1.82 ਲੱਖ ਦੀ ਡਰੱਗ ਮਣੀ ਵੀ ਬਰਾਮਦ

ਸਵਰਨ ਗੁਲਾਟੀ, ਮੋਗਾ : ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਂਵਾ ਤੋਂ ਗਸ਼ਤ ਦੌਰਾਨ ਚਾਰ ਵਿਅਕਤੀਆਂ ਨੂੰ ਕਾਬੂ ਕਰਕ ੇ ਉਨ੍ਹਾਂ ਕੋਲੋਂ 3100 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀਆਂ ਕੋਲੋਂ 1 ਲੱਖ 82 ਹਜ਼ਾਰ 100 ਰੁਪਏ ਦੀ ਡਰੱਗ ਮਣੀ ਵੀ ਬਰਾਮਦ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੇ ਥਾਣੇਦਾਰ ਕੋਮਲਪ੍ਰਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਖਾਸ ਮੁਖਬਰ ਦੀ ਸੂਚਨਾ ਤੇ ਪਿੰਡ ਬਲਖੰਡੀ ਦੇ ਕੋਲ ਇਕ ਇਨੋਵਾ ਗੱਡੀ ਨੂੰ ਰੋਕ ਕੇ ਗੱਡੀ ਸਵਾਰ ਗਗਨਦੀਪ ਸਿੰਘ ਪੁੱਤਰ ਰਾਜ ਕੁਮਾਰ ਵਾਸੀ ਇੰਦਰਾ ਕਲੋਨੀ, ਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਲਾਲ ਸਿੰਘ ਰੋਡ ਅਤੇ ਮਨੀ ਪੁੱਤਰ ਬੂਟਾ ਸਿੰਘ ਵਾਸੀ ਸਾਧਾਂ ਵਾਲੀ ਬਸਤੀ ਨੂੰ ਕਾਬੂ ਕਰਕੇ ਉਹਨਾਂ ਦੀ ਤਲਾਸ਼ੀ ਲੈਣ 'ਤੇ ਉਹਨਾਂ ਕੋਲੋਂ 1700 ਸੌ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀਆਂ ਕੋਲ 1 ਲੱਖ 67 ਹਜ਼ਾਰ 100 ਰੁਪਏ ਦੀ ਡਰੱਗ ਮਣੀ ਵੀ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਬਾਘਾ ਪੁਰਾਣਾ ਦੇ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਗਸ਼ਤ ਦੇ ਦੌਰਾਨ ਮੁਖਬਰ ਦੀ ਸੂਚਨਾ ਤੇ ਪਿੰਡ ਬੁੱਧ ਸਿੰਘ ਵਾਲਾ ਦੇ ਕੋਲ ਸੁਖਜਿੰਦਰ ਸਿੰਘ ਉਰਫ ਹੈਪੀ ਪੁੱਤਰ ਜਗਰਾਜ ਸਿੰਘ ਵਾਸੀ ਘੋਲੀਆਂ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 1400 ਸੌ ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਦੇ ਕੋਲੋਂ 15 ਹਜ਼ਾਰ ਰੁਪਏ ਦੀ ਡਰੱਗ ਮਣੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਵੱਖ ਵੱਖ ਥਾਂਵਾ ਤੋਂ ਕਾਬੂ ਕੀਤੇ ਚਾਰੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।