- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਰੈਲੀ ਦਾ ਸਭ ਤੋਂ ਅਹਿਮ ਆਕਰਸ਼ਣ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਣਗੇ, ਜਿਨ੍ਹਾਂ ਦਾ ਮੋਗਾ ਪਹੁੰਚਣ 'ਤੇ ਵਿਸ਼ੇਸ਼ ਸਵਾਗਤ ਕੀਤਾ ਜਾਵੇਗਾ। ਕੇਜਰੀਵਾਲ ਦੀ ਆਮਦ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ’ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਪੰਜਾਬ ਦੀ ਸਿਆਸਤ ਵਿਚ ਮੋਗਾ ਇਕ ਵਾਰ ਫਿਰ ਚਰਚਾ ਦਾ ਕੇਂਦਰ ਬਣਨ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਲੈ ਕੇ ਪਾਰਟੀ ਅੰਦਰ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜ਼ਿਲ੍ਹੇ ਦੇ ਚਾਰੇ ਵਿਧਾਇਕ ਰੈਲੀ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ ਅਤੇ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ’ਚ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਲਾਮਬੰਦ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਇਸ ਰੈਲੀ ਦਾ ਸਭ ਤੋਂ ਅਹਿਮ ਆਕਰਸ਼ਣ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਣਗੇ, ਜਿਨ੍ਹਾਂ ਦਾ ਮੋਗਾ ਪਹੁੰਚਣ 'ਤੇ ਵਿਸ਼ੇਸ਼ ਸਵਾਗਤ ਕੀਤਾ ਜਾਵੇਗਾ। ਕੇਜਰੀਵਾਲ ਦੀ ਆਮਦ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ’ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਪਾਰਟੀ ਵੱਲੋਂ ਇਸ ਮੌਕੇ ਵੱਡੇ ਇਕੱਠ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਰੈਲੀ ਦੀ ਮਹੱਤਤਾ ਇਸ ਕਰਕੇ ਵੀ ਵਧ ਜਾਂਦੀ ਹੈ ਕਿ 26 ਨਵੰਬਰ ਦਾ ਦਿਨ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੇ ਨਾਲ-ਨਾਲ ਦੇਸ਼ ਭਰ ’ਚ ਸੰਵਿਧਾਨ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ।
ਇਸ ਦਿਨ ਮੋਗਾ ਦੀ ਧਰਤੀ ਤੋਂ ਪਾਰਟੀ ਵੱਲੋਂ ਆਪਣੇ ਸਥਾਪਨਾ ਦਿਵਸ ਦੇ ਸਮਾਗਮ ਰਾਹੀਂ ਵਰਕਰਾਂ ਅਤੇ ਸਮਰਥਕਾਂ ਨਾਲ ਸਾਂਝ ਪਾਈ ਜਾਵੇਗੀ। ਜ਼ਿਲ੍ਹੇ ਦੇ ਚਾਰੇ ਵਿਧਾਇਕਾਂ ਵੱਲੋਂ ਰੈਲੀ ਦੀ ਸਫਲਤਾ ਨੂੰ ਲੈ ਕੇ ਵੱਖ-ਵੱਖ ਪੱਧਰਾਂ 'ਤੇ ਮੀਟਿੰਗਾਂ ਅਤੇ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ।
ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਰੈਲੀ ’ਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਇਸ ਰੈਲੀ 'ਤੇ ਟਿਕੀਆਂ ਹੋਈਆਂ ਹਨ। ਰੈਲੀ ਵਿਚ ਹੋਣ ਵਾਲਾ ਇਕੱਠ ਅਤੇ ਅਰਵਿੰਦ ਕੇਜਰੀਵਾਲ ਦੀ ਆਮਦ ਇਸ ਸਮਾਗਮ ਦੇ ਮੁੱਖ ਚਰਚਾ ਦੇ ਵਿਸ਼ੇ ਰਹਿਣਗੇ।