- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਵਿਖੇ ਫਸਟ ਏਡ ਸਬੰਧੀ ਜਾਣਕਾਰੀ ਦੇਣ ਲਈ ਆਈਐੱਸਐੱਫ਼ ਸਟੂਡੈਂਟ ਚੈਪਟਰ ਵੱਲੋਂ ਵਰਕਸ਼ਾਪ ਲਗਾਈ ਗਈ। ਵਰਕਸ਼ਾਪ ਦੌਰਾਨ ਕੋਆਰਡੀਨੇਟਰ ਡਾ. ਸੌਰਭ ਕੋਸੇ, ਪ੍ਰੋਫੈਸਰ ਅਤੇ ਹੈੱਡ, ਡਿਪਾਰਟਮੈਂਟ ਆਫ ਫਾਰਮਡੀ ਵੱਲੋਂ ਵਿਦਿਆਰਥੀਆਂ ਨੂੰ ਐਮਰਜੈਂਸੀ ਸਥਿਤੀਆਂ ਵਿਚ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਬੇਹੋਸ਼ੀ, ਸੱਪ ਦੇ ਡੰਗ, ਜਾਨਵਰਾਂ ਦੇ ਕੱਟਣ, ਮਧੂ-ਮੱਖੀ ਅਤੇ ਬਿੱਛੂ ਦੇ ਡੰਗ, ਫ੍ਰੈਕਚਰ, ਨੱਕ ਵਿੱਚੋਂ ਖੂਨ ਆਉਣਾ, ਸਾਹ ਲੈਣ ਵਿੱਚ ਮੁਸ਼ਕਲ, ਹੜ੍ਹ ਦੇ ਸਮੇਂ ਘਰ ਵਿੱਚ ਜ਼ਰੂਰੀ ਦਵਾਈਆਂ ਦਾ ਸਟੋਰੇਜ, ਸੀਪੀਆਰ ਦੇਣ ਦੀ ਵਿਧੀ ਅਤੇ ਦਿਲ ਦਾ ਦੌਰਾ ਪੈਣ ਸਮੇਂ ਕੀਤੀ ਜਾਣ ਵਾਲੀ ਮੁੱਢਲੀ ਸਹਾਇਤਾ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਸੌਰਭ ਕੋਸੇ ਵੱਲੋਂ ਫਾਰਮਡੀ ਪਹਿਲੇ ਸਾਲ ਦੇ ਵਿਦਿਆਰਥੀਆਂ ਨੂੰ ਫਸਟ ਏਡ ਬਾਕਸ ਵਿਚ ਮੌਜੂਦ ਵੱਖ-ਵੱਖ ਸਮੱਗਰੀ ਅਤੇ ਉਸ ਦੀ ਸਹੀ ਵਰਤੋਂ ਬਾਰੇ ਵੀ ਜਾਣੂੰ ਕਰਵਾਇਆ ਗਿਆ। ਇਸ ਦੇ ਨਾਲ ਮੈਨਿਕਿਨ ਮਦਦ ਨਾਲ ਜੀਵਨ ਰੱਖਿਅਕ ਤਕਨੀਕਾਂ ਅਤੇ ਸੀਪੀਆਰ ਦੀ ਪ੍ਰੈਕਟੀਕਲ ਜਾਣਕਾਰੀ ਵੀ ਦਿੱਤੀ ਗਈ। ਵਰਕਸ਼ਾਪ ਵਿਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਵਰਕਸ਼ਾਪ ਦੇ ਸਫ਼ਲ ਆਯੋਜਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ਼ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਜਾਗਰੂਕ ਕਰਨ ਵਾਸਤੇ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਨਿਯਮਿਤ ਤੌਰ ’ਤੇ ਕਰਵਾਈਆਂ ਜਾਂਦੀਆਂ ਰਹਿਣਗੀਆਂ।