- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ

‘ਆਪ’ ਸਰਕਾਰ ਨਸ਼ੇ ਨੂੰ ਠੱਲ੍ਹ ਪਾਉਣ ’ਚ ਅਸਫਲ ਰਹੀ : ਸੰਧੂ
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਦੇਸ਼ਾਂ ਤਹਿਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਭਾਜਪਾ ਨਸ਼ਾ ਮੁਕਤ ਯਾਤਰਾ ਦਾ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ’ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐੱਸਪੀ ਮੁਖਤਿਆਰ ਸਿੰਘ ਸੰਧੂ ਦੀ ਅਗਵਾਈ ਵਿਚ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਇਸ ਰੈਲੀ ਵਿਚ ਲੋਕਾਂ ਵੱਲੋਂ ਮਿਲੇ ਉਤਸ਼ਾਹ ਤੋਂ ਲੱਗਦਾ ਸੀ ਕਿ ਲੋਕ ਵੀ ਨਸ਼ੇ ਤੋਂ ਅੱਕੇ ਨਸ਼ਾ ਖ਼ਤਮ ਕਰਨ ਦਾ ਕੋਈ ਬਦਲ ਲੱਭ ਰਹੇ ਸਨ ਤੇ ਆਮ ਲੋਕਾਂ ਨੂੰ ਅਹਿਸਾਸ ਹੋਇਆ ਕਿ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਇਕ ਬਦਲ ਲੱਭ ਗਿਆ ਹੈ ਅਤੇ ਇਕੋ ਇਕ ਭਾਜਪਾ ਪਾਰਟੀ ਹੀ ਹੈ ਜੋ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ। ਇਸ ਮੌਕੇ ਆਮ ਲੋਕਾਂ ਲਈ ਰੱਖੇ ਸਮਾਗਮ ਨੇ ਇਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਮੌਕੇ ’ਤੇ ਵਿਸ਼ੇਸ ਤੌਰ ’ਤੇ ਅਜੇ ਤਾਮਸਤਾ ਰੋਡ/ਟਰਾਂਸਪੋਰਟ ਸਟੇਟ ਮਨਿਸਟਰ ਭਾਰਤ ਸਰਕਾਰ, ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜੋਤ ਕਮਲ, ਰਾਜੇਸ਼ ਗੁਪਤਾ ਵਿਧਾਇਕ ਦਿੱਲੀ, ਬੀਬਾ ਜੈਇੰਦਰ ਕੌਰ ਪੰਜਾਬ ਪ੍ਰਧਾਨ ਮਹਿਲਾ ਮੋਰਚਾ, ਲਖਵਿੰਦਰ ਸਿੰਘ ਮੋਮੀ, ਪੰਜਾਬ ਪ੍ਰਧਾਨ ਕਿਸਾਨ ਮੋਰਚਾ, ਅਮਰਜੀਤ ਸਿੰਘ ਅਮਰੀ ਸੈਕਟਰੀ ਪੰਜਾਬ, ਰੰਜਮ ਕਾਮਰਾ ਕਨਵੀਨਰ ਨਸ਼ਾ ਮੁਕਤ ਯਾਤਰਾ, ਤਰਲੋਚਨ ਸਿੰਘ ਗਿੱਲ ਸਾਬਕਾ ਜ਼ਿਲ੍ਹਾ ਪ੍ਰਧਾਨ, ਵਿਨੇ ਸ਼ਰਮਾ ਸਾਬਕਾ ਜ਼ਿਲ੍ਹਾ ਪ੍ਰਧਾਨ, ਪਵਨ ਕੁਮਾਰ ਗੋਇਲ ਵਾਇਸ ਪ੍ਰਧਾਨ, ਸਰਪੰਚ ਮਨਿੰਦਰ ਕੌਰ ਸਾਲੀਣਾਂ ਜਨਰਲ ਸਕੱਤਰ ਮਹਿਲਾ ਮੋਰਚਾ ਤੋਂ ਇਲਾਵਾ ਹਲਕਾ ਨਿਹਾਲ ਸਿੰਘ ਵਾਲਾ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਹਾਜ਼ਰ ਸੀ। ਇਸ ਮੌਕੇ ’ਤੇ ਰੱਖੇ ਗਏ ਸਮਾਗਮ ਦੌਰਾਨ ਭਾਜਪਾ ਨਸ਼ਾ ਮੁਕਤ ਯਾਤਰਾ ਬਾਰੇ ਜਾਣਕਾਰੀ ਦੇਣ ਲਈ ਇਸਦੇ ਮਕਸਦ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਜਪਾ ਵੱਲੋਂ ਲਏ ਗਏ ਸੰਕਲਪ ਬਾਰੇ ਲੋਕਾਂ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਮੁਖਤਿਆਰ ਸਿੰਘ ਸੰਧੂ ਨੇ ਦੱਸਿਆ ਕਿ ਆਪ ਸਰਕਾਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਵਿਚ ਫੈਲੇ ਨਸ਼ੇ ਦੇ ਨੈੱਟਵਰਕ ਅਤੇ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪ ਅੱਗੇ ਆਏ ਹਨ ਅਤੇ ਉਨ੍ਹਾਂ ਦੇ ਆਦੇਸ਼ਾਂ ’ਤੇ ਇਹ ਭਾਜਪਾ ਨਸ਼ਾ ਮੁਕਤ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਨਸ਼ਾ ਛੱਡਣ ਦੇ ਉਪਰਾਲੇ ਅਤੇ ਨਸ਼ਾ ਮੁਕਤ ਹੋਏ ਨੌਜਵਾਨਾਂ ਦਾ ਮੁੜ ਵਸੇਬਾ ਅਤੇ ਉਨ੍ਹਾਂ ਲਈ ਰੁਜ਼ਗਾਰ ਦਾ ਪ੍ਰਬੰਧ ਅਤੇ ਕੇਂਦਰ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਹੋ ਗਿਆ ਹੈ, ਇਸ ਲਈ ਭਾਜਪਾ ਨਸ਼ਾ ਮੁਕਤ ਯਾਤਰਾ ਇਸ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ, ਭਾਜਪਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮੁਖਤਿਆਰ ਸਿੰਘ ਸੰਧੂ ਦੀ ਅਗਵਾਈ ਵਿਚ ਨਸ਼ਾ ਮੁਕਤ ਪੰਜਾਬ ਯਾਤਰਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ।