- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀਂ ਇਲਾਕੇ ਦੀ ਪੁਰਾਣੀ ਨਾਮੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਦਾ 76ਵਾਂ ਸਥਾਪਨਾ ਦਿਵਸ ਉਤਸ਼ਾਹ ਪੂਰਬਕ ਮਨਾਇਆ ਗਿਆ। ਇਸ ਸਮੇਂ ਪਾਵਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਕੂਲ ਵਿਚ ਪ੍ਰਕਾਸ਼ ਕਰਵਾਕੇ ਸ਼੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ। ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸੰਪੂਰਨਤਾ ਤੇ ਸਰਬੱਤ ਦੇ ਭਲੇ ਅਤੇ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਦੱਸਿਆ ਕਿ ਇਹ ਸੰਸਥਾ ਆਪਣੇ ਗੌਰਵਮਈ ਸਫ਼ਰ ਦੇ 75 ਵਰ੍ਹੇ ਪੂਰੇ ਕਰਕੇ 76ਵੇਂ ਸਾਲ ਵਿਚ ਪ੍ਰਵੇਸ਼ ਕਰ ਚੁੱਕੀ ਹੈ। ਇਸ ਪੰਧ ਦੌਰਾਨ ਇਸ ਅਦਾਰੇ ਨੇ ਸਿੱਖਿਆ, ਖੇਡਾਂ ਅਤੇ ਸਹਿ ਪਾਠੀ ਕ੍ਰਿਆਵਾਂ ਵਿਚ ਨਿਵੇਕਲੀ ਪਛਾਣ ਸਥਾਪਿਤ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਹੁਣ ਵੀ ਇੱਥੋਂ ਦੇ ਮਿਹਨਤੀ ਸਟਾਫ਼ ਦੁਆਰਾ ਮਿਆਰੀ ਸਿੱਖਿਆ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਪਹੁੰਚੀਆਂ ਸਤਿਕਾਰਤ ਸਖ਼ਸ਼ੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਪ੍ਰਿੰਸੀਪਲ ਮਾਲਵਿੰਦਰ ਸਿੰਘ, ਸਾਬਕਾ ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ, ਸਰਪੰਚ ਹਰਦੀਪ ਸਿੰਘ ਦਿਉਲ, ਸਾਬਕਾ ਸਰਪੰਚ ਗੁਰਮੇਲ ਸਿੰਘ, ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਤੇ ਬੱਚਿਆਂ ਦੇ ਮਾਪੇ ਮੌਜੂਦ ਸਨ। ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਿਆ।