ਆਈਐੱਸਐੱਫ ਕਾਲਜ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਹੋਈ
ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ
Publish Date: Sat, 07 Feb 2026 03:54 PM (IST)
Updated Date: Sun, 08 Feb 2026 03:59 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਦੇ 6 ਬੀ.ਫਾਰਮ ਵਿਦਿਆਰਥੀਆਂ ਨੂੰ ਵੱਖ ਵੱਖ ਕੰਪਨੀਆਂ ਵਿਚ ਪਲੇਸਮੈਂਟ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫ਼ਸਰ ਡਾ. ਅਮਨਦੀਪ ਸਿੰਘ ਅਤੇ ਫਾਰਮ.ਡੀ. ਮੁਖੀ ਡਾ. ਸੌਰਭ ਕੋਸੇ ਨੇ ਦੱਸਿਆ ਕਿ ਬੀ.ਫਾਰਮ ਵਿਦਿਆਰਥੀਆਂ ਦੇ ਆਪਣੇ ਅੰਤਿਮ ਸਾਲ ਦੌਰਾਨ ਚੁਣੇ ਜਾਣ ਦੀ 100 ਫ਼ੀਸਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਰਾਹੁਲ ਕੁਮਾਰ ਤ੍ਰਿਪਾਠੀ ਨੂੰ ਨਿੱਕਸੀ ਫਾਰਮਾ ਪ੍ਰਾਈਵੇਟ ਲਿਮਟਿਡ ਵਿਖੇ ਪ੍ਰੋਡਕਸ਼ਨ ਅਫ਼ਸਰ ਵਜੋਂ ਚੁਣਿਆ ਗਿਆ ਹੈ ਅਤੇ ਜਤਿਨ ਕੁਮਾਰ, ਆਸ਼ੂਤੋਸ਼ ਕਾਲੜਾ, ਐਮਡੀ ਅਬਦੁਲਾਲ ਕਾਦਿਰ, ਐਮਡੀ ਹਲੀਮ ਅਤੇ ਸ਼ਿਵ ਕੁਮਾਰ ਨੂੰ ਅਲੇਮਬਿਕ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮਟਿਡ ਵਿਖੇ ਮਾਰਕੀਟਿੰਗ ਪ੍ਰਤੀਨਿਧੀ ਵਜੋਂ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ, ਉੱਚ ਗੁਣਵੱਤਾ ਵਾਲੇ ਅਧਿਆਪਨ ਅਤੇ ਸਿਖਲਾਈ ਦੇ ਨਾਲ ਨਾਲ, ਸੰਸਥਾ ਦਾ ਪਲੇਸਮੈਂਟ ਸੈੱਲ ਵਿਦਿਆਰਥੀਆਂ ਨੂੰ ਲਗਾਤਾਰ ਸਿਖਲਾਈ ਦਿੰਦਾ ਹੈ ਅਤੇ ਕੰਪਨੀਆਂ ਅਤੇ ਹਸਪਤਾਲਾਂ ਨਾਲ ਤਾਲਮੇਲ ਬਣਾਈ ਰੱਖਦਾ ਹੈ ਤਾਂ ਜੋ ਵਿਦਿਆਰਥੀਆਂ ਦੀ ਚੋਣ ਸਮੇਂ ਸਿਰ ਹੋ ਸਕੇ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਡਾ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਆਈਐੱਸਐੱਫਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ. ਨਾਰੰਗ, ਡੀਨ ਪ੍ਰੀਖਿਆ ਇੰਜੀਨੀਅਰ ਜਸਪ੍ਰੀਤਇੰਦਰ ਸਿੰਘ, ਡੀਨ ਵਿਦਿਆਰਥੀ ਡਾ. ਜੀਐੱਸ ਸ਼ਰਮਾ ਅਤੇ ਸਮੁੱਚੀ ਫੈਕਲਿਟੀ ਨੇ ਪਲੇਸਮੈਂਟ ਵਿਚ ਚੁਣੇ ਗਏ 6 ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।