ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਵਰਕਰਾਂ ਨੂੰ ਪੜ੍ਹਾਇਆ ਏਕਤਾ ਦਾ ਪਾਠ

ਵਕੀਲ ਮਹਿਰੋਂ, ਮੋਗਾ : ਇੰਟਕ ਨਾਲ ਸਬੰਧਿਤ ਪਾਰਸ ਸਪਾਈਸਜ਼ ਵਰਕਰਜ਼ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਜੋੜਾ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਵਿਚ ਸੰਪੰਨ ਹੋਈ। ਮੀਟਿੰਗ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ, ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਅਤੇ ਬਾਬਾ ਵਿਸ਼ਵਕਰਮਾ ਰਾਜ ਮਿਸਤਰੀ ਮਜ਼ਦੂਰਾਂ ਯੂਨੀਅਨ ਦੇ ਪ੍ਰਧਾਨ ਸੰਤੋਖ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਮੀਟਿੰਗ ਵਿੱਚ ਵਰਕਰਾਂ ਨੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਵਿਸ਼ੇਸ਼ ਤੌਰ ਤੇ ਇਸ ਸਾਲ ਦੇ ਨੈਗੋਸੇਸ਼ਨ ਤੇ ਪ੍ਰਬੰਧਕਾਂ ਵੱਲੋਂ ਗੱਲਬਾਤ ਨਾ ਕਰਨ ਅਤੇ ਬੋਨਸ ਦੀ ਅਦਾਇਗੀ ਸਮੇਂ ਸਿਰ ਨਾ ਕੀਤੇ ਜਾਣ ਤੋਂ ਇਲਾਵਾ ਕਈ ਹੋਰ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਵਰਕਰਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਯੂਨੀਅਨ ਪ੍ਰਧਾਨ ਦਵਿੰਦਰ ਸਿੰਘ ਜੋੜਾ ਨੂੰ ਆਪਣੀ ਟੀਮ ਸਹਿਤ ਪਾਰਸ ਮਸਾਲਾ ਫੈਕਟਰੀ ਦੇ ਪ੍ਰਬੰਧਕਾਂ ਨਾਲ ਟੇਬਲ ਟਾਕ ਕਰਕੇ ਉਕਤ ਸਮੱਸਿਆਵਾਂ ਦਾ ਹੱਲ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਮੀਟਿੰਗ ਵਿੱਚ ਭਾਰੀ ਗਿਣਤੀ ਵਿੱਚ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਰਾਂ ਦੀ ਏਕਤਾ ਨਾਲ ਯੂਨੀਅਨ ਮਜ਼ਬੂਤ ਅਤੇ ਸੰਗਠਿਤ ਹੁੰਦੀ ਹੈ ਅਤੇ ਸੰਗਠਿਤ ਯੂਨੀਅਨ ਹੀ ਵਰਕਰਾਂ ਦੀ ਹਰ ਸਮੱਸਿਆ ਦਾ ਹੱਲ ਕਰਵਾ ਸਕਦੀ ਹੈ। ਵਿਜੇ ਧੀਰ ਨੇ ਮਜ਼ਦੂਰ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਮਜ਼ਦੂਰ ਸੰਘਰਸ਼ਾਂ ਦੀਆਂ ਉਦਾਹਰਣਾਂ ਦੇ ਕੇ ਵਰਕਰਾਂ ਨੂੰ ਏਕਤਾ ਦਾ ਪਾਠ ਪੜ੍ਹਾਇਆ।

ਯੂਨੀਅਨ ਪ੍ਰਧਾਨ ਨੇ ਵਰਕਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਫੈਕਟਰੀ ਪ੍ਰਬੰਧਕਾਂ ਨਾਲ ਜ਼ਲਦ ਟੇਬਲ ਟਾਕ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਰਕਰਾਂ ਨੂੰ ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਅਨ ਆਗੂ ਸੁਲੱਖਣ ਸਿੰਘ, ਬਲੌਰ ਸਿੰਘ, ਮੇਜ਼ਰ ਸਿੰਘ, ਸ਼ੀਰਾ, ਮਨਜੀਤ ਕੌਰ, ਰੀਟਾ, ਭੋਲੀ, ਊਸ਼ਾ ਆਦਿ ਹਾਜ਼ਰ ਸਨ।