- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖ ਧਰਮ ਦੇ ਬਾਨੀ, ਜਗਤ ਗੁਰੂ, ਸਾਹਿਬ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਸਿੱਖ ਧਰਮ ਦੇ ਬਾਨੀ, ਜਗਤ ਗੁਰੂ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਕਲ ਗੁਰਪੁਰਬ ਕਮੇਟੀ ਮੋਗਾ ਵੱਲੋਂ ਸ਼ਹਿਰ ਦੀਆਂ ਸਮੂਹ ਸਿੱਖ ਸੰਗਤਾਂ, ਧਾਰਮਿਕ ਸੰਸਥਾਵਾਂ, ਇਸਤਰੀ ਸਤਿਸੰਗ ਸਭਾਵਾਂ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੱਤ ਰੋਡ ਦੇ ਸਹਿਯੋਗ ਨਾਲ ਵਿਸ਼ਾਲ ਅਤੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸਮੁੱਚਾ ਸ਼ਹਿਰ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਅਤੇ ਗੁਰਬਾਣੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਆਸਥਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੀ ਆਰੰਭਤਾ 23 ਨਵੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੱਤ ਰੋਡ ਮੋਗਾ ਤੋਂ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਬੇਨਤੀ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਹੁਕਮਨਾਮਾ ਪ੍ਰਾਪਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕਲ ਗੁਰਪੁਰਬ ਕਮੇਟੀ ਦੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਸਹਿਗਲ ਨੇ ਦੱਸਿਆ ਕਿ ਨਗਰ ਕੀਰਤਨ ਦਾ ਰੂਟ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਬਾਜ਼ਾਰਾਂ, ਚੌਕਾਂ ਅਤੇ ਗੁਰਦੁਆਰਾ ਸਾਹਿਬਾਨ ਵਿਚੋਂ ਹੁੰਦਾ ਹੋਇਆ ਤੈਅ ਕੀਤਾ ਗਿਆ ਸੀ। ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੱਤ ਰੋਡ ਤੋਂ ਆਰੰਭ ਹੋ ਕੇ ਮੁੜ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੱਤ ਰੋਡ ਵਿਖੇ ਪਹੁੰਚਿਆ। ਇੱਥੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਇਕਬਾਲ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਹੁਕਮਨਾਮਾ ਲੈਣ ਉਪਰੰਤ ਨਗਰ ਕੀਰਤਨ ਦੀ ਸੰਪੂਰਨਤਾ ਹੋਈ। ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਗਤਾਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਨਗਰ ਕੀਰਤਨ ਦੇ ਸਮੁੱਚੇ ਰਸਤੇ ਨੂੰ ਸੁੰਦਰ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ ਸੀ ਅਤੇ ਥਾਂ-ਥਾਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਲੱਡੂਆਂ, ਫਲਾਂ, ਜਲ-ਪਾਣੀ ਅਤੇ ਦੁੱਧ ਦੇ ਲੰਗਰ ਲਗਾਏ ਗਏ। ਇਸ ਮੌਕੇ ਦਸਮੇਸ਼ ਪਬਲਿਕ ਸਕੂਲ ਅਤੇ ਗਲੋਰੀਅਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੇ ਸਕੂਲ ਬੈਂਡਾਂ ਰਾਹੀਂ ਬਹੁਤ ਹੀ ਸੁੰਦਰ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਲੋਕਲ ਗੁਰਪੁਰਬ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਵਿੱਕੀ ਅਤੇ ਜਨਰਲ ਸਕੱਤਰ ਬਲਦੇਵ ਸਿੰਘ ਛਾਬੜਾ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀਆਂ ਸਮੂਹ ਸਿੱਖ ਸੰਗਤਾਂ, ਧਾਰਮਿਕ ਸੰਸਥਾਵਾਂ, ਇਸਤਰੀ ਸਤਿਸੰਗ ਸਭਾਵਾਂ, ਸਕੂਲ ਪ੍ਰਬੰਧਕਾਂ ਅਤੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਲੋਕਲ ਗੁਰਪੁਰਬ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਵਿੱਕੀ, ਜਨਰਲ ਸਕੱਤਰ ਬਲਦੇਵ ਸਿੰਘ ਛਾਬੜਾ, ਵਿੱਤ ਸਕੱਤਰ ਗੁਰਮੇਜਰ ਸਿੰਘ, ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਸਹਿਗਲ, ਸਤਨਾਮ ਸਿੰਘ ਬੀ.ਏ., ਬਲਵਿੰਦਰ ਸਿੰਘ ਦੌਲਤਪੁਰਾ, ਸਾਬਕਾ ਮੇਅਰ ਨਗਰ ਨਿਗਮ ਮੋਗਾ ਬਲਜੀਤ ਸਿੰਘ ਚਾਨੀ, ਇਸਾਨ ਸਿੰਘ ਟੱਕਰ, ਗੁਰਸੇਵਕ ਸਿੰਘ ਸੰਨਿਆਸੀ, ਰਾਜਿੰਦਰ ਸਿੰਘ ਡੱਲਾ, ਹਰਨੇਕ ਸਿੰਘ ਦਾਰਾਪੁਰ, ਸੰਜੀਤ ਸਿੰਘ ਸੰਨੀ ਗਿੱਲ ਹਲਕਾ ਇੰਚਾਰਜ, ਜਗਸੀਰ ਸਿੰਘ ਮਾਨ, ਕੁਲਵਿੰਦਰ ਸਿੰਘ ਗਿੱਲ, ਦਰਸ਼ਨ ਸਿੰਘ ਅਰੋੜਾ, ਐਡਵੋਕੇਟ ਸਰਬਜੀਤ ਸਿੰਘ, ਅਮਰੀਕ ਸਿੰਘ ਬਾਰਦਾਨੇ ਵਾਲੇ, ਮਨਮੋਹਨ ਸਿੰਘ ਬਿੰਦਰਾ, ਪੁਨੀਤਪਾਲ ਸਿੰਘ ਸੱਗੂ, ਬਲਵਿੰਦਰ ਸਿੰਘ ਜ਼ੀਰਾ ਰੋਡ, ਸੁਖਵਿੰਦਰ ਸਿੰਘ ਆਜ਼ਾਦ, ਹਰਪ੍ਰੀਤ ਸਿੰਘ ਸਹਿਗਲ, ਸੁਖਜੀਵਨ ਸਿੰਘ ਗਿੱਲ ਸੁੱਖਾ ਰੌਲੀ, ਅਮਰਜੀਤ ਸਿੰਘ ਬਾਵਾ, ਭਾਈ ਲਖਵੀਰ ਸਿੰਘ ਮੋਗਾ ਪ੍ਰਚਾਰਕ ਹਲਕਾ ਮੋਗਾ, ਬਲਜਿੰਦਰ ਸਿੰਘ ਧਾਲੀਵਾਲ, ਹਰਵਿੰਦਰ ਸਿੰਘ ਮਘੇੜਾ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਸੁਰਿੰਦਰ ਸਿੰਘ ਚਾਨਾ, ਨਿਰਵੈਲ ਸਿੰਘ ਢਿੱਲੋਂ, ਬਲਜਿੰਦਰ ਸਿੰਘ ਨੰਨਰਾ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।