ਫਾਸ਼ੀਵਾਦੀ ਹਮਲਿਆਂ ਵਿਰੋਧੀ ਰੈਲੀ 26 ਸਤੰਬਰ ਨੂੰ ਦੇਸ਼ ਅੰਦਰ ਭਾਜਪਾ -ਆਰਐੱਸਐੱਸ
Publish Date: Wed, 19 Aug 2026 05:40 PM (IST)
Updated Date: Wed, 19 Aug 2026 05:42 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਦੇਸ਼ ਅੰਦਰ ਭਾਜਪਾ-ਆਰਐੱਸਐੱਸ ਦੇ ਵੱਲੋਂ , ਲੋਕ ਵਿਰੋਧੀ, ਘੱਟ ਗਿਣਤੀਆਂ ਵਿਰੋਧੀ, ਪੰਜਾਬ ਵਿਰੋਧੀ ਅੰਨ੍ਹੇ ਕੇਂਦਰੀਕਰਨ, ਕਾਰਪੋਰੇਟ ਪੱਖੀ, ਮਨੂੰਵਾਦੀ ਅਤੇ ਸਮਾਜ ਨੂੰ ਵੰਡਣ ਵਾਲੀਆਂ ਪਾਟਕਪਾਊ ਨੀਤੀਆਂ ਲਾਗੂ ਕਰਨ ਲਈ ਇੱਕ ਖਤਰਨਾਕ ਫਾਸੀਵਾਦੀ ਹਮਲਾ ਵਿੱਢਿਆ ਹੋਇਆ ਹੈ, ਜਿਸ ਦਾ ਮੂੰਹ-ਤੋੜ ਜਵਾਬ ਦੇਣ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੀਪੀਆਈ ਐੱਮਐਲੱਨਿਊ ਡੈਮੋਕ੍ਰੇਸੀ ਵੱਲੋਂ ਆਉਂਦੀ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਖੇ ਇਕ ਵਿਸ਼ਾਲ ਅਤੇ ਇਤਿਹਾਸਕ ਇਕੱਠ ਕੀਤਾ ਜਾ ਰਿਹਾ ਹੈ, ਜਿਸ ਨੂੰ ਫਾਸੀਵਾਦੀ ਹਮਲਿਆਂ ਵਿਰੋਧੀ ਰੈਲੀ ਦਾ ਨਾਮ ਦਿੱਤਾ ਗਿਆ ਹੈ। ਪਾਰਟੀ ਦੇ ਪ੍ਰਮੁੱਖ ਆਗੂਆਂ ਕੁਲਵਿੰਦਰ ਸਿੰਘ ਵੜੈਚ, ਗੁਰਮੁਖ ਸਿੰਘ ਤੇ ਤਰਸੇਮ ਪੀਟਰ ਨੇ ਸਾਂਝੇ ਤੌਰ ਤੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਹਕੂਮਤ ਦੀਆਂ ਦੇਸ਼ ਵਿਰੋਧੀ ਚਾਲਾਂ ਨੂੰ ਬੇਨਕਾਬ ਕਰਦਿਆਂ ਆਖਿਆ ਕਿ ਮੌਜੂਦਾ ਕੇਂਦਰ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਕੁਚਲ ਕੇ ਸਾਰੀਆਂ ਸ਼ਕਤੀਆਂ ਦਾ ਕੇਂਦਰੀਕਰਨ ਕਰ ਰਹੀ ਹੈ ਅਤੇ ਮਨੂਵਾਦੀ ਸੋਚ ਤਹਿਤ ਦਲਿਤਾਂ,ਮੁਸਲਮਾਨਾ,ਅੰਬੇਦਕਰ ਵਾਦੀਆਂ ਤੇ ਕਿਊਮਿਨਿਸਟ ਵਿਚਾਰਧਾਰਾ ਤੇ ਹਮਲੇ ਕਰ ਰਹੀ ਹੈ, ਭਾਜਪਾ ਹਕੂਮਤ ਪੱਛੜਿਆਂ ਤੇ ਧਾਰਮਿਕ ਘੱਟ-ਗਿਣਤੀਆਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਬਣਾਉਣ ਦੇ ਰਾਹ ਤੁਰੀ ਹੋਈ ਹੈ। ਸਿੱਖਿਆ ਦੇ ਵਪਾਰੀਕਰਨ ਅਤੇ ਭਗਵਾਂਕਰਨ ਦੇ ਮਨਸੂਬੇ ਨਾਲ ਲਿਆਂਦੀ ਗਈ ਨਵੀਂ ਸਿੱਖਿਆ ਨੀਤੀ ਐੱਨਈਪੀ ਦਰਅਸਲ ਗਰੀਬ ਅਤੇ ਕਿਰਤੀ ਵਰਗ ਦੇ ਬੱਚਿਆਂ ਤੋਂ ਪੜ੍ਹਾਈ ਦਾ ਹੱਕ ਖੋਹ ਕੇ ਇਸ ਨੂੰ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੀ ਜੇਬ ਵਿਚ ਪਾਉਣ ਦੀ ਡੂੰਘੀ ਸਾਜ਼ਿਸ਼ ਹੈ, ਜਿਸ ਖ਼ਿਲਾਫ਼ ਇਕ ਨਿਰਣਾਇਕ ਲੋਕ-ਸੰਗਰਾਮ ਦਾ ਆਗਾਜ਼ ਕਰਨਾ ਸਮੇਂ ਦੀ ਮੁੱਖ ਲੋੜ ਬਣ ਚੁੱਕਾ ਹੈ। ਅੱਜ ਪੂਰੇ ਮੁਲਕਵਿੱਚ ਲੋਕਾਂ ਦੀਆਂ ਹੱਕੀ ਮੰਗਾਂ ਅਤੇ ਜਮਹੂਰੀ ਸੰਘਰਸ਼ਾਂ ਦੀ ਆਵਾਜ਼ ਨੂੰ ਫਾਸੀਵਾਦੀ ਜਬਰ ਰਾਹੀਂ ਕੁਚਲਿਆ ਜਾ ਰਿਹਾ ਹੈ, ਸਿਆਸੀ ਵਿਰੋਧੀਆਂ ਅਤੇ ਹੱਕ-ਸੱਚ ਲਿਖਣ ਵਾਲੇ ਬੁੱਧੀਜੀਵੀਆਂ ਨੂੰ ਝੂਠੇ ਮੁਕੱਦਮਿਆਂ ਤਹਿਤ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ, ਜਦਕਿ ਅਦਾਲਤੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਲੰਬੇ ਸਮੇਂ ਤੋਂ ਬੰਦ ਕੈਦੀਆਂ ਨੂੰ ਰਿਹਾਅ ਨਾ ਕਰਕੇ ਮਨੁੱਖੀ ਅਧਿਕਾਰਾਂ ਦਾ ਸ਼ਰੇਆਮ ਘਾਣ ਕੀਤਾ ਜਾ ਰਿਹਾ ਹੈੇ। ਆਗੂਆਂ ਨੇ ਭਾਜਪਾ ਆਰ ਐਸ ਐਸ ਦੇ ਫਾਸ਼ੀਵਾਦ ਵਿਰੋਧੀ ਸਮੂਹ ਪਾਰਟੀਆਂ, ਜਨਤਕ ਜਥੇਬੰਦੀਆਂ, ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਹਰ ਇਨਸਾਫ਼ਪਸੰਦ ਸ਼ਹਿਰੀ ਨੂੰ ਅਪੀਲ ਕੀਤੀ ਕਿ ਮੋਦੀ ਹਕੂਮਤ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਅਤੇ ਪੰਜਾਬ ਦੇ ਹੱਕਾਂ ਦੀ ਬਹਾਲੀ ਲਈ 26 ਸਤੰਬਰ ਨੂੰ ਮੋਗਾ ਦੀ ਦਾਣਾਂ ਮੰਡੀ ਵਿਖੇ ਹੋਣ ਵਾਲੇ ਇਸ ਵਿਸ਼ਾਲ-ਇਕੱਠ ਵਿੱਚ ਪਰਿਵਾਰਾਂ ਸਮੇਤ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ, ਤਾਂ ਜੋ ਇੱਕ ਫੈਸਲਾਕੁੰਨ ਲੋਕ-ਲਹਿਰ ਦਾ ਨਿਰਮਾਣ ਕੀਤਾ ਜਾ ਸਕੇ।