- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਦੀ ਕੋਰ ਕਮੇਟੀ ਦੀ ਵਿਸੇਸ਼ ਮੀਟਿੰਗ ਬਲਜੀਤ ਸਿੰਘ ਮੁੱਖ ਸੇਵਾਦਾਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੁਰ ਸ਼ਬਦ ਪ੍ਰਚਾਰ ਮਿਸ਼ਨ ਤਹਿਤ ਕਰਵਾਏ ਜਾ ਰਹੇ ਗੁਰਮਤਿ ਕੀਰਤਨ ਸਮਾਗਮ ਦੀਆਂ ਤਿਆਰੀਆਂ ਵਿਚ ਤੇਜੀ ਲਿਆਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇੱਥੇ ਇਹ ਵੀ ਦੱਸਣਾ ਜਰੂਰੀ ਹੈ ਕਿ ਇਹ ਗੁਰਮਤਿ ਕੀਰਤਨ ਸਮਾਗਮ ਮਿਤੀ 15 ਨਵੰਬਰ 2026 ਦਿਨ ਐਤਵਾਰ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਸ਼ਾਮ 5-30 ਤੋਂ ਰਾਤ 11-15 ਵਜੇ ਤੱਕ ਲੋਕਲ ਗੁਰਪੁਰਬ ਕਮੇਟੀ ਰਜਿਸਟਰਡ ਮੋਗਾ, ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਅਤੇ ਖ਼ਾਲਸਾ ਸੇਵਾ ਸੁਸਾਇਟੀ ਮੋਗਾ ਸ਼ਹਿਰ ਦੀਆਂ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨਿੱਘੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਹਨ। ਇਹਨਾਂ ਸਮਾਗਮਾਂ ਵਿੱਚ ਪੰਥ ਦੇ ਸਿਰਮੌਰ ਕੀਰਤਨੀ ਜੱਥੇ ਪਦਮ ਸ੍ਰੀ ਭਾਈ ਸਾਹਿਬ ਹਰਜਿੰਦਰ ਸਿੰਘ ਜੀ ਸ੍ਰੀ ਨਗਰ ਵਾਲੇ, ਪ੍ਰਿੰਸੀਪਲ ਸੁਖਵੰਤ ਸਿੰਘ ਜੀ ਜਵੱਦੀ ਟਕਸਾਲ, ਭਾਈ ਨਿਰਮਲ ਸਿੰਘ ਜੀ ਨਾਗਪਰੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਨੰਤਵੀਰ ਸਿੰਘ ਯੂ ਐੱਸਏ, ਭਾਈ ਅੰਮ੍ਰਿਤਪਾਲ ਸਿੰਘ ਢਪਈ ਤੋਂ ਇਲਾਵਾ ਹੋਰ ਵੀ ਸੰਤ ਮਹਾਪੁਰਸ਼ ਪੁੱਜ ਰਹੇ ਹਨ। ਇਸ ਮੀਟਿੰਗ ਵਿਚ ਬਲਜੀਤ ਸਿੰਘ ਵਿੱਕੀ ਮੁੱਖ ਸੇਵਾਦਾਰ, ਬਲਜਿੰਦਰ ਸਿੰਘ ਸਹਿਗਲ ਜਨਰਲ ਸਕੱਤਰ, ਸੁਰਿੰਦਰ ਪਾਲ ਸਿੰਘ ਸੀਨੀ: ਮੀਤ ਪ੍ਰਧਾਨ, ਸਤਨਾਮ ਸਿੰਘ ਬੀਏ ਕੋਆਰਡੀਨੇਟਰ, ਜਸਪਾਲ ਸਿੰਘ ਬੱਬੀ, ਉੱਘੇ ਸਮਾਜ ਸੇਵੀ ਭੂਪਿੰਦਰ ਸਿੰਘ ਬਬਲੂ ਕੰਡਾ, ਅਜੀਤ ਸਿੰਘ ਰੋਹਣੀ, ਰਣਜੀਤ ਸਿੰਘ ਮਾਲਵਾ, ਗਿਆਨੀ ਚਰਨ ਸਿੰਘ ਹੈੱਡ ਗ੍ਰੰਥੀ ਵਿਸੇਸ਼ ਤੌਰ ’ਤੇ ਸ਼ਾਮਲ ਹੋਏ।