- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਆਮੀ ਸੰਤ ਦਰਬਾਰਾ ਸਿੰਘ ਲੋਪੋ

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ: ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ 48ਵੀਂ ਬਰਸੀ ਮੌਕੇ ਸੰਤ ਆਸ਼ਰਮ ਲੋਪੋ ਵਿਖੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਹਿਮਦਗੜ੍ਹ ਦੇ ਪ੍ਰਧਾਨ ਨਿਹਾਲ ਸਿੰਘ ਉੱਭੀ ਦੀ ਅਗਵਾਈ ਹੇਠ ਪਰੋਲਾਈਫ਼ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਲਈ ਇੱਕ ਬਹੁਤ ਵੱਡਾ ਪਰਉਪਕਾਰ ਹੈ ਇਸ ਨਾਲ ਅਨੇਕਾਂ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਪਰੋਲਾਈਫ਼ ਬਲੱਡ ਬੈਂਕ ਵਲੋਂ 110 ਦੇ ਕਰੀਬ ਖੂਨ ਦੇ ਯੂਨਿਟ ਪ੍ਰਾਪਤ ਕੀਤੇ ਗਏ। ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵੱਲੋਂ ਇਸ ਕੈਂਪ ’ਚ ਯੋਗਦਾਨ ਪਾਉਣ ਵਾਲੇ ਸਮੁੱਚੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਗੀਰਥ ਸਿੰਘ ਗਿੱਲ ਵਲੋਂ ਕੈਂਪ ’ਚ ਪੁੱਜੀਆਂ ਸਾਰੀਆਂ ਸ਼ਖ਼ਸ਼ੀਅਤਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੇ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸੰਤ ਗੁਰਜੀਤ ਸਿੰਘ ਫਲੌਡ ਵਾਲੇ, ਸੱਚਖੰਡ ਸ੍ਰੀ ਦਰਬਾਰ ਅੰਮ੍ਰਿਤਸਰ ਤੋਂ ਪੰਜ ਪਿਆਰੇ ਸਾਹਿਬਾਨ ਨੇ ਪੁੱਜ ਕੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਤੇ ਪਰੋਲਾਈਫ਼ ਬਲੱਡ ਬੈਂਕ ਦੀ ਟੀਮ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਬੀਬੀ ਕਰਮਜੀਤ ਕੌਰ ਉੱਪ ਪ੍ਰਧਾਨ ਵਿੱਦਿਅਕ ਸੰਸਥਾਵਾਂ ਲੋਪੋ, ਮੈਨੇਜਿੰਗ ਡਾਇਰੈਕਟਰ ਰਮਨਦੀਪ ਕੌਰ ਲੋਪੋ ਵਿੱਦਿਅਕ ਸੰਸਥਾਵਾਂ ਲੋਪੋ, ਕਮਲ ਬਰਮੀ, ਜਥੇਦਾਰ ਹਰਚੰਦ ਸਿੰਘ, ਅਮਰਜੀਤ ਸਿੰਘ ਉੱਭੀ, ਸਰਬੱਤ ਦਾ ਭਲਾ ਸੇਵਾ ਸੋਸਾਇਟੀ ਅਹਿਮਦਗੜ੍ਹ ਦੇ ਪ੍ਰਧਾਨ ਨਿਹਾਲ ਸਿੰਘ ਉੱਭੀ, ਕੁਲਵਿੰਦਰ ਸਿੰਘ ਟੀਟੂ, ਪ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਥਿੰਦ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ,ਪ੍ਰੀਤ ਬੋਪਾਰਾਏ, ਅਰਸ਼ਦੀਪ ਸਿੰਘ, ਪਰਵਿੰਦਰ ਸਿੰਘ, ਅਮਨਦੀਪ ਸਿੰਘ, ਸੰਦੀਪ ਕੌਰ, ਅੰਮ੍ਰਿਤਪਾਲ ਕੌਰ ਆਦਿ ਹਾਜ਼ਰ ਸਨ।