- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਾਮਦਾਸ ਕੀਰਤਨ

ਵਕੀਲ ਮਹੀਰੋਂ, ਪੰਜਾਬੀ ਜਾਗਰਣ ਮੋਗਾ: ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵੱਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨਿੱਘੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰ ਸ਼ਬਦ ਪ੍ਰਚਾਰ ਮਿਸ਼ਨ ਤਹਿਤ ਇਹ ਸਮਾਗਮ 15 ਨਵੰਬਰ 2026 ਦਿਨ ਐਤਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਬੀਬੀ ਕਾਹਨ ਕੌਰ, ਮੋਗਾ ਵਿਖੇ ਸਜਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਸਹਿਗਲ ਨੇ ਦੱਸਿਆ ਕਿ ਸਮਾਗਮ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਦਾ ਮੁੱਖ ਮੰਤਵ ਸੰਗਤਾਂ ਨੂੰ ਗੁਰਬਾਣੀ, ਗੁਰ ਸ਼ਬਦ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮਨੁੱਖ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਆਪਸੀ ਪ੍ਰੇਮ, ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਬਲਜੀਤ ਸਿੰਘ ਵਿੱਕੀ, ਬਲਜਿੰਦਰ ਸਿੰਘ ਸਹਿਗਲ ਅਤੇ ਸਤਨਾਮ ਸਿੰਘ ਬੀਏ ਨੇ ਮੋਗਾ ਸ਼ਹਿਰ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਆਪਣੇ ਪਰਿਵਾਰਾਂ ਅਤੇ ਆਸ-ਪਾਸ ਦੀਆਂ ਸੰਗਤਾਂ ਸਮੇਤ ਵੱਡੀ ਗਿਣਤੀ ਵਿੱਚ ਸਮਾਗਮ ਵਿਚ ਪਹੁੰਚਣ ਦੀ ਹਾਰਦਿਕ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸ਼ਮੂਲੀਅਤ ਨਾਲ ਇਹ ਧਾਰਮਿਕ ਸਮਾਗਮ ਹੋਰ ਵੀ ਯਾਦਗਾਰੀ ਬਣੇਗਾ।