ਕਾਲ ਬਣ ਕੇ ਆਇਆ ਦੁੱਧ ਵਾਲਾ ਟਰੱਕ: ਬਜ਼ੁਰਗ ਨੂੰ ਮਾਰੀ ਜ਼ੋਰਦਾਰ ਟੱਕਰ, ਦਰਦਨਾਕ ਮੌਤ; ਸਮਾਜ ਸੇਵਾ ਸੁਸਾਇਟੀ ਨੇ ਨਿਭਾਇਆ ਮਨੁੱਖਤਾ ਦਾ ਫਰਜ਼
ਪਿੰਡ ਵਾਸੀਆਂ ਅਤੇ ਰਾਹਗੀਰਾਂ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ ਅਤੇ ਪਰਿਵਾਰ ਨਾਲ ਹਮਦਰਦੀ ਜਤਾਈ ਗਈ। ਲੋਕਾਂ ਨੇ ਕਿਹਾ ਕਿ ਸੜਕ ‘ਤੇ ਵੱਧ ਰਹੀ ਤੇਜ਼ ਰਫ਼ਤਾਰ ਅਤੇ ਲਾਪਰਵਾਹ ਡਰਾਈਵਿੰਗ ਕਾਰਨ ਇਸ ਤਰ੍ਹਾਂ ਦੇ ਹਾਦਸੇ ਲਗਾਤਾਰ ਵੱਧ ਰਹੇ ਹਨ, ਜਿਸ ‘ਤੇ ਕਾਬੂ ਪਾਉਣ ਲਈ ਕੜੀਆਂ ਕਾਰਵਾਈਆਂ ਦੀ ਲੋੜ ਹੈ।
Publish Date: Sun, 26 Apr 2026 08:42 AM (IST)
Updated Date: Sun, 26 Apr 2026 08:45 AM (IST)
ਵਕੀਲ ਮਹਿਰੋਂ, ਮੋਗਾ: ਮੋਗਾ ਦੇ ਥਾਣਾ ਸਿਟੀ ਚੜਿੱਕ ਅਧੀਨ -ਕੋਟਕਪੂਰਾ ਰੋਡ ‘ਤੇ ਪਿੰਡ ਸਿੰਘਾਂ ਵਾਲੇ ਨੇੜੇ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਹਰੀ ਸਿੰਘ (ਉਮਰ ਕਰੀਬ 80 ਸਾਲ), ਪੁੱਤਰ ਨੱਥਾ ਰਾਮ, ਪੈਦਲ ਆਪਣੇ ਕੰਮ ਧੰਦੇ ਲਈ ਜਾ ਰਹੇ ਸਨ। ਜਾਣਕਾਰੀ ਮੁਤਾਬਕ, ਮੋਗਾ-ਕੋਟਕਪੂਰਾ ਰੋਡ ‘ਤੇ ਅਚਾਨਕ ਇੱਕ ਤੇਜ਼ ਰਫ਼ਤਾਰ ਦੁੱਧ ਵਾਲੇ ਟਰੱਕ ਨੇ ਹਰੀ ਸਿੰਘ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬਜ਼ੁਰਗ ਸੜਕ ‘ਤੇ ਹੀ ਡਿੱਗ ਪਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਪਰ ਜ਼ਖਮਾਂ ਦੀ ਗੰਭੀਰਤਾ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
। ਪਿੰਡ ਵਾਸੀਆਂ ਅਤੇ ਰਾਹਗੀਰਾਂ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ ਅਤੇ ਪਰਿਵਾਰ ਨਾਲ ਹਮਦਰਦੀ ਜਤਾਈ ਗਈ। ਲੋਕਾਂ ਨੇ ਕਿਹਾ ਕਿ ਸੜਕ ‘ਤੇ ਵੱਧ ਰਹੀ ਤੇਜ਼ ਰਫ਼ਤਾਰ ਅਤੇ ਲਾਪਰਵਾਹ ਡਰਾਈਵਿੰਗ ਕਾਰਨ ਇਸ ਤਰ੍ਹਾਂ ਦੇ ਹਾਦਸੇ ਲਗਾਤਾਰ ਵੱਧ ਰਹੇ ਹਨ, ਜਿਸ ‘ਤੇ ਕਾਬੂ ਪਾਉਣ ਲਈ ਕੜੀਆਂ ਕਾਰਵਾਈਆਂ ਦੀ ਲੋੜ ਹੈ।
ਮੌਕੇ ‘ਤੇ ਪਹੁੰਚੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਫੌਰੀ ਤੌਰ ‘ਤੇ ਮਨੁੱਖਤਾ ਦਾ ਫਰਜ਼ ਨਿਭਾਉਂਦੇ ਹੋਏ ਆਪਣੇ ਐਮਰਜੈਂਸੀ ਵਾਹਨ ਰਾਹੀਂ ਮ੍ਰਿਤਕ ਨੂੰ ਸਿਵਲ ਹਸਪਤਾਲ ਮੋਗਾ ਦੀ ਮੌਰਚਰੀ ਵਿੱਚ ਰਖਵਾਇਆ। ਉਨ੍ਹਾਂ ਦੀ ਇਸ ਸੇਵਾ ਦੀ ਸਥਾਨਕ ਲੋਕਾਂ ਵੱਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ।
ਉਧਰ, ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਟਰੱਕ ਚਾਲਕ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ ਤਾਂ ਜੋ ਇਸ ਤਰ੍ਹਾਂ ਦੇ ਦੁਖਦਾਈ ਹਾਦਸਿਆਂ ਤੋਂ ਬਚਿਆ ਜਾ ਸਕੇ।