- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਬਾਬਾ ਨਰੈਣ ਸਿੰਘ ਜੀ ਰੌਲੀ ਤੋਂ ਬੜੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਵੱਖ-ਵੱਖ ਪੜਾਵਾਂ ਲਈ ਰਵਾਨਾ ਹੋਇਆ। ਇਸ ਦੌਰਾਨ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਦੇ ਪਿੱਛੇ ਸੰਗਤਾਂ ਵਾਹਿਗੁਰੂ ਵਾਹਿਗੁਰੂ ਦਾ ਜਾਪ ਘਰ ਦੀਆਂ ਪੜਾਅ ਦਰ ਪੜਾਅ ਅੱਗੇ ਵੱਧਦੀਆਂ ਗਈਆਂ। ਇਸ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਪਵਿੱਤਰ ਮੌਕੇ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿੱਤੇ ਬਰਾਬਰੀ, ਪਿਆਰ, ਸਾਂਝੀਵਾਲਤਾ, ਸੇਵਾ ਅਤੇ ਸੱਚ ਦੇ ਸੰਦੇਸ਼ ਨੂੰ ਯਾਦ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਗਾ ਸਿੰਘ ਜੀ ਨੇ ਸੰਗਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿਰਫ਼ ਮਨਾਉਣ ਦਾ ਦਿਹਾੜਾ ਹੀ ਨਹੀਂ, ਸਗੋਂ ਆਪਣੇ ਜੀਵਨ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਢਾਲਣ ਦਾ ਸੰਕਲਪ ਲੈਣ ਦਾ ਪਵਿੱਤਰ ਅਵਸਰ ਵੀ ਹੈ। ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਿਰਫ਼ ਗੁਰਪੁਰਬਾਂ ਤੱਕ ਸੀਮਤ ਨਾ ਰੱਖੀਏ, ਸਗੋਂ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਈਏ। ਇਸ ਨਗਰ ਕੀਰਤਨ ਵਿਚ ਰਣਧੀਰ ਸਿੰਘ ਸਾਬਕਾ ਪੰਚ, ਜਥੇਦਾਰ ਸੁਖਦੇਵ ਸਿੰਘ ਸੁੱਖਾ, ਜਗਰਾਜ ਸਿੰਘ ਜੱਗਾ ਸਾਬਕਾ ਪੰਚ, ਜਰਨੈਲ ਸਿੰਘ ਬਿੱਟੂ ਸਰਪੰਚ, ਅਵਤਾਰ ਸਿੰਘ ਗਿੱਲ, ਮਲਕੀਤ ਸਿੰਘ ਮੱਪਾ,ਜਤਿੰਦਰ ਸਿੰਘ , ਹਰਮਨਪ੍ਰੀਤ ਸਿੰਘ, ਡਾ ਰਮਨਦੀਪ ਸਿੰਘ, ਡਾ ਬਲਰਾਜ ਸਿੰਘ, ਗੁਰਮੀਤ ਸਿੰਘ , ਸੁਖਦੇਵ ਸਿੰਘ ਜਥੇਦਾਰ, ਚਰਨਪ੍ਰੀਤ ਸਿੰਘ , ਮਨਵੀਰ ਸਿੰਘ , ਹਰਪ੍ਰੀਤ ਸਿੰਘ ਮੈਂਬਰ, ਜਸਪ੍ਰੀਤ ਸਿੰਘ , ਪਰਮਜੀਤ ਸਿੰਘ , ਸਿਮਰਨਜੀਤ ਸਿੰਘ, ਧਰਮਿੰਦਰ ਸਿੰਘ , ਸ਼ਿੰਦਰ ਸਿੰਘ , ਗੁਰਕਰਨ ਸਿੰਘ , ਧੀਰਾ ਮੈਂਬਰ, ਅੰਮ੍ਰਿਤਪਾਲ ਸਿੰਘ , ਇਕਬਾਲ ਸਿੰਘ , ਕੁਲਦੀਪ ਸਿੰਘ ਟੇਲਰ, ਹਰਵਿੰਦਰ ਸਿੰਘ , ਬਲਦੇਵ ਸਿੰਘ , ਕੁਲਦੀਪ ਸਿੰਘ , ਮੱਘਰ ਨੰਬਰਦਾਰ, ਠਾਕਰ ਸਿੰਘ , ਮਲਕੀਤ ਸਿੰਘ ਪੰਚ, ਜੋਗਿੰਦਰ ਸਿੰਘ ਸੇਲਜਮੇਨ,ਮੱਘਰ ਸਿੰਘ ਨੰਬਰਦਾਰ,ਜਗਤਾਰ ਸਿੰਘ ਕਿਸਾਨ ਆਗੂ, ਰਣਧੀਰ ਸਿੰਘ ਗਿੱਲ, ਮਾਸਟਰ ਕੁਲਦੀਪ ਸਿੰਘ ਗਿੱਲ, ਛਿੰਦਾ ਸਿੰਘ ਪੰਚ, ਡਾਕਟਰ ਇਕਬਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਲੋਕਾਂ ਨੇ ਵੱਖੋ ਵੱਖਰੇ ਢੰਗ ਨਾਲ ਨਗਰ ਕੀਰਤਨ ਵਿਚ ਸੇਵਾਵਾਂ ਨਿਭਾਈਆਂ।