- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸੇ ਤਰ੍ਹਾਂ ਥਾਣਾ ਸਮਾਲਸਰ ਪੁਲਿਸ ਦੇ ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਦੀ ਸੂਚਨਾ ’ਤੇ ਸਮਾਲਸਰ ਵਿਖੇ ਇਕ ਵਿਅਕਤੀ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਰੋਡੇ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 4 ਪੇਟੀਆਂ ਸ਼ਰਾਬ 48 ਬੋਤਲਾਂ ਮਾਰਕਾ ਸੋਫੀ ਮਸਾਲੇਦਾਰ ਦੇਸੀ ਸ਼ਰਾਬ ਬਰਾਮਦ ਕੀਤੀਆਂ ਹਨ।

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਤਿੰਨ ਸ਼ਰਾਬ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 30 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ ਹੈ। ਥਾਣਾ ਮਹਿਣਾ ਪੁਲਿਸ ਦੇ ਹੌਲਦਾਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਦੀ ਸੂਚਨਾ ’ਤੇ ਪਿੰਡ ਮਹਿਣਾ ਦੀ ਦਾਣਾ ਮੰਡੀ ਵਿਖੇ ਇਕ ਵਿਅਕਤੀ ਰਾਜੂ ਸਿੰਘ ਉਰਫ਼ ਬਾਦਲ ਵਾਸੀ ਬਾਜਾਖਾਨਾ ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 16 ਪੇਟੀਆਂ ਸ਼ਰਾਬ 192 ਬੋਤਲਾਂ ਮਾਰਕਾ ਪੰਜਾਬ ਹੀਰ ਸੋਫੀ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਸਮਾਲਸਰ ਪੁਲਿਸ ਦੇ ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਦੀ ਸੂਚਨਾ ’ਤੇ ਸਮਾਲਸਰ ਵਿਖੇ ਇਕ ਵਿਅਕਤੀ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਰੋਡੇ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 4 ਪੇਟੀਆਂ ਸ਼ਰਾਬ 48 ਬੋਤਲਾਂ ਮਾਰਕਾ ਸੋਫੀ ਮਸਾਲੇਦਾਰ ਦੇਸੀ ਸ਼ਰਾਬ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਬਾਘਾਪੁਰਾਣਾ ਪੁਲਿਸ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਦੀ ਸੂਚਨਾ ’ਤੇ ਪਿੰਡ ਆਲਮਵਾਲਾ ਵਿਖੇ ਇਕ ਵਿਅਕਤੀ ਮੋਹਨ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 10 ਪੇਟੀਆਂ ਸ਼ਰਾਬ (120 ਬੋਤਲਾਂ) ਠੇਕਾ ਦੇਸੀ ਮਾਰਕਾ ਪੰਜਾਬ ਹੀਰ ਸੋਫੀ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਸ਼ਰਾਬ ਸਮੇਤ ਕਾਬੂ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।