ਨਿਹਾਲ ਸਿੰਘ ਵਾਲਾ : ਪਿੰਡ ਧੂੜਕੋਟ ਰਣਸੀਂਹ ਵਿਖੇ ਅਵਾਰਾ ਕੁੱਤਿਆਂ ਨੇ ਸ਼ਨਿੱਚਰਵਾਰ ਨੂੰ ਇਕ 7 ਸਾਲਾ ਬੱਚੇ ਨੂੰ ਨੋਚ-ਨੋਚ ਖਾ ਲਿਆ। ਜਾਣਕਾਰੀ ਅਨੁਸਾਰ ਹਰਮਨ ਸਿੰਘ ਪੁੱਤਰ ਸੋਨੀ ਸਿੰਘ ਦੂਸਰੀ ਕਲਾਸ ਦਾ ਵਿਦਿਆਰਥੀ ਸੀ। ਸ਼ਨਿੱਚਰਵਾਰ ਨੂੰ ਉਹ ਆਪਣੇ ਘਰ ਨੇੜਲੇ ਖੇਤਾਂ ਵਿਚ ਪਤੰਗ ਉਡਾ ਰਿਹਾ ਸੀ ਕਿ ਅਚਾਨਕ ਅਵਾਰਾ ਕੁੱਤਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਪਿੰਡ ਦੀ ਇਕ ਅੌਰਤ ਨੇ ਜਦ ਕੁੱਤਿਆਂ ਦੇ ਝੁੰਡ ਨੂੰ ਕੁਝ ਖਾਂਦੇ ਦੇਖਿਆ ਤਾਂ ਉਸ ਨੇ ਪਿੰਡ ਵਿਚ ਰੌਲਾ ਪਾਇਆ। ਜਦੋਂ ਤਕ ਲੋਕ ਮੌਕੇ 'ਤੇ ਪੁੱਜੇ ਉਦੋਂ ਤਕ ਹਰਮਨ ਦੀ ਮੌਤ ਹੋ ਚੁੱਕੀ ਸੀ। ਲੋਕਾਂ ਨੇ ਜੱਦੋ-ਜਹਿਦ ਮਗਰੋਂ ਬੱਚੇ ਦੀ ਲਾਸ਼ ਨੂੰ ਕੁੱਤਿਆਂ ਦੇ ਚੁੰਗਲ 'ਚੋਂ ਛੁਡਾਇਆ। ਕਾਮਰੇਡ ਮਹਿੰਦਰ ਸਿੰਘ ਧੂੜਕੋਟ, ਸਰਪੰਚ ਨਰਿੰਦਰ ਸਿੰਘ ਸੰਧੂ, ਕਿਸਾਨ ਆਗੂ ਅਮਰਜੀਤ ਸਿੰਘ ਸੈਦੋਕੇ, ਪ੍ਧਾਨ ਸੁਖਮੰਦਰ ਸਿੰਘ ਧੂੜਕੋਟ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਕੀਤੀ ਹੈ।