- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਫ਼ਸੀ ਇੰਸਟੀਚਿਊਟ ਆਫ਼

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਐੱਸਐੱਫ਼ਸੀ ਇੰਸਟੀਚਿਊਟ ਆਫ਼ ਫਾਰਮੇਸੀ ਵਿਖੇ ਚੌਥੇ ਕੌਮੀ ਚੰਗੀਆਂ ਦਵਾਈ ਨਿਰਮਾਣ ਪ੍ਰਥਾਵਾਂ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਫਾਰਮੇਸੀ ਦੇ ਵਿਦਿਆਰਥੀਆਂ ਨੂੰ ਦਵਾਈਆਂ ਦੇ ਨਿਰਮਾਣ ਦੌਰਾਨ ਚੰਗੀਆਂ ਨਿਰਮਾਣ ਪ੍ਰਥਾਵਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਦਵਾਈ ਉਦਯੋਗ ਵਿਚ ਵਰਤੇ ਜਾਂਦੇ ਨਿਰਧਾਰਤ ਮਿਆਰਾਂ ਤੋਂ ਜਾਣੂੰ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਵਿਭਾਗ ਦੇ ਮੁਖੀ ਵੱਲੋਂ ਸਮੂਹ ਸਟਾਫ਼ ਮੈਂਬਰਾਂ ਦਾ ਸਵਾਗਤ ਕਰਕੇ ਕੀਤੀ ਗਈ। ਸੰਸਥਾ ਦੇ ਮੁਖੀ ਅਤੇ ਪ੍ਰਬੰਧਕੀ ਮੁਖੀ ਅਭਿਸ਼ੇਕ ਜਿੰਦਲ ਅਤੇ ਪ੍ਰਿੰਸੀਪਲ ਡਾ. ਆਰਤੀ ਸੰਗਰਾਏ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਅਕਾਦਮਿਕ ਗਿਆਨ, ਵਿਹਾਰਕ ਸਮਝ ਅਤੇ ਪੇਸ਼ੇਵਰ ਹੁਨਰਾਂ ਵਿਚ ਵਾਧਾ ਕਰਨ ਲਈ ਸਮੇਂ-ਸਮੇਂ ’ਤੇ ਅਜਿਹੇ ਵਿੱਦਿਅਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸ ਮੌਕੇ ਸੰਸਥਾ ਦੇ ਸਹਾਇਕ ਪ੍ਰੋਫੈਸਰ ਗੁਰਪ੍ਰੀਤ ਸਿੰਘ ਨੇ ਦਵਾਈਆਂ ਦੇ ਨਿਰਮਾਣ ਦੀਆਂ ਚੰਗੀਆਂ ਪ੍ਰਥਾਵਾਂ ਵਿਸ਼ੇ ’ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ ਗੁਰਪ੍ਰੀਤ ਸਿੰਘ ਨੇ ਸਮਝਾਇਆ ਕਿ ਦਵਾਈਆਂ ਦੇ ਨਿਰਮਾਣ ਦੀਆਂ ਚੰਗੀਆਂ ਪ੍ਰਥਾਵਾਂ ਸਿਰਫ਼ ਉਤਪਾਦਨ ਦੇ ਨਿਯਮਾਂ ਤੱਕ ਹੀ ਸੀਮਿਤ ਨਹੀਂ ਹਨ, ਸਗੋਂ ਇਹ ਦਵਾਈਆਂ ਦੀ ਗੁਣਵੱਤਾ ਅਤੇ ਮਰੀਜ਼ਾਂ ਦੀ ਸੁਰੱਖਿਆ ਨਾਲ ਵੀ ਸਿੱਧੇ ਤੌਰ ’ਤੇ ਜੁੜੀਆਂ ਹੋਈਆਂ ਹਨ। ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਦਵਾਈ ਉਦਯੋਗ ਵਿਚ ਚੰਗੀਆਂ ਨਿਰਮਾਣ ਪ੍ਰਥਾਵਾਂ ਦੀ ਭੂਮਿਕਾ ਅਤੇ ਮਹੱਤਤਾ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਹੋਈ। ਅੰਤ ਵਿਚ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਫਾਰਮੇਸੀ ਸਿੱਖਿਆ ਪ੍ਰਦਾਨ ਕਰਨ, ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿਚ ਵੀ ਅਜਿਹੇ ਗਿਆਨਵਰਧਕ ਪ੍ਰੋਗਰਾਮ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ ਗਈ।