ਸ੍ਰੀ ਹਨੂੰਮਾਨ ਜੀ ਦੇ ਜਨਮ ਉਤਸਵ ਮੌਕੇ ਵਿਸ਼ਾਲ ਸੰਕੀਰਤਨ ਕਰਵਾਇਆ ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ
Publish Date: Sun, 29 Nov 2026 03:22 PM (IST)
Updated Date: Sun, 29 Nov 2026 03:23 PM (IST)
ਸਾਲਾਸਰ ਬਾਲਾਜੀ ਧਾਮ ਤੋਂ ਲਿਆਂਦੀ ਪਾਵਨ ਜੋਤ ਦੇ ਕੀਤੇ ਦਰਸ਼ਨ ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ (ਰਜਿ:) ਅਤੇ ਸੰਕੀਰਤਨ ਮੰਡਲ ਮੋਗਾ ਵੱਲੋਂ ਸੰਸਥਾਪਕ ਸਵਰਗੀ ਸ੍ਰੀ ਰਾਜ ਕੁਮਾਰ ਸ਼ਰਮਾ ਦੇ ਆਸ਼ੀਰਵਾਦ ਸਦਕਾ ਸ੍ਰੀ ਹਨੂੰਮਾਨ ਜੀ ਦੇ ਜਨਮ ਉਤਸਵ ਦੇ ਪਾਵਨ ਮੌਕੇ ’ਤੇ ਪ੍ਰਤਾਪ ਰੋਡ ਸਥਿਤ ਸ੍ਰੀ ਸਨਾਤਨ ਧਰਮ ਪਾਠਸ਼ਾਲਾ ਹਰਿ ਮੰਦਰ ਵਿਖੇ ਸ਼ਰਧਾ, ਭਗਤੀ ਅਤੇ ਉਤਸ਼ਾਹ ਦੇ ਮਾਹੌਲ ’ਚ ਵਿਸ਼ਾਲ ਹਨੂੰਮਾਨ ਸੰਕੀਰਤਨ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿਚ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਪਹੁੰਚ ਕੇ ਬਾਲਾਜੀ ਮਹਾਰਾਜ ਦੇ ਚਰਨਾਂ ’ਚ ਹਾਜ਼ਰੀ ਲਗਵਾਈ। ਸਮਾਗਮ ਦਾ ਮੁੱਖ ਆਕਰਸ਼ਣ ਰਾਜਸਥਾਨ ਦੇ ਪ੍ਰਸਿੱਧ ਸਾਲਾਸਰ ਬਾਲਾਜੀ ਧਾਮ ਤੋਂ ਵਿਸ਼ੇਸ਼ ਤੌਰ ’ਤੇ ਲਿਆਂਦੀ ਗਈ ਪਾਵਨ ਜੋਤ ਰਹੀ। ਪਾਵਨ ਜੋਤ ਦੇ ਦਰਸ਼ਨਾਂ ਲਈ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੂਰਾ ਧਾਰਮਿਕ ਸਥਾਨ ਜੈ ਸ੍ਰੀ ਰਾਮ ਅਤੇ ਜੈ ਬਜਰੰਗ ਬਲੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਤੋਂ ਪਹਿਲਾਂ ਸਾਲਾਸਰ ਬਾਲਾਜੀ ਧਾਮ ਤੋਂ ਪਾਵਨ ਜੋਤ ਲੈ ਕੇ ਮੋਗਾ ਪਹੁੰਚੇ ਦਲ ਦੇ ਮੈਂਬਰਾਂ ਮੋਹਨ ਲਾਲ, ਅਮਰੀਸ਼ ਸੂਦ, ਰਾਹੁਲ ਅਤੇ ਸੁਸ਼ਾਂਤ ਦਾ ਸ਼ਹਿਰ ਪਹੁੰਚਣ ਤੇ ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਨੇ ਪਾਵਨ ਜੋਤ ਅੱਗੇ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਸਵਾਗਤ ਸਮਾਰੋਹ ਵਿੱਚ ਦਲ ਦੇ ਸਰਪ੍ਰਸਤ ਸ਼ਿਵ ਕੁਮਾਰ ਗਰਗ, ਸਰਪ੍ਰਸਤ ਵਿਪਿਨ ਜਿੰਦਲ, ਪ੍ਰਧਾਨ ਮੰਗਤ ਰਾਏ ਸਿੰਗਲਾ, ਉਪ ਪ੍ਰਧਾਨ ਕੁਲਭੂਸ਼ਣ ਜੈਦਕਾ, ਸਕੱਤਰ ਗੌਰਵ ਗੋਇਲ, ਨਾਇਕ ਪ੍ਰਮੋਦ ਜੈਨ, ਪ੍ਰੈੱਸ ਸਕੱਤਰ ਭਾਰਤ ਭੂਸ਼ਣ ਜੈਦਕਾ, ਕੈਸ਼ੀਅਰ ਸੰਜੀਵ ਸਿੰਗਲਾ, ਸੁਨੀਲ ਕਟਾਰੀਆ, ਆਸ਼ੀਸ਼ ਚੋਪੜਾ, ਜੀਵਨ ਚੋਪੜਾ, ਨਮਨ, ਨਕਸ਼, ਰੁਦਰ, ਸਾਜਨ, ਅਸ਼ਵਨੀ ਗੁਪਤਾ, ਕੇਸ਼ਵ, ਵਰੁਣ ਅਤੇ ਮਨੀਸ਼ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਸਾਰਿਆਂ ਨੇ ਮਿਲ ਕੇ ਪਾਵਨ ਜੋਤ ਦਾ ਸਵਾਗਤ ਕੀਤਾ ਅਤੇ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਮੋਗਾ ਦੇ ਪ੍ਰਸਿੱਧ ਸਥਾਨਕ ਭਜਨ ਗਾਇਕ ਆਸ਼ੀਸ਼ ਚੋਪੜਾ ਮੋਗਾ ਵਾਲੇ ਅਤੇ ਸੁਖਦੇਵ ਸਾਂਵਰੀਆ ਮੋਗਾ ਵਾਲੇ ਨੇ ਵੀ ਆਪਣੀ ਸੁਰੀਲੀ ਆਵਾਜ਼ ਵਿਚ ਹਨੂੰਮਾਨ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਭਾਜਪਾ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਡਿਪਟੀ ਮੇਅਰ ਗੌਰਵ ਗਰਗ, ਕੌਂਸਲਰ ਵਿੱਕੀ ਸਿਤਾਰਾ ਅਤੇ ਆਚਾਰੀਆ ਨੰਦ ਲਾਲ ਸ਼ਰਮਾ ਸਮੇਤ ਕਈ ਪਤਵੰਤੇ ਸੱਜਣਾਂ ਨੇ ਪਾਵਨ ਜੋਤ ਦੇ ਦਰਸ਼ਨ ਕੀਤੇ ਅਤੇ ਬਾਲਾਜੀ ਮਹਾਰਾਜ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਅੰਤ ਵਿਚ ਸੰਸਥਾ ਦੇ ਪ੍ਰਧਾਨ ਮੰਗਤ ਰਾਏ ਸਿੰਗਲਾ ਅਤੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਮਾਗਮ ਵਿੱਚ ਪਹੁੰਚ ਕੇ ਰੌਣਕ ਵਧਾਉਣ ਵਾਲੇ ਸਾਰੇ ਸ਼ਰਧਾਲੂਆਂ, ਸ਼ਹਿਰ ਵਾਸੀਆਂ, ਦਾਨੀ ਸੱਜਣਾਂ, ਸਹਿਯੋਗੀਆਂ ਅਤੇ ਮੀਡੀਆ ਕਰਮੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।