ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਭਲਕੇ ਸ੍ਰੀ ਗੁਰੂ ਰਾਮਦਾਸ ਪਾਤਿਸ਼ਾਹ
Publish Date: Tue, 27 Oct 2026 07:15 PM (IST)
Updated Date: Wed, 28 Oct 2026 04:05 AM (IST)
ਨੋਟ- ਇਸ ਪਾਰਟੀ ਦਾ ‘ਪੰਜਾਬੀ ਜਾਗਰਣ’ ਦੇ ਪਹਿਲੇ ਨੈਸ਼ਨਲ ਪੇਜ ’ਤੇ ਅੱਜ ਇਸ਼ਤਿਹਾਰ ਛਪ ਰਿਹਾ ਹੈ ਜੀ, ਖਬਰ ਨੂੰ ਪੰਜਾਬ ਪੰਨੇ ਤੇ ਪ੍ਰਮੁੱਖਤਾ ਦਿੱਤੀ ਜਾਵੇਨਗਰ ਕੀਰਤਨ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ- ਬਾਬਾ ਗੁਰਬਖ਼ਸ਼ ਸਿੰਘ, ਬਾਬਾ ਜਗਤਾਰ ਸਿੰਘ, ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ, ਬਾਬਾ ਗੁਰਬਖਸ਼ ਸਿੰਘ ਅਤੇ ਬਾਬਾ ਜਗਤਾਰ ਸਿੰਘ। * ਕਸਬੇ ਅੰਦਰ ਥਾਂ-ਥਾਂ ਸੁਆਗਤੀ ਗੇਟ, ਸ਼ਹਿਰ ਨੂੰ ਰੰਗ-ਬਿਰੰਗੀਆਂ ਲੜੀਆਂ ਤੇ ਕੇਸਰੀ ਝੰਡਿਆਂ ਨਾਲ ਸਜਾਇਆ ਗਿਆ * ਨਗਰ ਕੀਰਤਨ ਨੂੰ ਲੈ ਕੇ ਸੰਗਤ ’ਚ ਪਾਇਆ ਜਾ ਰਿਹੈ ਉਤਸ਼ਾਹ ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਨਾਨਕਸਰ ਸੰਪ੍ਰਦਾਇ ਦੇ ਬਾਨੀ ਧੰਨ-ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਦੀ ਖ਼ੁਸ਼ੀ ’ਚ ਹਰ ਸਾਲ ਵਾਂਗ ਉਨ੍ਹਾਂ ਦੇ ਨਾਨਕੇ ਨਗਰ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ’ਚ 29 ਅਕਤੂਬਰ (13 ਕੱਤਕ) ਦਿਨ ਵੀਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਬੱਧਨੀ ਕਲਾਂ ਵਿਖੇ ਸਜਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੁਰਬਖ਼ਸ਼ ਸਿੰਘ, ਬਾਬਾ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਗੁਰਮੁੱਖ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਚਰਨ ਸਿੰਘ ਕੈਨੇਡਾ, ਭੁਪਿੰਦਰ ਸਿੰਘ ਮੋਗਾ ਆਦਿ ਸੇਵਾਦਾਰਾਂ ਨੇ ਦੱਸਿਆ ਕਿ 29 ਅਕਤੂਬਰ ਨੂੰ ਸਜਾਇਆ ਜਾ ਰਿਹਾ ਮਹਾਨ ਨਗਰ ਕੀਰਤਨ ਬਾਹਰਲੀ ਠਾਠ ਚੋਂ ਅਰਦਾਸ ਕਰਨ ਉਪਰੰਤ ਸਵੇਰੇ 9 ਵਜੇ ਆਰੰਭ ਹੋਵੇਗਾ ਜੋ ਸਾਰੇ ਕਸਬੇ ਦੀ ਪ੍ਰਕਰਮਾ ਕਰਦੇ ਹੋਏ ਸੰਗਤ ਨੂੰ ਦਰਸ਼ਨ ਦੀਦਾਰ ਦਿੰਦੇ ਹੋਏ ਬਾਹਰਲੀ ਠਾਠ ਵਿਖੇ ਹੀ ਦੇਰ ਸ਼ਾਮ ਸਮਾਪਤ ਹੋਵੇਗਾ। ਇਸ ਮਹਾਨ ਨਗਰ ਕੀਰਤਨ ਦੇ ਸਬੰਧ ’ਚ ਕਸਬੇ ਅੰਦਰ ਜਗ੍ਹਾ-ਜਗ੍ਹਾ ਸੁਆਗਤੀ ਗੇਟ, ਸ਼ਹਿਰ ਨੂੰ ਰੰਗ-ਬਿਰੰਗੀਆਂ ਲੜੀਆਂ ਤੇ ਕੇਸਰੀ ਝੰਡਿਆਂ ਨਾਲ ਸਜਾਇਆ ਗਿਆ ਹੈ, ਵੱਡੀ ਗਿਣਤੀ ’ਚ ਦੇਸ਼-ਵਿਦੇਸ਼ ਤੋਂ ਸੰਗਤ ਬੱਧਨੀ ਕਲਾਂ ਠਾਠ ’ਚ ਪਹੁੰਚ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਤੋਂ ਇਲਾਵਾ 30 ਅਕਤੂਬਰ ਤੋਂ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੀ ਆਰੰਭਤਾ ਹੋਵੇਗੀ, ਜਿਨ੍ਹਾਂ ਦੇ ਭੋਗ 3 ਨਵੰਬਰ ਨੂੰ ਸਵੇਰੇ 11 ਵਜੇ ਪਾਏ ਜਾਣਗੇ ਅਤੇ 30 ਅਕਤੂਬਰ ਤੋਂ 2 ਨਵੰਬਰ ਤੱਕ 8.30 ਤੋਂ 10.30 ਵਜੇ ਤੱਕ ਬਾਹਰਲੀ ਠਾਠ ਵਿਖੇ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਨਾਨਕਸਰ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਹੋਰਨਾਂ ਸੰਪ੍ਰਦਾਵਾਂ ਤੋਂ ਪਹੁੰਚੇ ਮਹਾਪੁਰਖ, ਵਿਦਵਾਨ, ਕਥਾ ਵਾਚਕ, ਰਾਗੀ ਤੇ ਢਾਡੀ ਜਥੇ ਜਿੱਥੇ ਸੰਗਤਾਂ ਨੂੰ ਨਿਹਾਲ ਕਰਨਗੇ, ਉੱਥੇ ਹੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਧਾਰਮਿਕ ਪ੍ਰਵਚਨਾਂ ਤੇ ਬਾਬਾ ਗੁਰਬਖਸ਼ ਸਿੰਘ ਜੀ ਕਥਾ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਘਰ ਨਾਲ ਜੋੜਨਗੇ।