- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਯੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪਿੰਡ ਰੱਤੀਆਂ ਵਿਖੇ ਪਹੁੰਚਣ ’ਤੇ ਸਾਧ ਸੰਗਤ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਰੱਤੀਆਂ ਦੀ ਸੰਗਤ ਵੱਲੋਂ ਸ਼ੋਭਾ ਯਾਤਰਾ ਵਿਚ ਸ਼ਾਮਲ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਐੱਸਸੀ ਮੋਰਚਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਰੱਤੀਆਂ ਦੀ ਅਗਵਾਈ ਹੇਠ ਸਾਧ ਸੰਗਤ ਵੱਲੋਂ ਸ਼ੋਭਾ ਯਾਤਰਾ ਦਾ ਸਨਮਾਨ ਨਾਲ ਸਵਾਗਤ ਕੀਤਾ ਗਿਆ। ਸੰਗਤ ਵੱਲੋਂ ਸ਼ੋਭਾ ਯਾਤਰਾ ਵਿਚ ਸ਼ਾਮਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸ਼ਰਧਾਲੂਆਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸ਼ੋਭਾ ਯਾਤਰਾ ਦੌਰਾਨ ਇਲਾਕੇ ਦਾ ਮਾਹੌਲ ਸਤਿਗੁਰਾਂ ਦੀ ਮਹਿਮਾ ਨਾਲ ਰੰਗਿਆ ਨਜ਼ਰ ਆਇਆ। ਵੱਡੀ ਗਿਣਤੀ ਵਿਚ ਸੰਗਤ ਨੇ ਸ਼ੋਭਾ ਯਾਤਰਾ ਵਿਚ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿਚ ਸ਼ਰਧਾ ਭੇਟ ਕੀਤੀ। ਇਸ ਮੌਕੇ ਸੰਗਤ ਵੱਲੋਂ ਆਪਸੀ ਭਾਈਚਾਰੇ, ਸਮਾਜਿਕ ਬਰਾਬਰੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਵੀ ਦਿੱਤਾ ਗਿਆ। ਸਤਿੰਦਰਪ੍ਰੀਤ ਸਿੰਘ ਰਤੀਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਪਿਆਰ, ਸਾਂਝ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਾਣੀ ਅਤੇ ਵਿਚਾਰ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੇ ਹਨ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਉਨ੍ਹਾਂ ਦਾ ਸੰਦੇਸ਼ ਪਹੁੰਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਯੰਤੀ ਮੌਕੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਸੰਗਤ ਵਿੱਚ ਧਾਰਮਿਕ ਉਤਸ਼ਾਹ ਪੈਦਾ ਕਰਨ ਦੇ ਨਾਲ-ਨਾਲ ਸਮਾਜਿਕ ਏਕਤਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ। ਉਨ੍ਹਾਂ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਅਤੇ ਸਮੂਹ ਸਾਧ ਸੰਗਤ ਨੂੰ ਜਯੰਤੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪਿੰਡ ਰੱਤੀਆਂ ਦੀ ਸਾਧ ਸੰਗਤ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਪੂਰਾ ਸਮਾਗਮ ਸ਼ਰਧਾ, ਸਤਿਕਾਰ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨਾਲ ਸੰਪੰਨ ਹੋਇਆ।