ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਤਹਿਤ ਉਸ ਵਕਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਜਦੋਂ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਗਾ ਨੇ ਆਪਣੀ ਪੁਲਿਸ ਪਾਰਟੀ ਸਮੇਤ ਮੋਗਾ ਦੇ ਕੋਟਕਪੂਰਾ ਬਾਈਪਾਸ ਕੋਲੋਂ ਐਕਟਵਾ ਨੰਬਰ ਪੀ.ਬੀ. 29ਏ.ਸੀ.-3016 ਤੇ ਸਵਾਰ ਦੋ ਵਿਅਕਤੀ ਅਮਨਦੀਪ ਸਿੰਘ ਪੁੱਤਰ ਸੁਰਿਦਰ ਸਿੰਘ ਵਾਸੀ ਗਲੀ ਨੰਬਰ 9 ਬਰਾੜ ਸਟਰੀਟ ਵਾਰਡ ਨੰਬਰ 49 ਅੰਮ੍ਰਿਤਸਰ ਰੋਡ ਮੋਗਾ ਅਤੇ ਜਗਤਾਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਬੇਦੀ ਨਗਰ ਮੋਗਾ ਨੂੰ 8000 ਨਸ਼ੀਲੀਆਂ ਗੋਲੀਆਂ ਅਤੇ 40,000 ਡਰੱਗ ਮਨੀ ਸਮੇਤ ਕਾਬੂ ਕੀਤਾ।

ਐਸ.ਪੀ. ਹਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚੋ ਅਮਨਦੀਪ ਸਿੰਘ ਤੋ 2000 ਨਸ਼ੀਲੀਆਂ ਗੋਲੀਆਂ (ਕਲੋਵੀਡੋਲ 100 ਐਸ.ਆਰ.) ਅਤੇ ਜਗਤਾਰ ਸਿੰਘ ਕੋਲੋਂ 6000 ਨਸ਼ੀਲੀਆਂ ਗੋਲੀਆਂ (ਕਲੋਵੀਡੋਲ 100 ਐਸ.ਆਰ.) ਅਤੇ 40000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਨਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ਅਤੇ ਪੁੱਛ ਗਿੱਛ ਕੀਤੀ ਜਾ ਰਹੀ ਹੈ।

Posted By: Tejinder Thind