ਦੂਜੀ ਰਾਸ਼ਟਰੀ ਅਰਾਸ਼ੀ ਮਿਕਸਡ ਮਾਰਸ਼ਲ ਆਰਟਸ ਚੈਂਪੀਅਨਸ਼ਿਪ ਕਰਵਾਈ ਸੀਟੀ ਯੂਨੀਵਰਸਿਟੀ ਵਿਖੇ ਅਰਾਸ਼ੀ
Publish Date: Tue, 22 Sep 2026 07:52 PM (IST)
Updated Date: Wed, 23 Sep 2026 04:06 AM (IST)
15 ਤੋਂ ਵੱਧ ਰਾਜਾਂ ਦੇ 400 ਤੋਂ ਵੱਧ ਖਿਡਾਰੀਆਂ ਨੇ ਲਿਆ ਹਿੱਸਾ ਸੀਟੀ ਯੂਨੀਵਰਸਿਟੀ ਨੇ ਖੇਡ ਭਾਵਨਾ ਅਤੇ ਨੌਜਵਾਨ ਪ੍ਰਤਿਭਾਵਾਂ ਨੂੰ ਦਿੱਤਾ ਰਾਸ਼ਟਰੀ ਮੰਚ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਮੋਗਾ : ਸੀਟੀ ਯੂਨੀਵਰਸਿਟੀ ਵਿਖੇ ਅਰਾਸ਼ੀ ਮਿਕਸਡ ਮਾਰਸ਼ਲ ਆਰਟਸ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਆਯੋਜਿਤ ਦੂਜੀ ਰਾਸ਼ਟਰੀ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਪੁਰਸ਼ ਅਤੇ ਮਹਿਲਾ ਅਰਾਸ਼ੀ ਮਿਕਸਡ ਮਾਰਸ਼ਲ ਆਰਟਸ ਚੈਂਪੀਅਨਸ਼ਿਪ 2026 ਦਾ ਸਫਲ ਆਯੋਜਨ ਕੀਤਾ ਗਿਆ। ਦੋ ਦਿਨਾਂ ਤੱਕ ਚੱਲੀ ਇਸ ਚੈਂਪੀਅਨਸ਼ਿਪ ਵਿਚ 15 ਤੋਂ ਵੱਧ ਰਾਜਾਂ ਦੇ 400 ਤੋਂ ਵੱਧ ਖਿਡਾਰੀਆਂ, ਕੋਚਾਂ ਅਤੇ ਅਧਿਕਾਰੀਆਂ ਨੇ ਭਾਗ ਲਿਆ। ਵੱਖ-ਵੱਖ ਉਮਰ ਅਤੇ ਭਾਰ ਵਰਗਾਂ ਵਿਚ ਹੋਏ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਹੁਨਰ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਚੈਂਪੀਅਨਸ਼ਿਪ ਵਿਚ ਮੁੱਖ ਮਹਿਮਾਨ ਵਜੋਂ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਸ਼ਾਹੀ ਇਮਾਮ ਪੰਜਾਬ ਹਾਜ਼ਰ ਰਹੇ। ਵਿਸ਼ੇਸ਼ ਮਹਿਮਾਨਾਂ ਵਿਚ ਗੁਰਪ੍ਰੀਤ ਸਿੰਘ ਮਨੁੱਖਤਾ ਦੀ ਸੇਵਾ ਸੁਸਾਇਟੀ, ਤੇਜਿੰਦਰ ਸਿੰਘ ਢਿੱਲੋਂ ਸੇਵਾਮੁਕਤ ਪੁਲਿਸ ਇੰਸਪੈਕਟਰ ਜਨਰਲ ਪੰਜਾਬ ਪੁਲਿਸ, ਸ਼ੂਟਿੰਗ ਓਲੰਪੀਅਨ ਅਤੇ ਪ੍ਰਧਾਨ ਅਰਾਸ਼ੀ ਮਿਕਸਡ ਮਾਰਸ਼ਲ ਆਰਟਸ ਐਸੋਸੀਏਸ਼ਨ ਅਤੇ ਜਿਤੇਂਦਰ ਖੰਗੂੜਾ ਸ਼ਾਮਲ ਰਹੇ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਵਰਗਾਂ ਵਿੱਚ ਤਮਗੇ ਹਾਸਲ ਕੀਤੇ। ਸੀਟੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਮਗੇ ਜਿੱਤੇ ਅਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ। ਸੀਟੀ ਯੂਨੀਵਰਸਿਟੀ ਦੇ ਉਪ-ਚੇਅਰਮੈਨ ਹਰਪ੍ਰੀਤ ਸਿੰਘ ਨੇ ਕਿਹਾ “ਖੇਡਾਂ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਉੱਤਮਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਸੀਟੀ ਯੂਨੀਵਰਸਿਟੀ ਨੂੰ ਇਸ ਰਾਸ਼ਟਰੀ ਪੱਧਰ ਦੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ। ਅਸੀਂ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੀ ਭਾਗੀਦਾਰੀ ਅਤੇ ਖੇਡ ਭਾਵਨਾ ਲਈ ਵਧਾਈ ਦਿੰਦੇ ਹਾਂ। ਖੇਡ ਮੁਖੀ ਸੀਟੀ ਯੂਨੀਵਰਸਿਟੀ ਗੁਰਦੀਪ ਸਿੰਘ ਵੀ ਚੈਂਪੀਅਨਸ਼ਿਪ ਦੌਰਾਨ ਹਾਜ਼ਰ ਰਹੇ ਅਤੇ ਸਮਾਗਮ ਦੇ ਸਫਲ ਆਯੋਜਨ ਵਿੱਚ ਆਪਣਾ ਸਹਿਯੋਗ ਦਿੱਤਾ। ਅਰਾਸ਼ੀ ਮਿਕਸਡ ਮਾਰਸ਼ਲ ਆਰਟਸ ਐਸੋਸੀਏਸ਼ਨ ਆਫ ਇੰਡੀਆ ਦੇ ਸੰਸਥਾਪਕ ਅਤੇ ਜਨਰਲ ਸਕੱਤਰ ਪ੍ਰਦੀਪ ਕੁਮਾਰ ਯੋਗੀ ਨੇ ਚੈਂਪੀਅਨਸ਼ਿਪ ਦੇ ਸਫਲ ਆਯੋਜਨ ਲਈ ਸਹਿਯੋਗ, ਸਮਰਥਨ ਅਤੇ ਸੁਵਿਧਾਵਾਂ ਪ੍ਰਦਾਨ ਕਰਨ ਵਾਸਤੇ ਸੀਟੀ ਯੂਨੀਵਰਸਿਟੀ ਪ੍ਰਬੰਧਨ ਦਾ ਧੰਨਵਾਦ ਕੀਤਾ।