ਸਬਜ਼ੀ ਖਰੀਦਣ ਆਏ ਲੋਕਾਂ ਨੂੰ ਮਾਸਕ ਵੰਡਦੇ ਹੋਏ ਮਾਰਕੀਟ ਕਮੇਟੀ ਦੇ ਅਧਿਕਾਰੀ।

ਨੰਬਰ : 2 ਮੋਗਾ 4 ਪੀ

ਸਵਰਨ ਗੁਲਾਟੀ, ਮੋਗਾ : ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਮਹਾਮਾਰੀ ਤੋਂ ਬਚਾਉਣ ਲਈ ਵੀਰਵਾਰ ਦੀ ਸਵੇਰੇ ਸਬਜ਼ੀ ਮੰਡੀ ਵਿਖੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਮੰਡੀ ਵਿਚ ਸਬਜ਼ੀ ਖਰੀਦਣ ਆਏ ਲੋਕਾਂ ਨੂੰ ਮਾਸਕ ਵੰਡੇ ਗਏ। ਜਿਨ੍ਹਾਂ ਲੋਕਾਂ ਦੇ ਮੂੰਹ 'ਤੇ ਰੁਮਾਲ ਅਤੇ ਪਰਨੇ ਬੰਨ੍ਹੇ ਸਨ, ਉਨ੍ਹਾਂ ਨੂੰ ਉਤਾਰਨ ਲਈ ਕਿਹਾ ਗਿਆ ਤੇ ਉਨ੍ਹਾਂ ਨੂੰ ਮਾਸਕ ਦਿੱਤੇ ਗਏ।

ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਵਜੀਰ ਸਿੰਘ ਅਤੇ ਸੁਪਰਵਾਈਜ਼ਰ ਸੁਖਮੰਦਰ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਪੂਰੀ ਦੁਨੀਆਂ ਵਿਚ ਆਪਣਾ ਭਿਆਨਕ ਰੂਪ ਧਾਰ ਚੁੱਕੀ ਹੈ ਅਤੇ ਇਸ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਾਵਧਾਨੀ ਵਰਤਣੀ ਜ਼ਰੂਰੀ ਹੈ ਅਤੇ ਆਪਣੇ ਮੂੰਹ 'ਤੇ ਮਾਸਕ ਪਹਿਨਣਾ ਅਤੇ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਇਸ ਮੌਕੇ ਸਬਜ਼ੀ ਮੰਡੀ ਵਿਚ ਸਬਜ਼ੀ ਖਰੀਦਣ ਆਏ 50 ਦੇ ਕਰੀਬ ਲੋਕਾਂ ਨੂੰ ਮਾਸਕ ਵੰਡੇ ਗਏ। ਇਸ ਮੌਕੇ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਬੂਟਾ ਸਿੰਘ, ਸਿੰਕਦਰ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ।