- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਸਬਾ ਧਰਮਕੋਟ ਦੇ ਅਧੀਨ ਪੈਂਦੇ

ਮ੍ਰਿਤਕ ਲੜਕੇ ਸੰਦੀਪ ਸਿੰਘ ਦੀ ਫਾਈਲ ਫੋਟੇ।
* ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੀਤਾ ਮਾਮਲਾ ਦਰਜ
* ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ
ਸਵਰਨ ਗੁਲਾਟੀ, ਪੰਜਾਬੀ ਜਾਗਰਣ
ਮੋਗਾ : ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਜਲਾਬਾਦ ਪੂਰਬੀ ਵਿਖੇ ਇਕ ਢਾਬੇ ’ਤੇ ਕੰਮ ਕਰਨ ਵਾਲੇ ਲੜਕੇ ਨੂੰ ਉਸ ਸਮੇਂ ਇਕ ਵਿਅਕਤੀ ਨੇ ਗੋਲ਼ੀ ਮਾਰ ਕੇ ਮੌਤ ਦੀ ਘਾਟ ਉਤਾਰ ਦਿੱਤਾ, ਜਦੋਂ ਉਸ ਨੇ ਗੋਲ਼ੀ ਮਾਰਨ ਵਾਲੇ ਵਿਅਕਤੀ ਕੋਲੋਂ ਆਪਣੇ ਪੈਸੇ ਮੰਗੇ ਸਨ। ਪੁਲਿਸ ਨੇ ਗੋਲ਼ੀ ਮਾਰਨ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਧਰਮਕੋਟ ਪੁਲਿਸ ਦੇ ਇੰਚਾਰਜ ਐੱਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਅਮਨ ਕੌਰ ਵਾਸੀ ਪਿੰਡ ਜਲਾਲਾਬਾਦ ਪੂਰਬੀ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੋਸ਼ ਲਗਾਉਂਦਿਆਂ ਕਿਹਾ ਕਿ ਉਸਦਾ ਲੜਕਾ ਸੰਦੀਪ ਸਿੰਘ ਪੁੱਤਰ ਕੁਲਦੀਪ ਸਿੰਘ, ਜੋ ਕਿ ਕਰਨ ਢਾਬੇ ’ਤੇ ਕੰਮ ਕਰਦਾ ਸੀ ਤੇ ਉਸ ਨੇ ਬਿਕਰਮਜੀਤ ਸਿੰਘ ਵਾਸੀ ਪਿੰਡ ਜਲਾਲਾਬਾਦ ਪੂਰਬੀ ਪਾਸੋ ਪੈਸੇ ਲੈਣੇ ਸਨ ਪਰ ਮੇਰੇ ਲੜਕੇ ਵੱਲੋ ਵਾਰ-ਵਾਰ ਬਿਕਰਮਜੀਤ ਸਿੰਘ ਪਾਸੋਂ ਪੈਸੇ ਦੀ ਮੰਗ ਕੀਤੀ ਜਾਂਦੀ ਸੀ, ਜਿਸ ਕਾਰਨ ਉਨ੍ਹਾਂ ਦੀ 21 ਅਕਤੂਬਰ ਦੀ ਦੇਰ ਸ਼ਾਮ ਬਹਿਸਬਾਜ਼ੀ ਹੋ ਗਈ ਅਤੇ ਗੁੱਸੇ ’ਚ ਆਏ ਬਿਕਰਮਜੀਤ ਨੇ ਉਸ ਦੇ ਲੜਕੇ ਸੰਦੀਪ ਸਿੰਘ ਨੂੰ ਆਪਣੇ ਅਸਲੇ ਨਾਲ ਗੋਲ਼ੀ ਮਾਰ ਦਿੱਤੀ, ਜਿਸ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲੜਕੇ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਮ੍ਰਿਤਕ ਦੀ ਮਾਤਾ ਅਮਨ ਕੌਰ ਦੇ ਬਿਆਨ ’ਤੇ ਮੁਲਜ਼ਮ ਬਿਕਰਮਜੀਤ ਸਿੰਘ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ।