ਵਿਸ਼ਾਲ ਨਗਰ ਕੀਰਤਨ ਤੇ ਕਥਾ-ਕੀਰਤਨ ਦਰਬਾਰ ਕਰਵਾਇਆ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ
Publish Date: Tue, 24 Nov 2026 03:45 PM (IST)
Updated Date: Tue, 24 Nov 2026 03:46 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪਾਵਨ ਅਵਤਾਰ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਅਤੇ ਧਾਰਮਿਕ ਕਥਾ-ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਅਤੇ ਭਾਈ ਗੁਲਾਬਜਿੰਦਰ ਸਿੰਘ ਨੇ ਇਲਾਹੀ ਬਾਣੀ ਦੇ ਰਸ ਭਿੰਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਟੀਮ ਗੁਰਮੀਤ ਸਿੰਘ ਬੁੱਕਣਵਾਲਾ ਹਲਕਾ ਮੋਗਾ ਅਕਾਲੀ ਦਲ ਵਾਰਸ ਪੰਜਾਬ ਦੇ ਅਤੇ ਕਾਰਜਕਾਰੀ ਹਲਕਾ ਇੰਚਾਰਜ ਤਰਨਦੀਪ ਸਿੰਘ ਦਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਪੁਰਬਾ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਮਾਗਮ ਵਿੱਚ ਪਹੁੰਚਣ ’ਤੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਧਾਰਮਿਕ ਸਮਾਗਮ ਵਿਚ ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ, ਸੰਜੀਤ ਸਿੰਘ ਸੰਨੀ ਗਿੱਲ, ਰਾਜਵੰਤ ਸਿੰਘ ਮਾਹਲਾ, ਬਲਜੀਤ ਸਿੰਘ ਚਾਨੀ, ਮਾਲਵਿਕਾ ਸੂਦ, ਪਰਮਜੋਤ ਸਿੰਘ ਖਾਲਸਾ , ਕੁਲਦੀਪ ਸਿੰਘ ਕਲਸੀ, ਸੁਖਜੀਵਨ ਸਿੰਘ ਰੌਲੀ ਅਤੇ ਗੁਰਮੁਖ ਸਿੰਘ ਖ਼ਾਲਸਾ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਕਮੇਟੀ ਮੈਂਬਰ ਸੁਖਦੇਵ ਸਿੰਘ ਪੁਰਬਾ, ਜਗਪ੍ਰੀਤ ਸਿੰਘ, ਕਮਲਜੀਤ ਸਿੰਘ, ਸਰੂਪ ਸਿੰਘ, ਅਵਤਾਰ ਸਿੰਘ ਵਹਿਣੀਵਾਲ, ਹਰਵਿੰਦਰ ਸਿੰਘ, ਜੋਰਾ ਸਿੰਘ, ਬਾਬਾ ਸੋਹਨ ਸਿੰਘ, ਸ਼ਿੰਦਰ ਸਿੰਘ, ਗੁਰਮੀਤ ਸਿੰਘ, ਇਕਬਾਲ ਸਿੰਘ, ਚਰਨਜੀਤ ਸਿੰਘ ਬੱਸੀਆਂ ਅਤੇ ਮਾਤਾ ਜਸਵੀਰ ਕੌਰ ਨੇ ਅਹਿਮ ਭੂਮਿਕਾ ਨਿਭਾਈ।