- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਗਸ਼ਤ ਦੌਰਾਨ ਵੱਖ ਵੱਖ

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ: ਪੁਲਿਸ ਵੱਲੋਂ ਗਸ਼ਤ ਦੌਰਾਨ ਵੱਖ ਵੱਖ ਥਾਵਾਂ ਤੋਂ 163 ਗ੍ਰਾਮ ਹੈਰੋਇਨ ਅਤੇ 19 ਲੱਖ ਰੁਪਏ ਦੀ ਡਰੱਗ ਮਨੀ ਸਮੇਤ 9 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਸਦਰ ਪੁਲਿਸ ਦੇ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਪੁਲਿਸ ਦੇ ਸਹਾਇਕ ਥਾਣੇਦਾਰ ਮੁਨੀਸ਼ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਇਕ ਸਵਿਫ਼ਟ ਕਾਰ ਸਵਾਰ ਇਕ ਵਿਅਕਤੀ ਸਵਰਨ ਸਿੰਘ ਵਾਸੀ ਪਿੰਡ ਲੋਹਾਰਾ ਪ੍ਰਤਾਪਪੁਰਾ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਕਾਰ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 19 ਲੱਖ ਰੁਪਏ ਦੀ ਭਾਰਤੀ ਕਰੰਸੀ ਡਰੱਗ ਮਨੀ ਅਤੇ ਇਕ ਮੋਬਾਇਲ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮਹਿਣਾ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਸੀ ਤਾਂ ਪਿੰਡ ਮਹਿਣਾ ਦੇ ਕੋਲ ਇਕ ਵਿਅਕਤੀ ਅਸ਼ਵਨੀ ਕੁਮਾਰ ਵਾਸੀ ਪਿੰਡ ਡਾਲਾ ਨੂੰ ਕਾਬੂ ਕਰਕੇ ਉਸ ਪਾਸੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਫਤਿਹਗੜ੍ਹ ਪੰਜਤੂਰ ਪੁਲਿਸ ਦੇ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਪਿੰਡ ਲਲਿਹਾਂਦੀ ਦੀ ਦਾਣਾ ਮੰਡੀ ਵਿਖੇ ਇਕ ਵਿਅਕਤੀ ਬੇਅੰਤ ਸਿੰਘ ਵਾਸੀ ਪਿੰਡ ਸੰਘੇੜਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਧਰਮਕੋਟ ਪੁਲਿਸ ਦੇ ਐੱਸਆਈ ਅਵੀ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਮੰਝਲੀ ਵਿਖੇ ਇਕ ਵਿਅਕਤੀ ਰਾਜਬੀਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾਂ ਨੂੰ ਕਾਬੂ ਕਰਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਕੀਤੀ ਗਈ ਹੈ। ਥਾਣਾ ਧਰਮਕੋਟ ਦੇ ਹੀ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸੀ ਤਾਂ ਧਰਮਕੋਟ ਦੇ ਢੋਲੇਵਾਲਾ ਚੌਂਕ ਦੇ ਕੋਲ ਇਕ ਵਿਅਕਤੀ ਸੁਖਦੇਵ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ ਨੂੰ ਕਾਬੂ ਕਰਕੇ ਉਸ ਪਾਸੋ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ ਸਾਊਥ ਪੁਲਿਸ ਦੇ ਸਹਾਇਕ ਥਾਣੇਦਾਰ ਸਿਰਤਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਮੱਲ੍ਹੀਆਂ ਵਾਲਾ ਵਿਖੇ ਇਕ ਵਿਅਕਤੀ ਰਵੀ ਸਿੰਘ ਵਾਸੀ ਪਿੰਡ ਚੜਿੱਕ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਸਿਟੀ ਮੋਗਾ ਪੁਲਿਸ ਦੇ ਹੌਲਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸੀ ਜਦ ਉਨ੍ਹਾਂ ਦੀ ਪੁਲਿਸ ਪਾਰਟੀ ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਬਣੇ ਰੇਲਵੇ ਪੁਲ ਹੇਠਾਂ ਪੁੱਜੀ ਤਾਂ ਉੱਥੇ ਇਕ ਵਿਅਕਤੀ ਹਰਦੇਸ਼ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ ਸਾਊਥ ਪੁਲਿਸ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ਨਵੀਨ ਕੁਮਾਰ ਵਾਸੀ ਮਹੱਲਾ ਸੋਢੀਆਂ ਅਤੇ ਨੂਰਵੀਰ ਸਿੰਘ ਵਾਸੀ ਸਾਧਾਂਵਾਲੀ ਬਸਤੀ ਮੋਗਾ ਨੂੰ ਕਾਸ਼ੂ ਕਰਕੇ ਉਨ੍ਰਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਹੈਰੋਇਨ ਸਮੇਤ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।