- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੂਰ ਏ ਕਰਵਾ ਪ੍ਰੀ ਕਰਵਾ

ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ : ਨੂਰ ਏ ਕਰਵਾ ਪ੍ਰੀ ਕਰਵਾ ਫੀਸਟਾ ਵੱਲੋਂ ਸਥਾਨਕ ਸ਼ਾਹੀ ਹਵੇਲੀ ਵਿਖੇ ਕਰਵਾ ਤਿਉਹਾਰ ਦੇ ਸਬੰਧ ਵਿੱਚ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਔਰਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿੱਚ ਭਾਗ ਲੈ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਪ੍ਰੋਗਰਾਮ ਦਾ ਆਯੋਜਨ ਡਾ. ਅਮਿਤਾ ਗੁਲਾਟੀ ਅਤੇ ਡਾ. ਮਾਲਤੀ ਧੀਰ ਵੱਲੋਂ ਕੀਤਾ ਗਿਆ। ਪ੍ਰੋਗਰਾਮ ਦੌਰਾਨ ਕਰਵਾ ਤਿਉਹਾਰ ਨਾਲ ਸਬੰਧਤ ਕਈ ਦਿਲਚਸਪ ਗਤੀਵਿਧੀਆਂ ਅਤੇ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਔਰਤਾਂ ਨੇ ਇਨ੍ਹਾਂ ਖੇਡਾਂ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਹਾਸੇ-ਠੱਠੇ, ਖੁਸ਼ੀਆਂ ਅਤੇ ਆਪਸੀ ਸਾਂਝ ਦਾ ਮਾਹੌਲ ਦੇਖਣ ਨੂੰ ਮਿਲਿਆ। ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਅਤੇ ਜੇਤੂ ਰਹੀਆਂ ਔਰਤਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਪ੍ਰੋਗਰਾਮ ਵਿੱਚ ਸ਼ਾਮਲ ਔਰਤਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਔਰਤਾਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਮਨਾਉਣ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਸ ਮੌਕੇ ਡਾ. ਅਮਿਤਾ ਗੁਲਾਟੀ ਅਤੇ ਡਾ. ਮਾਲਤੀ ਧੀਰ ਨੇ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਕਰਵਾ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦੇ ਨਾਲ-ਨਾਲ ਔਰਤਾਂ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਮਿਲਵਰਤਣ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜਿਕ ਸਾਂਝ ਨੂੰ ਵਧਾਉਣ ਅਤੇ ਔਰਤਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਬੰਧਕਾਂ ਵੱਲੋਂ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀਆਂ ਸਮੂਹ ਔਰਤਾਂ ਦਾ ਧੰਨਵਾਦ ਕੀਤਾ ਗਿਆ।