- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਬ-ਸੈਂਟਰ ਰਾਮੂੰਵਾਲਾ ਨਵਾਂ ਵਿਖੇ

ਕਾਕਾ ਰਾਮੂੰਵਾਲਾ, ਪੰਜਾਬੀ ਜਾਗਰਣ ਚੜਿੱਕ: ਸਬ-ਸੈਂਟਰ ਰਾਮੂੰਵਾਲਾ ਨਵਾਂ ਵਿਖੇ ਸਰਪੰਚ ਗੁਰਵਿੰਦਰ ਸਿੰਘ ਤੇ ਗੁਰਮੀਤ ਸਿੰਘ ਕਾਕਾ ਨੰਬਰਦਾਰ ਵਲੋਂ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਨਿੱਕੇ ਬੱਚੇ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਨੇ ਨਗਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ । ਗੁਰਮੀਤ ਸਿੰਘ ਕਾਕਾ ਨੰਬਰਦਾਰ ਨੇ ਕਿਹਾ ਕਿ ਪੋਲੀਓ ਦੇ ਮੁਕੰਮਲ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਹੀ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣੀਆਂ ਚਾਹੀਦੀਆਂ ਹਨ । ਇਸ ਮੌਕੇ ਸੁਪਰਵਾਈਜ਼ਰ ਸੁਮਨਦੀਪ ਸਿੰਘ ਨੇ ਦੱਸਿਆ ਕਿ ਅੱਜ ਸਬ-ਸੈਂਟਰਾਂ ਤੇ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ ਅਤੇ 23 ਤੇ 24 ਨਵੰਬਰ ਨੂੰ ਸਮੂਹ ਸਟਾਫ ਮੈਂਬਰਾਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦ ਪਿਆਈ ਜਾਵੇਗੀ ਤੇ ਕੋਈ ਵੀ ਬੱਚਾ ਜੋ 0 ਤੋਂ 5 ਸਾਲ ਦਾ ਹੈ ਪੋਲੀਓ ਬੂੰਦਾਂ ਪਿਲਾਉਣ ਤੋਂ ਵਾਂਝਾ ਨਹੀਂ ਰਹਿਣਾ ਦਿੱਤਾ ਜਾਵੇਗਾ । ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ, ਸੁਪਰਵਾਈਜ਼ਰ ਸੁਮਨਦੀਪ ਸਿੰਘ, ਗੁਰਮੀਤ ਕਾਕਾ ਨੰਬਰਦਾਰ, ਮੋਹਣ ਸਿੰਘ ਮੈਂਬਰ ਪੰਚਾਇਤ, ਆਂਗਨਵਾੜੀ ਵਰਕਰ ਪੂਨਮ ਰਾਣੀ, ਆਂਗਨਵਾੜੀ ਹੈਲਪਰਾਂ ਸਿਮਰਜੀਤ ਕੌਰ ਤੇ ਰਾਜਵੀਰ ਕੌਰ ਆਦਿ ਹਾਜ਼ਰ ਸਨ ।