ਧਰਮਕੋਟ 'ਚ ਬਣੇਗਾ 50 ਬੈੱਡਾਂ ਦਾ ਹਸਪਤਾਲ ਧਰਮਕੋਟ ਵਾਸੀਆਂ ਲਈ ਪਿਛਲੇ
Publish Date: Mon, 07 Sep 2026 05:04 PM (IST)
Updated Date: Mon, 07 Sep 2026 05:04 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਧਰਮਕੋਟ : ਧਰਮਕੋਟ ਵਾਸੀਆਂ ਲਈ ਪਿਛਲੇ ਕਈ ਦਹਾਕਿਆਂ ਤੋਂ ਲਟਕਦੀ ਆ ਰਹੀ ਮੰਗ ਨੂੰ ਬੂਰ ਪਿਆ ਹੈ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਯਤਨਾਂ ਸਦਕਾ ਇਹ ਮੰਗ ਪੂਰੀ ਹੋਈ ਹੈ। ਧਰਮਕੋਟ ਵਿਖੇ 16.5 ਕਰੋੜ ਰੁਪਏ ਦੀ ਲਾਗਤ ਨਾਲ 50 ਬੈੱਡਾਂ ਦਾ ਹਸਪਤਾਲ ਬਣਾਇਆ ਜਾਵੇਗਾ। ਇਸ ਲੋਕ ਹਿਤੈਸ਼ੀ ਵੱਡੇ ਪ੍ਰੋਜੈਕਟ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਵੱਡੇ ਹਸਪਤਾਲ ਦੀ ਨੀਂਹ ਵਿਧਾਇਕ ਲਾਡੀ ਢੋਸ ਨੇ ਇਲਾਕੇ ਦੀਆਂ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਰੱਖੀ। ਵਿਧਾਇਕ ਲਾਡੀ ਢੋਸ ਨੇ ਇਸ ਪ੍ਰੋਜੈਕਟ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਧਰਮਕੋਟ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ 50 ਬੈੱਡਾਂ ਵਾਲਾ ਇਹ ਹਸਪਤਾਲ ਇਲਾਕੇ ਦੇ ਲੋਕਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਧੁਨਿਕ ਅਤੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਧਰਮਕੋਟ ਵਿਚ 16.5 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਹਸਪਤਾਲ ਵੀ ਇਸੇ ਦਿਸ਼ਾ ਵਿਚ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਬਣਨ ਨਾਲ ਧਰਮਕੋਟ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਮਰੀਜ਼ਾਂ ਨੂੰ ਸਥਾਨਕ ਪੱਧਰ ਤੇ ਸਿਹਤ ਸਹੂਲਤਾਂ ਮਿਲਣਗੀਆਂ, ਸਗੋਂ ਇਲਾਕੇ ਵਿਚ ਸਿਹਤ ਸੇਵਾਵਾਂ ਦਾ ਢਾਂਚਾ ਵੀ ਹੋਰ ਮਜ਼ਬੂਤ ਹੋਵੇਗਾ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਧਰਮਕੋਟ ਲਈ ਇਸ ਅਹਿਮ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਹੋਰ ਵੀ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਧਰਮਕੋਟ ਵਿਚ 50 ਬੈੱਡਾਂ ਦਾ ਹਸਪਤਾਲ ਇਸ ਵਚਨਬੱਧਤਾ ਦੀ ਇਕ ਹੋਰ ਮਿਸਾਲ ਹੈ। ਇਸ ਮੌਕੇ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਅਤੇ ਲੋਕ ਹਾਜ਼ਰ ਸਨ।