ਧੂਮਧਾਮ ਨਾਲ ਕੱਢੀ ਜਾਵੇਗੀ ਭਗਵਾਨ ਵਾਲਮੀਕਿ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ
Publish Date: Tue, 15 Sep 2026 04:14 PM (IST)
Updated Date: Wed, 16 Sep 2026 04:03 AM (IST)
ਵਾਲਮੀਕਿ ਸਭਾ ਵੱਲੋਂ ਤਿਆਰੀਆਂ ਨੂੰ ਲੈ ਕੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ਸੁੰਦਰ ਝਾਕੀਆਂ ਤੇ ਬੈਂਡ ਰਹਿਣਗੇ ਖਿੱਚ ਦਾ ਕੇਂਦਰ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਇਸ ਵਾਰ ਮੋਗਾ ਸ਼ਹਿਰ ’ਚ ਵਿਸ਼ਾਲ ਧਾਰਮਿਕ ਸਮਾਗਮ ਅਤੇ ਸ਼ੋਭਾ ਯਾਤਰਾ ਬੜੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਈ ਜਾ ਰਹੀ ਹੈ। ਵਾਲਮੀਕਿ ਸਭਾ ਮੋਗਾ ਦੇ ਪ੍ਰਧਾਨ ਅਰੂਣ ਬੋਹਤ ਦੀ ਅਗਵਾਈ ਹੇਠ 22 ਅਕਤੂਬਰ 2026 ਦਿਨ ਵੀਰਵਾਰ ਨੂੰ ਭਗਵਾਨ ਵਾਲਮੀਕਿ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਨਗਰ ਨਿਗਮ ਮੋਗਾ ਦੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕਰ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵਾਲਮੀਕਿ ਸਭਾ ਦੇ ਪ੍ਰਧਾਨ ਅਰੂਣ ਬੋਹਤ, ਜਨਰਲ ਸਕੱਤਰ ਰਾਜਕੁਮਾਰ ਗੋਲੂ ਅਤੇ ਹੈੱਡ ਕੈਸ਼ੀਅਰ ਅਰਜੁਨ ਕੁਮਾਰ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 22 ਅਕਤੂਬਰ ਨੂੰ ਭਗਵਾਨ ਵਾਲਮੀਕਿ ਮੰਦਰ, ਵਾਰਡ ਨੰਬਰ 40, ਚੋਖਾ ਪੈਲੇਸ ਦੇ ਨੇੜੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਭਗਵਾਨ ਵਾਲਮੀਕਿ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਨੂੰ ਦਿੱਤੇ ਸੰਦੇਸ਼ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਰਾਮਾਇਣ ਨਾਲ ਸਬੰਧਤ ਬਹੁਤ ਹੀ ਸੁੰਦਰ ਅਤੇ ਮਨਮੋਹਕ ਝਾਕੀਆਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸ਼ੋਭਾ ਯਾਤਰਾ ਦੌਰਾਨ ਸੁੰਦਰ ਬੈਂਡ ਅਤੇ ਹੋਰ ਧਾਰਮਿਕ ਪ੍ਰਬੰਧ ਵੀ ਕੀਤੇ ਜਾਣਗੇ। ਸ਼ਹਿਰ ਵਾਸੀਆਂ ਅਤੇ ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਸਵਾਗਤ ਕਰਨ ਦੇ ਨਾਲ-ਨਾਲ ਲੰਗਰਾਂ ਦੇ ਸਟਾਲ ਵੀ ਲਗਾਏ ਜਾਣਗੇ। ਇਸ ਮੌਕੇ ਵਾਲਮੀਕਿ ਸਭਾ (ਰਜਿ: 69) ਮੋਗਾ ਦੇ ਅਹੁਦੇਦਾਰਾਂ ਨੇ ਸ਼ਹਿਰ ਵਾਸੀਆਂ, ਵਾਲਮੀਕਿ ਸਮਾਜ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 22 ਅਕਤੂਬਰ ਨੂੰ ਹੋਣ ਵਾਲੀ ਸ਼ੋਭਾ ਯਾਤਰਾ ਅਤੇ ਪ੍ਰਗਟ ਦਿਵਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਤੇ ਸਮਾਗਮ ਦੀ ਸ਼ੋਭਾ ਵਧਾਉਣ। ਇਸ ਮੌਕੇ ਰਘਵੀਰ ਅਨਾਰਿਆ ਚੇਅਰਮੈਨ, ਜਨਰਲ ਸਕੱਤਰ ਰਾਜਕੁਮਾਰ ਗੋਲੂ, ਹੈੱਡ ਕੈਸ਼ੀਅਰ ਅਰਜੁਨ ਕੁਮਾਰ, ਸਲਾਹਕਾਰ ਸੇਵਕ ਰਾਮ ਫੌਜੀ, ਸੁਖਪਾਲ ਸੌਦਾ ਪ੍ਰਧਾਨ ਦਫ਼ਤਰੀ ਕਰਮਚਾਰੀ ਯੂਨੀਅਨ ਨਗਰ ਨਿਗਮ ਮੋਗਾ, ਵਿਸ਼ਾਲ ਰਾਜਪੂਤ ਜੁਆਇੰਟ ਕੈਸ਼ੀਅਰ, ਸਿਕੰਦਰ ਗੁੱਲੂ ਚੇਅਰਮੈਨ ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ, ਵਿੱਕੀ ਬੋਹਤ ਡਿਪਟੀ ਚੇਅਰਮੈਨ, ਸੂਰਜ ਜਾਦੂ ਪ੍ਰਧਾਨ ਭਾਵਾਧਸ ਮੋਗਾ, ਰਾਹੁਲ ਊਜੀਨਵਾਲ ਵਾਈਸ ਪ੍ਰਧਾਨ, ਰਾਕੇਸ਼ ਲੋਹਰਾ ਸੀਨੀਅਰ ਵਾਈਸ ਪ੍ਰਧਾਨ, ਸਾਜਨ ਚਾਵੜੀਆ ਮੱਠੀ ਅਤੇ ਸੋਨੂੰ ਨੈਸਲੇ ਮੈਂਬਰ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।