ਸਵਰਨ ਗੁਲਾਟੀ, ਮੋਗਾ : ਥਾਣਾ ਬਾਘਾਪੁਰਾਣਾ ਵਿਖੇ ਐਕਸਾਈਜ ਐਕਟ ਦੇ ਮਾਮਲੇ 'ਚ ਨਾਮਜ਼ਦ ਭਗੌੜੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਹਰਬਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਜਗਜੀਤ ਸਿੰਘ ਉਰਫ ਫੌਜੀ ਵਾਸੀ ਪਿੰਡ ਮੰਗੇਵਾਲਾ ਦੇ ਖ਼ਿਲਾਫ਼ ਥਾਣਾ ਬਾਘਾਪੁਰਾਣਾ ਵਿਚ 15 ਜੁਲਾਈ 2016 ਵਿਚ ਐਕਸਾਈਜ ਐਕਟ ਦੇ ਤਹਿਤ ਮਾਮਲਾ ਦਰਜ ਹੋਇਆ ਸੀ ਪਰ ਉਹ ਮਾਣਯੋਗ ਅਦਾਲਤ ਰਵਨੀਤ ਸਿੰਘ ਐੱਸਡੀਐੱਮ ਬਾਘਾਪੁਰਾਣਾ ਵਿਖੇ ਹਾਜ਼ਰ ਨਹੀਂ ਹੋਇਆ, ਜਿਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਹੁਣ ਪੁਲਿਸ ਨੇ ਜਗਜੀਤ ਸਿੰਘ ਖ਼ਿਲਾਫ਼ ਥਾਣਾ ਬਾਘਾਪੁਰਾਣਾ ਵਿਚ ਮਾਮਲਾ ਦਰਜ ਕਰ ਲਿਆ ਹੈ।