- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਮੋਗਾ ਟੀਮ ਵੱਲੋਂ ਇਕ ਵਿਸ਼ਾਲ ਜੱਥਾ ਰਵਾਨਾ ਕੀਤਾ ਗਿਆ। ਇਸ ਜੱਥੇ ਵਿਚ ਵਿਧਾਨ ਸਭਾ ਹਲਕਾ ਮੋਗਾ ਤੋਂ ਪਾਰਟੀ ਦੇ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਭਰਾ ਜਗਜਿੰਦਰ ਸਿੰਘ ਬੁੱਕਣ ਵਾਲਾ, ਤਰਨਦੀਪ ਸਿੰਘ ਸਿੰਘਾਂ ਵਾਲਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜੱਥੇ ਵਿਚ ਸ਼ਾਮਲ ਆਗੂਆਂ ਨੇ ਕਿਹਾ ਕਿ ਮਾਤਾ ਚਰਨ ਕੌਰ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਨੇਹੀਆਂ ਲਈ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਖੜ੍ਹਨਾ ਅਤੇ ਉਨ੍ਹਾਂ ਦੇ ਦੁੱਖ ਵਿਚ ਸ਼ਰੀਕ ਹੋਣਾ ਹਰ ਇਨਸਾਨ ਦਾ ਫਰਜ਼ ਹੈ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਮੋਗਾ ਟੀਮ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਮੂਹਿਕ ਤੌਰ ’ਤੇ ਜੱਥਾ ਭੇਜਿਆ ਗਿਆ ਹੈ। ਉਨ੍ਹਾਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਦੀ ਸ਼ਮੂਲੀਅਤ ਨੇ ਪਰਿਵਾਰ ਪ੍ਰਤੀ ਹਮਦਰਦੀ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।