- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਐਂਡ ਸਿੰਧ ਬੈਂਕ ਵੱਲੋਂ ਪਿੰਡ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਐਂਡ ਸਿੰਧ ਬੈਂਕ ਵੱਲੋਂ ਪਿੰਡ ਦੁੱਨੇਕੇ ਵਿਖੇ ਚਲਾਏ ਜਾ ਰਹੇ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਮੋਗਾ ਵੱਲੋਂ ਕਰਵਾਏ ਗਏ ‘ਪਸ਼ੂ ਪਾਲਣ (ਲਘੂ ਉਦਮੀ)-ਚੋਣਵੇਂ 5 ਡੇਅਰੀ ਫਾਰਮਿੰਗ’ ਸਿਖਲਾਈ ਕੋਰਸ ਦੀ ਸਫਲਤਾਪੂਰਵਕ ਸਮਾਪਤੀ ਹੋਈ। ਇਸ ਮੌਕੇ 32 ਸਿਖਿਆਰਥੀਆਂ ਨੂੰ ਸਿਖਲਾਈ ਮੁਕੰਮਲ ਕਰਨ ਉਪਰੰਤ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਸਮਾਗਮ ਦੇ ਮੁੱਖ ਮਹਿਮਾਨ ਡਾ. ਰਜਿੰਦਰ ਕੌਰ, ਚੇਅਰਪਰਸਨ, ਮਾਈ ਮੋਗਾ ਵੈੱਲਫੇਅਰ ਸੁਸਾਇਟੀ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡਦਿਆਂ ਸਵੈ-ਰੁਜ਼ਗਾਰ ਦੇ ਮੌਕਿਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿੱਤਾਮੁਖੀ ਸਿਖਲਾਈ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਨਾਲ-ਨਾਲ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਯੋਗ ਬਣਾਉਂਦੀ ਹੈ। ਪੰਕਜੇਸ਼ ਕੁਮਾਰ ਗੁਪਤਾ, ਸਹਾਇਕ ਜਨਰਲ ਮੈਨੇਜਰ ਆਰਸੇਟੀ ਨੇ ਦੱਸਿਆ ਕਿ ਸਿਖਲਾਈ ਦੌਰਾਨ ਡਾ. ਬਿਹਾਰੀ ਮੰਡੇਰ ਵੱਲੋਂ ਡੇਅਰੀ ਫਾਰਮਿੰਗ ਸਬੰਧੀ ਹਾਰਡ ਸਕਿੱਲ ਸੈਸ਼ਨ ਕਰਵਾਏ ਗਏ, ਜਿਸ ਵਿਚ ਸਿਖਿਆਰਥੀਆਂ ਨੂੰ ਡੇਅਰੀ ਫਾਰਮਿੰਗ ਨੂੰ ਸਫ਼ਲ ਉੱਦਮ ਵਜੋਂ ਚਲਾਉਣ ਲਈ ਲੋੜੀਂਦੇ ਵਿਹਾਰਕ ਹੁਨਰਾਂ ਦੀ ਸਿਖਲਾਈ ਦਿੱਤੀ ਗਈ। ਸਾਰੇ 32 ਭਾਗੀਦਾਰਾਂ ਨੇ ਡੇਅਰੀ ਫਾਰਮਿੰਗ ਨੂੰ ਆਪਣੇ ਸਵੈ-ਰੁਜ਼ਗਾਰ ਦੇ ਕਿੱਤੇ ਵਜੋਂ ਅਪਣਾਉਣ ਦੀ ਇੱਛਾ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਰਸੇਟੀ ਮੋਗਾ ਪੇਂਡੂ ਖੇਤਰਾਂ ਦੇ ਬੇਰੁਜ਼ਗਾਰ ਨੌਜਵਾਨਾਂ, ਵਿਸ਼ੇਸ਼ ਕਰਕੇ ਕਮਜ਼ੋਰ ਵਰਗਾਂ ਨਾਲ ਸਬੰਧਤ 18 ਤੋਂ 50 ਸਾਲ ਦੀ ਉਮਰ ਦੇ ਵਿਅਕਤੀਆਂ ਨੂੰ ਵੱਖ-ਵੱਖ ਸਵੈ-ਰੁਜ਼ਗਾਰ ਕਿੱਤਿਆਂ ਲਈ ਮੁਫ਼ਤ ਸਿਖਲਾਈ ਪ੍ਰਦਾਨ ਕਰ ਰਿਹਾ ਹੈ। ਆਰਸੇਟੀ ਵੱਲੋਂ ਆਉਣ ਵਾਲੇ ਸਮੇਂ ਵਿਚ ਔਰਤਾਂ ਦਾ ਦਰਜ਼ੀ, ਕੰਪਿਊਟਰਾਈਜ਼ਡ ਅਕਾਊਂਟਿੰਗ/ਸਹਾਇਕ ਬੁੱਕਕੀਪਰ, ਬਿਊਟੀ ਪਾਰਲਰ ਪ੍ਰਬੰਧਨ, ਸਾਫ਼ਟ ਖਿਡੌਣੇ ਬਣਾਉਣਾ ਅਤੇ ਫਾਸਟ ਫੂਡ ਸਟਾਲ ਉਦਯਮੀ ਆਦਿ ਕੋਰਸ ਕਰਵਾਏ ਜਾਣਗੇ। ਇੰਨ੍ਹਾਂ ਕੋਰਸਾਂ ’ਚ ਦਿਲਚਸਪੀ ਰੱਖਣ ਵਾਲੇ ਨੌਜਵਾਨ ਆਰਸੇਟੀ 1 ਮੋਗਾ ਵਿਖੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਆਰਸੇਟੀ ਸਟਾਫ਼ ਵੱਲੋਂ ਸਿੱਖਿਆਰਥੀਆਂ ਨੂੰ ਹੁਨਰ ਵਿਕਾਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਸਫ਼ਲ ਅਤੇ ਆਤਮਨਿਰਭਰ ਉੱਦਮੀ ਬਣਨ ਲਈ ਉਤਸ਼ਾਹਿਤ ਕੀਤਾ ਗਿਆ।