- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦੀ ਮੌਤ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ : ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਧਰਨੇ-ਪ੍ਰਦਰਸ਼ਨ ਵਿਚ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵੱਲੋਂ ਵੱਡੇ ਕਾਫ਼ਲੇ ਸਮੇਤ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਕਮੇਟੀ ਮੈਂਬਰ ਚਮਕੌਰ ਸਿੰਘ ਰੋਡੇ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਧਰਨੇ ਵਿਚ ਸ਼ਾਮਲ ਹੋ ਕੇ ਚੱਲ ਰਹੇ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ। ਇਸ ਮੌਕੇ ਜ਼ਿਲ੍ਹਾ ਸਕੱਤਰ ਕੁਲਜੀਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ। ਪ੍ਰੈੱਸ ਸਕੱਤਰ ਤੀਰਥ ਸਿੰਘ ਘੱਲ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਝੂਠ ਦੀ ਪੋਲ ਖੁੱਲ੍ਹ ਚੁੱਕੀ ਹੈ। ਸਰਕਾਰ ਨਸ਼ੇ ਰੋਕਣ ਵਿਚ ਪੂਰੀ ਤਰ੍ਹਾਂ ਅਸਮਰੱਥ ਹੋ ਚੁੱਕੀ ਹੈ। ਪਰਵਿੰਦਰ ਸਿੰਘ ਝੋਟਾ ਵੱਲੋਂ ਮਾਨਸਾ ਵਿਚ ਨਸ਼ਿਆਂ ਨੂੰ ਰੋਕਣ ਲਈ ਚਲਾਈ ਗਈ ਲਹਿਰ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਸਮਾਜਿਕ ਮੁੱਦਿਆਂ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀਆਂ ਮੰਗਾਂ ਨੂੰ ਲੈ ਕੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਲਈ ਵਚਨਬੱਧ ਹਨ। ਮੋਗਾ ਜ਼ਿਲ੍ਹੇ ਦੇ ਕਾਫ਼ਲੇ ਦੀ ਇਸ ਸ਼ਮੂਲੀਅਤ ਨੇ ਮਾਨਸਾ ਧਰਨੇ ਵਿੱਚ ਕਿਸਾਨ ਏਕਤਾ ਅਤੇ ਇਨਸਾਫ਼ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਮੌਕੇ ਕੁਲਦੀਪ ਸਿੰਘ ਖੁਖਰਾਣਾ, ਗੁਰਜਿੰਦਰ ਸਿੰਘ ਘੱਲ ਕਲਾਂ, ਹਰਪ੍ਰੀਤ ਸਿੰਘ ਘੱਲ ਕਲਾਂ ਅਤੇ ਕੁਲਜਿੰਦਰ ਸਿੰਘ ਘੱਲ ਕਲਾਂ , ਬੇਅੰਤ ਸਿੰਘ ਮੱਲੇਆਣਾ, ਅਜਮੇਰ ਸਿੰਘ ਛੋਟਾ ਘਰ , ਬਲਕਰਨ ਸਿੰਘ ਵੈਰੋਕੇ , ਲਖਵੀਰ ਸਿੰਘ ਲੱਖਾ ਸਿੰਘਾਵਾਲਾ , ਕੁਲਦੀਪ ਸਿੰਘ ਸਿੰਘਾਵਾਲਾ , ਉਂਕਾਰ ਸਿੰਘ ਸਮੇਤ ਹੋਰ ਕਿਸਾਨ ਸਾਥੀ ਹਾਜ਼ਰ ਸਨ।