ਭਲਕੇ ਸਜਾਇਆ ਜਾਵੇਗਾ ਵਿਸ਼ਾਲ ਗੁਰਮਤਿ ਕੀਰਤਨ ਸਮਾਗਮ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ
Publish Date: Fri, 13 Nov 2026 03:46 PM (IST)
Updated Date: Fri, 13 Nov 2026 03:48 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵੱਲੋਂ ਗੁਰ ਸ਼ਬਦ ਪ੍ਰਚਾਰ ਮਿਸ਼ਨ ਤਹਿਤ 15 ਨਵੰਬਰ 2026 ਦਿਨ ਐਤਵਾਰ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਵਿਸ਼ਾਲ ਗੁਰਮਤਿ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਚੱਲਣ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਸਮਾਗਮ ਵਿਚ ਸਿੱਖ ਕੌਮ ਦੇ ਪ੍ਰਸਿੱਧ ਕੀਰਤਨੀਏ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ, ਭਾਈ ਅਨੰਤਵੀਰ ਸਿੰਘ ਜੀ ਯੂ.ਐੱਸ.ਏ. ਵਾਲੇ ਅਤੇ ਭਾਈ ਅੰਮ੍ਰਿਤਪਾਲ ਸਿੰਘ ਢਪਈ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਸਹਿਗਲ ਨੇ ਸੰਸਥਾ ਦੇ ਮਨੋਰਥ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅਜੋਕੇ ਸਮਾਜ ਵਿਚ ਵਧ ਰਹੀ ਨੈਤਿਕ ਗਿਰਾਵਟ, ਨਸ਼ਾਖੋਰੀ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਗੁਰਮਤਿ ਅਤੇ ਗੁਰਬਾਣੀ ਸੰਗੀਤ ਦਾ ਪ੍ਰਚਾਰ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸਹੀ ਜੀਵਨ ਜਾਚ, ਚੰਗੇ ਸੰਸਕਾਰ ਅਤੇ ਸੱਚੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਸਮੇਂ ਸੰਸਥਾ ਦੇ ਸਰਪ੍ਰਸਤ ਬਾਬਾ ਮਹਿੰਦਰ ਸਿੰਘ ਮੁਖੀ ਜਨੇਰ ਟਕਸਾਲ, ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ, ਰਛਪਾਲ ਸਿੰਘ ਅਰੋੜਾ, ਜਸਬੀਰ ਸਿੰਘ ਯੂ.ਕੇ., ਜਨਰਲ ਸਕੱਤਰ ਬਲਜਿੰਦਰ ਸਿੰਘ ਸਹਿਗਲ, ਸੁਰਿੰਦਰ ਪਾਲ ਸਿੰਘ, ਜਸਪਾਲ ਸਿੰਘ ਬੱਬੀ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਸਤਨਾਮ ਸਿੰਘ ਬੀ.ਏ., ਸਮਾਜ ਸੇਵੀ ਭੂਪਿੰਦਰ ਸਿੰਘ ਬਬਲੂ ਕੰਡਾ, ਅਜੀਤ ਸਿੰਘ ਰੋਹਣੀ, ਭਾਈ ਚਰਨ ਸਿੰਘ ਹੈੱਡ ਗ੍ਰੰਥੀ, ਮਨਜੀਤ ਸਿੰਘ ਮਿੰਦੀ, ਗੁਰਜਿੰਦਰ ਸਿੰਘ ਧੰਮੂ, ਗੁਰਮੀਤ ਸਿੰਘ ਹੇਮ ਹੋਂਡਾ, ਹਰਪ੍ਰੀਤ ਸਿੰਘ ਸਹਿਗਲ, ਸੁਖਜੀਵਨ ਸਿੰਘ ਗਿੱਲ, ਪਰਮਜੋਤ ਸਿੰਘ ਖਾਲਸਾ ਸੇਵਾ ਸੁਸਾਇਟੀ, ਨਰੰਜਨ ਸਿੰਘ ਸਚਦੇਵਾ, ਸਿਮਰਨ ਸਿੰਘ ਚੌਹਾਨ, ਦਿਲਬਾਗ ਸਿੰਘ ਰੰਧਾਵਾ, ਸਰਬਜੀਤ ਸਿੰਘ ਐਡਵੋਕੇਟ, ਜਸਵਿੰਦਰ ਸਿੰਘ ਜੱਸੀ ਅਤੇ ਬਲਜੀਤ ਸਿੰਘ ਚਾਨੀ ਸਾਬਕਾ ਮੇਅਰ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।