ਨਸ਼ੇ ਛੁਡਾਉਣ ਦਾ ਝਾਂਸਾ ਦੇ ਕੇ ਨੌਜਵਾਨਾਂ ਨੂੰ ਬੰਦੀ ਬਣਾ ਕੇ ਰੱਖਣ ਦੇ ਦੋਸ਼ ’ਚ ਇਕ ਕਾਬੂ
ਥਾਣਾ ਧਰਮਕੋਟ ਦੇ ਅਧੀਨ ਪੈਂਦੇ ਕੈਲਾ
Publish Date: Wed, 07 Jan 2026 04:15 PM (IST)
Updated Date: Thu, 08 Jan 2026 04:00 AM (IST)
* ਕਾਬੂ ਕੀਤਾ ਮੁਲਜ਼ਮ ਬਿਨਾਂ ਲਾਇਸੈਂਸ ਤੋਂ ਚਲਾ ਰਿਹਾ ਸੀ ਨਸ਼ਾ ਛੁਡਾਊ ਕੇਂਦਰ ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ : ਥਾਣਾ ਧਰਮਕੋਟ ਅਧੀਨ ਪੈਂਦੇ ਕੈਲਾ ਵਿਖੇ ਇਕ ਵਿਅਕਤੀ ਵੱਲੋਂ ਇਕ ਘਰ ’ਚ ਬਿਨਾਂ ਲਾਇਸੈਂਸ ਤੋਂ ਨਸ਼ਾ ਛੁਡਾਊ ਕੇਂਦਰ ਚਲਾ ਕੇ ਉਥੇ ਨੌਜਵਾਨਾਂ ਨੂੰ ਨਸ਼ੇ ਛੁਡਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਬੰਦੀ ਬਣਾ ਕੇ ਰੱਖਣ ਦੇ ਦੋਸ਼ ’ਚ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਪੁਲਿਸ ਦੇ ਸਹਾਇਕ ਥਾਣੇਦਾਰ ਜਸਵੰਤ ਸਿਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਵਾਸੀ ਪਿੰਡ ਝੰਡਾਂ ਬੰਗਾ ਜ਼ਿਲ੍ਹਾ ਫਿਰੋਜ਼ਪੁਰ ਥਾਣਾ ਮੱਖੂ, ਜਿਸ ਨੇ ਪਿੰਡ ਕੈਲਾ ਤੋ ਪੰਡੋਰੀ ਅਰਾਈਆਂ ਲਿੰਕ ਰੋਡ ਤੇ ਬਣੇ ਹੋਏ ਮਕਾਨ ਵਿਚ ਨਸ਼ੇ ਛੁਡਾਉਣ ਦਾ ਝਾਂਸਾ ਦੇ ਕੇ ਉਸ ਨੇ ਕੁਝ ਨੌਜਵਾਨਾਂ ਨੂੰ ਬੰਦੀ ਬਣਾ ਕੇ ਰੱਖਿਆ ਹੋਇਆ ਹੈ, ਜਿਸ ਪਾਸ ਨਸ਼ਾ ਛੁਡਾਉਣ ਦਾ ਲਾਇਸੈਂਸ ਨਹੀ ਹੈ। ਪੁਲਿਸ ਨੇ ਮੁਖ਼ਬਰ ਦੀ ਸੂਚਨਾ ਤੇ ਉਸ ਮਕਾਨ ’ਤੇ ਛਾਪਾਮਾਰੀ ਕਰ ਕੇ ਕਥਿਤ ਮੁਲਜ਼ਮ ਕੁਲਦੀਪ ਸਿੰਘ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।