ਪਾਬੰਦੀਸ਼ੁਦਾ ਗੋਲ਼ੀਆਂ ਤੇ ਹੈਰੋਇਨ ਸਮੇਤ 6 ਕਾਬੂ
ਪੁਲਿਸ ਵੱਲੋ ਗਸ਼ਤ ਪੁਲਿਸ ਵੱਲੋ ਗਸ਼ਤ
Publish Date: Tue, 03 Feb 2026 04:09 PM (IST)
Updated Date: Wed, 04 Feb 2026 04:02 AM (IST)

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਪੁਲਿਸ ਵੱਲੋ ਗਸ਼ਤ ਦੌਰਾਨ ਵੱਖਵੱਖ ਥਾਂਵਾ ਤੋਂ ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਮੇਤ 6 ਲੋਕਾਂ ਨੂੰ ਕਾਬੂ ਕੀਤਾ ਹੈ। ਥਾਣਾ ਧਰਮਕੋਟ ਪੁਲਿਸ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਦੀ ਸੂਚਨਾ ’ਤੇ ਪਿੰਡ ਅੰਮੀਵਾਲ ਦੇ ਕੋਲ ਇਕ ਵਿਅਕਤੀ ਸ਼ੰਕਰ ਸਿੰਘ ਵਾਸੀ ਪਿੰਡ ਪੰਡੋਰੀਅਰਾਈਆਂ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਦਰ ਪੁਲਿਸ ਦੇ ਸਹਾਇਕ ਥਾਣੇਦਾਰ ਮਨੀਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਖਾਸ ਦੀ ਇਤਲਾਹ ’ਤੇ ਪਿੰਡ ਘੱਲਕਲਾਂ ਦੇ ਕੋਲ ਇਕ ਵਰਣਾ ਕਾਰ ਸਵਾਰ ਦੋ ਵਿਅਕਤੀ ਬਲਜੀਤ ਸਿੰਘ ਵਾਸੀ ਪਿੰਡ ਜੋਈਆਂਵਾਲਾ ਜ਼ਿਲ੍ਹਾ ਫਿਰੋਜ਼ਪੁਰ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਕਾਲੀਏ ਵਾਲਾ ਜ਼ਿਲ੍ਹਾ ਮੋਗਾ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਕੋਟਈਸੇਖਾਂ ਪੁਲਿਸ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਤਾਂ ਪਿੰਡ ਮਹਿਲ ਦੇ ਕੋਲ ਇਕ ਵਿਅਕਤੀ ਮੰਗਾ ਸਿੰਘ ਵਾਸੀ ਪਿੰਡ ਦੋਲੇਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਸਿਟੀ ਸਾਊਥ ਪੁਲਿਸ ਦੇ ਹੌਲਦਾਰ ਕੰਵਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਸੀ ਜਦ ਉਨ੍ਹਾਂ ਦੀ ਪੁਲਿਸ ਪਾਰਟੀ ਪੀ ਮਾਰਕਾ ਫ਼ੈਕਟਰੀ ਨਾਲ ਜਾਂਦੇ ਕੱਚੇ ਰਸਤੇ ਦੇ ਕੋਲ ਪੁੱਜੀ ਤਾਂ ਉੱਥੇ ਬਲਦੇਵ ਸਿੰਘ ਵਾਸੀ ਪੁਲੀਵਾਲਾ ਵਿਹੜਾ ਅਤੇ ਧਨਰਾਜ ਸਿੰਘ ਵਾਸੀ ਅਰਜਨ ਕਲੋਨੀ ਨੇੜੇ ਵਾਲਮੀਕੀ ਮੰਦਰ ਦੇ ਨੇੜੇ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਪਾਬੰਦੀਸ਼ੁਦਾ ਦਵਾਈ ਦੀਆਂ 45 ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਵੱਖ-ਵੱਖ ਥਾਂਵਾਂ ਤੋਂ ਕਾਬੂ ਕੀਤੇ ਲੋਕਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਮਾਮਲਾ ਦਰਜ ਕਰ ਲਿਆ ਹੈ।