- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਦਿਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਸੱਦਾ ਸਿੰਘ ਵਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਿੰਡ ਦੀ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ 357 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ ਗਈਆਂ। ਰਜਿਸਟਰੀਆਂ ਮਿਲਣ ਨਾਲ ਇੰਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਪ੍ਰਾਪਤ ਹੋਏ ਅਤੇ ਲੰਮੇ ਸਮੇਂ ਤੋਂ ਆਪਣੇ ਘਰਾਂ ਦੇ ਪੱਕੇ ਦਸਤਾਵੇਜ਼ਾਂ ਦੀ ਉਡੀਕ ਕਰ ਰਹੇ ਲੋਕਾਂ ਦੇ ਚਿਹਰਿਆਂ ’ਤੇ ਖੁਸ਼ੀ ਦੇਖਣ ਨੂੰ ਮਿਲੀ। ਇਸ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣਾ ਘਰ ਸਿਰਫ਼ ਰਹਿਣ ਦੀ ਜਗ੍ਹਾ ਨਹੀਂ ਹੁੰਦਾ, ਸਗੋਂ ਇਹ ਉਸ ਦੀ ਮਿਹਨਤ, ਸੁਪਨਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਹੁੰਦਾ ਹੈ। ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਬਹੁਤ ਸਾਰੇ ਪਰਿਵਾਰ ਲੰਮੇ ਸਮੇਂ ਤੋਂ ਆਪਣੇ ਘਰਾਂ ਦੇ ਪੱਕੇ ਦਸਤਾਵੇਜ਼ ਅਤੇ ਕਾਨੂੰਨੀ ਮਾਲਕੀ ਹੱਕ ਮਿਲਣ ਦੀ ਉਡੀਕ ਕਰ ਰਹੇ ਸਨ। ਇਸ ਯੋਜਨਾ ਰਾਹੀਂ ਅਜਿਹੇ ਪਰਿਵਾਰਾਂ ਦੀ ਸਾਲਾਂ ਪੁਰਾਣੀ ਸਮੱਸਿਆ ਦਾ ਹੱਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡ ਸੱਦਾ ਸਿੰਘ ਵਾਲਾ ਦੇ 357 ਪਰਿਵਾਰਾਂ ਨੂੰ ਰਜਿਸਟਰੀਆਂ ਮਿਲਣ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਉੱਤੇ ਕਾਨੂੰਨੀ ਮਾਲਕੀ ਦਾ ਹੱਕ ਪ੍ਰਾਪਤ ਹੋਇਆ ਹੈ। ਉਨ੍ਹਾਂ ਸਾਰੇ ਲਾਭਪਾਤਰੀ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ ਹੈ। ਪਿੰਡ ਸੱਦਾ ਸਿੰਘ ਵਾਲਾ ਦੇ 357 ਪਰਿਵਾਰਾਂ ਨੂੰ ਰਜਿਸਟਰੀਆਂ ਮਿਲਣ ਦਾ ਇਹ ਮੌਕਾ ਪਿੰਡ ਵਾਸੀਆਂ ਲਈ ਵੀ ਖੁਸ਼ੀ ਦਾ ਵਿਸ਼ਾ ਰਿਹਾ। ਲਾਭਪਾਤਰੀ ਪਰਿਵਾਰਾਂ ਨੇ ਆਪਣੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਉਪਰਾਲੇ ਨਾਲ ਨਾ ਸਿਰਫ਼ ਪਰਿਵਾਰਾਂ ਨੂੰ ਕਾਨੂੰਨੀ ਮਾਲਕੀ ਮਿਲੀ ਹੈ, ਸਗੋਂ ਉਨ੍ਹਾਂ ਦੇ ਮਨਾਂ ਵਿੱਚ ਆਪਣੇ ਘਰ ਅਤੇ ਭਵਿੱਖ ਨੂੰ ਲੈ ਕੇ ਸੁਰੱਖਿਆ ਦੀ ਭਾਵਨਾ ਵੀ ਮਜ਼ਬੂਤ ਹੋਈ ਹੈ।