- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਪੰਚ ਲੋਪੋਂ ਨੇ ਕਿਹਾ ਕਿ ਮੇਰੇ ਵੱਲੋਂ ਸਿਰਫ ਇਲਾਕੇ ਦੇ ਲੋਕਾਂ ਦੀ ਮੰਗ ਤੇ ਮੁੱਖ ਮੰਤਰੀ ਭਗਵੰਤ ਮਾਨ ਮਿਲਣ ਜਾਣਾ ਸੀ ਅਤੇ ਨੈਸ਼ਨਲ ਹਾਈਵੇ 'ਤੇ ਪੁਲ ਬਣਾਉਣ ਲਈ ਮੰਗ ਪੱਤਰ ਸੌਂਪਣਾ ਸੀ ਪਰ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮੰਗ ਮੁਤਾਬਕ ਅਤੇ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਨੈਸ਼ਨਲ ਹਾਈਵੇ ਬੱਧਨੀ ਕਲਾਂ ਨਜ਼ਦੀਕ ਪੁੱਲ ਦੀ ਜ਼ਰੂਰਤ ਹੈ ਸੋ ਇਸ ਮੰਗ ਨੂੰ ਪੂਰਾ ਕੀਤਾ ਜਾਵੇ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਮੋਗਾ ਬਰਨਾਲਾ ਨੈਸ਼ਨਲ ਹਾਈਵੇ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈਕੇ ਪਿਛਲੇ 40 ਦਿਨ ਤੋਂ ਸਰਪੰਚ ਹਰਪਾਲ ਕੌਰ ਲੋਪੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਨਾਲ ਲੈਕੇ ਧਰਨੇ 'ਤੇ ਬੈਠੇ ਹਨ। ਬੀਤੇ ਕੱਲ੍ਹ ਸਰਪੰਚ ਹਰਪਾਲ ਕੌਰ ਲੋਪੋਂ ਦੀ ਅਗਵਾਈ 'ਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਕੇ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ ਅਤੇ ਸਰਪੰਚ ਹਰਪਾਲ ਕੌਰ ਲੋਪੋਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ।
ਸੋਮਵਾਰ ਨੂੰ ਜਦੋਂ ਉਹ ਧਰਨੇ ਵਾਲੀ ਜਗ੍ਹਾ 'ਤੇ ਭੁੱਖ ਹੜਤਾਲ "ਤੇ ਬੈਠੇ ਸਨ ਤਾਂ ਸਥਾਨਕ ਬੱਧਨੀ ਕਲਾਂ ਦੀ ਪੁਲਿਸ ਨੇ ਸਰਪੰਚ ਹਰਪਾਲ ਕੌਰ ਲੋਪੋਂ ਨੂੰ ਉਥੇ ਹੀ ਨਜ਼ਰਬੰਦ ਕਰ ਦਿੱਤਾ। ਜਦੋਂ ਸਰਪੰਚ ਹਰਪਾਲ ਕੌਰ ਲੋਪੋਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਬਾਘਾਪੁਰਾਣਾ ਦੇ ਪਿੰਡ ਭਲੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਦੀ ਮੰਗ ਮੁਤਾਬਕ ਮੰਗ ਪੱਤਰ ਦੇਣ ਜਾਣਾ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ। ਸਰਪੰਚ ਲੋਪੋਂ ਨੇ ਕਿਹਾ ਕਿ ਮੇਰੇ ਵੱਲੋਂ ਸਿਰਫ ਇਲਾਕੇ ਦੇ ਲੋਕਾਂ ਦੀ ਮੰਗ ਤੇ ਮੁੱਖ ਮੰਤਰੀ ਭਗਵੰਤ ਮਾਨ ਮਿਲਣ ਜਾਣਾ ਸੀ ਅਤੇ ਨੈਸ਼ਨਲ ਹਾਈਵੇ 'ਤੇ ਪੁਲ ਬਣਾਉਣ ਲਈ ਮੰਗ ਪੱਤਰ ਸੌਂਪਣਾ ਸੀ ਪਰ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮੰਗ ਮੁਤਾਬਕ ਅਤੇ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਨੈਸ਼ਨਲ ਹਾਈਵੇ ਬੱਧਨੀ ਕਲਾਂ ਨਜ਼ਦੀਕ ਪੁੱਲ ਦੀ ਜ਼ਰੂਰਤ ਹੈ ਸੋ ਇਸ ਮੰਗ ਨੂੰ ਪੂਰਾ ਕੀਤਾ ਜਾਵੇ।