- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਪਾਲ ਮੋਚਨ ਵਿਖੇ ਸੰਗਤਾਂ ਦੀ ਸੇਵਾ ਲਈ ਲੰਗਰ ਲਗਾਉਣ ਵਾਸਤੇ ਬਾਬਾ ਹਰਮੇਲ ਸਿੰਘ ਹੀਰਾ ਝਿੜੀ ਡਾਲਾ ਅਤੇ ਸੰਗਤਾਂ ਵੱਲੋਂ ਇਕ ਟਰੱਕ ਭਰ ਕੇ ਰਾਸ਼ਨ ਸਮੱਗਰੀ ਰਵਾਨਾ ਕੀਤੀ ਗਈ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਜ਼ਿਕਰਯੋਗ ਹੈ ਕਿ ਬਾਬਾ ਹਰਮੇਲ ਸਿੰਘ ਹੀਰਾ ਝਿੜੀ ਡਾਲਾ ਅਤੇ ਸੰਗਤਾਂ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਪਾਲ ਮੋਚਨ ਵਿਖੇ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ। ਇਸ ਧਾਰਮਿਕ ਸੇਵਾ ਤਹਿਤ ਵੱਡੀ ਗਿਣਤੀ ਵਿਚ ਪਹੁੰਚਣ ਵਾਲੀਆਂ ਸੰਗਤਾਂ ਲਈ ਲੰਗਰ ਤਿਆਰ ਕਰਕੇ ਸ਼ਰਧਾ ਅਤੇ ਸਤਿਕਾਰ ਨਾਲ ਵਰਤਾਇਆ ਜਾਂਦਾ ਹੈ। ਇਸ ਮੌਕੇ ਬਾਬਾ ਹਰਮੇਲ ਸਿੰਘ ਹੀਰਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ ਅਤੇ ਸਾਂਝੀਵਾਲਤਾ ਦੇ ਮਾਰਗ ’ਤੇ ਚੱਲਦਿਆਂ ਸੰਗਤਾਂ ਵੱਲੋਂ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸੰਗਤਾਂ ਨੂੰ ਵੱਧ ਤੋਂ ਵੱਧ ਸੇਵਾ ਅਤੇ ਪਰਉਪਕਾਰ ਦੇ ਕਾਰਜਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸੰਗਤਾਂ ਦਾ ਇਸ ਸੇਵਾ ਵਿਚ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹੀ ਅਜਿਹੇ ਧਾਰਮਿਕ ਕਾਰਜ ਹਰ ਸਾਲ ਨਿਰੰਤਰ ਜਾਰੀ ਰਹਿੰਦੇ ਹਨ।