ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਇਕੋਤਰੀ ਸਮਾਗਮ ਕਰਵਾਏ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ
Publish Date: Mon, 13 Jul 2026 04:24 PM (IST)
Updated Date: Mon, 13 Jul 2026 04:27 PM (IST)
ਸੰਗਤ ਨੂੰ ਗੁਰੂਘਰ ਨਾਲ ਜੋੜਨ ਲਈ ਬਾਬਾ ਜ਼ੋਰਾ ਸਿੰਘ ਜੀ ਦੇ ਕਾਰਜ ਦੀ ਕੀਤੀ ਸ਼ਲਾਘਾ ਮਨਦੀਪ ਸਿੰਘ ਝਾਂਜੀ ਪੰਜਾਬੀ ਜਾਗਰਣ ਬੱਧਨੀ ਕਲਾਂ : ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਅਤੇ ਬਾਬਾ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਬੀਤੇ 28 ਜੂਨ ਤੋਂ ਚੱਲ ਰਹੇ ਇਕੋਤਰੀ ਸਮਾਗਮਾਂ ਦੌਰਾਨ ਤੀਸਰੇ ਦੀਵਾਨ ਮੌਕੇ ਵੱਡੀ ਗਿਣਤੀ ’ਚ ਪਹੰਚੀਆਂ ਸੰਗਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਜੋ ਪ੍ਰਾਣੀ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਗੁਰੂ ਦੇ ਲੜ੍ਹ ਲੱਗ ਕੇ ਸੇਵਾ ਸਿਮਰਨ ਕਰਦਾ ਹੈ ਉਸ ਨੂੰ ਦੁੱਖ ਤਕਲੀਫਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਹਰ ਵਿਅਕਤੀ ਨੂੰ ਆਪਣੇ ਕੀਮਤੀ ਸਮੇਂ ਤੋਂ ਸਮਾਂ ਕੱਢ ਕੇ ਗੁਰੂ ਘਰਾਂ ’ਚ ਜਾ ਕੇ ਸੇਵਾ ਸਿਮਰਨ ਕਰਨ, ਨਾਮ ਜਪਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ ਨੇ ਕਥਾ ਕੀਰਤਨ ਕਰਦਿਆਂ ਜਿੱਥੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉੱਥੇ ਹੀ ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਬਾਬਾ ਮਨਪ੍ਰੀਤ ਸਿੰਘ ਅਲੀਪੁਰ ਵਾਲੇ, ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਭਗਵਾਨ ਸਿੰਘ ਜਲੰਧਰ, ਬਾਬਾ ਜੋਗਾ ਸਿੰਘ ਰਾਮੂ ਧਿਆੜਾ, ਬਾਬਾ ਰਵਿੰਦਰ ਸਿੰਘ ਜੋਨੀ ਤਖਾਣਵੱਧ, ਬਾਬਾ ਹਰਬੰਸ ਸਿੰਘ ਨਾਨਨਕਸਰ, ਬਾਬਾ ਸਤਨਾਮ ਸਿੰਘ ਨਾਨਕਸਰ, ਭਾਈ ਗੁਰਮੇਲ ਸਿੰਘ ਨਾਨਕਸਰ, ਬਾਬਾ ਚਰਨਜੀਤ ਸਿੰਘ ਕਾਂਸ਼ੀਪੁਰੀ ਬੱਧਨੀ ਕਲਾਂ, ਬਾਬਾ ਪੰਜਾਬ ਸਿੰਘ ਮਾਤਪੁਰ ਵਾਲੇ, ਭਾਈ ਬਿਕਰਮਜੀਤ ਸਿੰਘ ਫਰਾਂਸ, ਬਾਬਾ ਦਰਸ਼ਨ ਸਿੰਘ ਵਾਲੀਆ ਵਾਲੇ, ਬਾਬਾ ਮਨਮੋਹਨਪ੍ਰੀਤ ਸਿੰਘ ਚੀਮੇ ਵਾਲੇ, ਬਾਬਾ ਮੁਹੱਬਤਪ੍ਰੀਤ ਸਿੰਘ ਲੀਲਾਂ ਵਾਲੇ, ਬਾਬਾ ਬਲਜੀਤ ਸਿੰਘ ਫੱਕਰ ਬੰਗਾ ਵਾਲੀ, ਬਾਬਾ ਮਨਜੋਤ ਸਿੰਘ ਬੱਡਰੁੱਖਾਂ, ਬਾਬਾ ਜਸਵੀਰ ਸਿੰਘ ਚੱਕ ਫਤਿਹ ਸਿੰਘ, ਬਾਬਾ ਬੂਟਾ ਸਿੰਘ ਤਾਜੋਕੇ, ਬਾਬਾ ਸੁਰਜੀਤ ਸਿੰਘ ਘਨੌਰੀ ਵਾਲੇ, ਬਾਬਾ ਹਰਮੰਦਰ ਸਿੰਘ ਬੁੱਟਰ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਜਗਰੂਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਆਦਿ ਤੋਂ ਇਲਾਵਾ ਹੋਰਨਾਂ ਠਾਠਾਂ, ਸੰਪਰਦਾਇ ਤੋਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਕਥਾ ਵਾਚਕਾ ਤੇ ਵਿਦਵਾਨਾਂ ਨੇ ਕਥਾ ਕੀਰਤਨ ਕਰਦਿਆਂ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵੱਲੋਂ ਕੀਤੇ ਜਾ ਰਹੇ ਸਿੱਖੀ ਅਤੇ ਧਰਮ ਦੇ ਪ੍ਰਚਾਰ ਤੋਂ ਇਲਾਵਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਬਾਬਾ ਜਗਤਾਰ ਸਿੰਘ ਨੇ ਵੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਭੂਮਿਕਾ ਬਾਖੂਬੀ ਨਿਭਾਉਦਿਆਂ ਭਾਈ ਸੱਤਪਾਲ ਸਿੰਘ ਨੇ ਠਾਠ ’ਚ ਚੱਲ ਰਹੇ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱੱਸਿਆ ਕਿ ਇੰਨ੍ਹਾਂ ਇਕੋਤਰੀ ਸਮਾਗਮਾਂ ਦੇ ਭੋਗ 28 ਜੁਲਾਈ 13 ਸਾਵਣ ਦਿਨ ਮੰਗਲਵਾਰ ਨੂੰ ਪਾਏ ਜਾਣਗੇ। ਇਸ ਦੌਰਾਨ 19 ਜੁਲਾਈ ਅਤੇ 26 ਜੁਲਾਈ ਦਿਨ ਐਤਵਾਰ ਤੋਂ ਇਲਾਵਾ 14 ਜੁਲਾਈ ਦਿਨ ਮੰਗਲਵਾਰ ਨੂੰ ਮੱਸਿਆ ਵਾਲੇ ਦਿਨ ਵੀ ਵਿਸ਼ੇਸ਼ ਤੌਰ ਤੇ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਇੰਨ੍ਹਾਂ ਧਾਰਮਿਕ ਸਮਾਗਮਾਂ ’ਚ ਪਹੁੰਚਣ ਦੀ ਅਪੀਲ ਕੀਤੀ। ਇਸ ਸਮੇਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਵਿਦਵਾਨਾਂ ਅਤੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਅਤੇ ਬਾਬਾ ਜਗਤਾਰ ਸਿੰਘ ਨੇ ਸਿਰੋਪਾਓ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਭਾਈ ਜਰਨੈਲ ਸਿੰਘ, ਜਗਦੀਸ਼ ਸਿੰਘ ਦਿੱਲੀ, ਮੇਜਰ ਸਿੰਘ ਢਿੱਲੋ, ਮੇਜਰ ਸਿੰਘ ਅਡਜੈਕਟਿਵ ਮੈਂਬਰ ਐਸ. ਜੀ.ਪੀ.ਸੀ, ਸੁਖਪਾਲ ਸਿੰਘ ਸੈਂਪੀ ਭਨੋਹੜ, ਜਰਨੈਲ ਸਿੰਘ ਜੱਜ ਫਿਰੋਜਪੁਰ, ਮੁਖਤਿਆਰ ਸਿੰਘ ਵਿਰਦੀ ਲੁਧਿਆਣਾ, ਹਰਜੀਤ ਸਿੰਘ ਅੰਮ੍ਰਿਤਸਰ, ਸੁਖਜੀਤ ਸਿੰਘ, ਇਕਬਾਲ ਸਿੰਘ ਹੀਰਾ, ਨਿਰਮਲ ਸਿੰਘ ਖੰਨਾ, ਜਸਵਿੰਦਰ ਸਿੰਘ ਖ਼ਾਲਸਾ, ਕੁਲਦੀਪ ਸਿੰਘ ਟਿੱਕਾ, ਮਨਜਿੰਦਰ ਸਿੰਘ ਰਾਜਗੜ੍ਹ, ਬੰਟੀ ਮੋਗਾ, ਡਾ. ਅਵਤਾਰ ਸਿੰਘ ਦੇਵਗਣ, ਦਰਸ਼ਨ ਸਿੰਘ ਮੋਗਾ, ਧਾਰਮਿਕ ਤੇ ਰਾਜਨੀਤਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਗੁਰਸੰਗਤਾਂ ਨੇ ਸ਼ਮੂਲੀਅਤ ਕੀਤੀ।