- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦਾ ਇਕ ਵਫ਼ਦ ਐਸੋਸੀਏਸ਼ਨ ਦੇ ਪ੍ਰਧਾਨ ਚਮਕੌਰ ਸਿੰਘ ਸਰਾਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਮੋਗਾ ਦੇ ਸੀਨੀਅਰ ਮੈਡੀਕਲ ਅਫ਼ਸਰ ਐੱਸਐੱਮਓ ਨੂੰ ਮਿਲਿਆ। ਇਸ ਮੌਕੇ ਵਫ਼ਦ ਵੱਲੋਂ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਵਿੱਤੀ ਬਕਾਇਆਂ ਸਬੰਧੀ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਵਫ਼ਦ ਦੇ ਮੈਂਬਰਾਂ ਨੇ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਐੱਸਐੱਮਓ ਨਾਲ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪੈਨਸ਼ਨਰਾਂ ਦੀ ਰੀਵਾਈਜ਼ਡ ਲੀਵ ਇਨਕੈਸ਼ਮੈਂਟ ਦੀਆਂ ਰਹਿੰਦੀਆਂ ਕਿਸ਼ਤਾਂ ਅਜੇ ਤੱਕ ਜਾਰੀ ਨਹੀਂ ਕੀਤੀਆਂ ਗਈਆਂ। ਇਸ ਤੋਂ ਇਲਾਵਾ 1 ਜਨਵਰੀ 2016 ਤੋਂ ਲਾਗੂ ਹੋਏ ਸੋਧੇ ਹੋਏ ਤਨਖ਼ਾਹ ਸਕੇਲਾਂ ਦੇ ਬਕਾਏ ਦੀਆਂ ਕੁੱਲ 12 ਕਿਸ਼ਤਾਂ ਅਪ੍ਰੈਲ 2026 ਤੋਂ ਜਾਰੀ ਕੀਤੀਆਂ ਜਾਣੀਆਂ ਸਨ, ਪਰ ਅਜੇ ਵੀ ਕਈ ਪੈਨਸ਼ਨਰ ਅਜਿਹੇ ਹਨ, ਜਿੰਨ੍ਹਾਂ ਨੂੰ ਇਨ੍ਹਾਂ ਬਕਾਇਆਂ ਦੀ ਇਕ ਵੀ ਕਿਸ਼ਤ ਪ੍ਰਾਪਤ ਨਹੀਂ ਹੋਈ। ਵਫ਼ਦ ਨੇ ਕਿਹਾ ਕਿ ਲੰਬੇ ਸਮੇਂ ਤੋਂ ਬਕਾਏ ਨਾ ਮਿਲਣ ਕਾਰਨ ਪੈਨਸ਼ਨਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਰਹਿੰਦੇ ਬਕਾਏ ਬਿਨ੍ਹਾਂ ਕਿਸੇ ਹੋਰ ਦੇਰੀ ਦੇ ਜਾਰੀ ਕੀਤੇ ਜਾਣ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ। ਇਸ