ਸਿਹਤਮੰਦ ਜੀਵਨ ਹੀ ਅਸਲੀ ਧੰਨ : ਐੱਸਐੱਮਓ
ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ
Publish Date: Fri, 10 Apr 2026 04:53 PM (IST)
Updated Date: Sat, 11 Apr 2026 04:03 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨਿਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਵਿਚ ਸਿਵਲ ਹਸਪਤਾਲ ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਕਿਰਨ ਜਯੋਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕੈਂਪ ਵਿਚ ਮੌਜੂਦ ਬੱਚਿਆਂ ਅਤੇ ਸਟਾਫ਼ ਨੂੰ ਸਿਹਤ ਸੰਬੰਧੀ ਜਾਗਰੂਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਹਰਿੰਦਰ ਸਿੰਘ ਸੂਦ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਸਾਰੇ ਹਾਜ਼ਰ ਲੋਕਾਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਦੀ ਅਪੀਲ ਕੀਤੀ। ਇਸ ਦੌਰਾਨ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਗਿਆ ਅਤੇ ਕੈਂਪ ਨੂੰ ਸਫ਼ਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਮੌਕੇ ’ਤੇ ਹਾਜ਼ਰ ਹਰਜਿੰਦਰ ਕੌਰ ਮੀਡੀਆ ਇੰਚਾਰਜ ਨੇ ਕਿਹਾ ਕਿ ਸਿਹਤ ਹੀ ਅਸਲੀ ਧੰਨ ਹੈ ਅੱਜ ਦੇ ਸਮੇਂ ਵਿਚ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪੰਕਜ ਦੂਬੇ, ਪ੍ਰਿੰਸੀਪਲ ਨਰਸਿੰਗ ਸਕੂਲ ਦੇ ਪ੍ਰਿੰਸੀਪਲ ਕਮਲਪ੍ਰੀਤ ਕੌਰ ਅਤੇ ਹੋਰ ਸਟਾਫ਼ ਵੀ ਹਾਜ਼ਰ ਸਨ।