- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ 26 ਜੁਲਾਈ ਦਿਨ ਐਤਵਾਰ ਨੂੰ ਮੋਗਾ ਵਿਚ ਵਿਸ਼ਾਲ ਤ੍ਰਿਸ਼ੂਲ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ ਅਤੇ ਇਸ ਦਾ ਉਦੇਸ਼ ਕਿਸੇ ਵੀ ਭਾਈਚਾਰੇ ਦੇ ਵਿਰੁੱਧ ਨਹੀਂ, ਸਗੋਂ ਹਿੰਦੂ ਸਮਾਜ ਨਾਲ ਜੁੜੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਨਰਲ ਸਕੱਤਰ ਵਿਕਾਸ ਕਪੂਰ ਅਤੇ ਉੱਪ ਪੰਜਾਬ ਪ੍ਰਧਾਨ ਰਾਮ ਬਚਨ ਰਾਇ ਗਗਨ ਨੌਹਰੀਆ ਅਤੇ ਮਹਿਲਾ ਸੈਨਾ ਦੇ ਪੰਜਾਬ ਪ੍ਰਧਾਨ ਮਨਦੀਪ ਸ਼ਰਮਾ ਨੇ ਕਿਹਾ ਕਿ ਤ੍ਰਿਸ਼ੂਲ ਮਾਰਚ ਵਿਚ ਲਗਭਗ 100 ਸ਼ਿਵ ਸੈਨਿਕ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਸਾਧੂ-ਸੰਤ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਗਊਸ਼ਾਲਾਵਾਂ, ਵਾਲਮੀਕੀ ਸਮਾਜ, ਰਵਿਦਾਸ ਸਮਾਜ ਅਤੇ ਹੋਰ ਸਨਾਤਨ ਸੰਸਥਾਵਾਂ ਨੂੰ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ ਕਿਸੇ ਮੰਦਰ ਤੋਂ ਸ਼ੁਰੂ ਹੋ ਕੇ ਭਜਨ-ਕੀਰਤਨ ਕਰਦਾ ਹੋਇਆ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਪਹੁੰਚੇਗਾ, ਜਿੱਥੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਦੀਆਂ 11 ਪ੍ਰਮੁੱਖ ਮੰਗਾਂ ਹਨ, ਜਿਨ੍ਹਾਂ ਵਿਚ ਪੰਜਾਬ ਦੇ ਅੱਤਵਾਦ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ, ਹਿੰਦੂ ਵਿਕਾਸ ਬੋਰਡ ਦਾ ਗਠਨ, ਗਊ ਸੁਰੱਖਿਆ, ਮੰਦਰ ਪ੍ਰਬੰਧਨ ਲਈ ਵੱਖਰਾ ਕਾਨੂੰਨ, ਗਊ ਸੈੱਸ ਦੀ ਰਕਮ ਗਊਸ਼ਾਲਾਵਾਂ ਨੂੰ ਦੇਣਾ ਅਤੇ ਹੋਰ ਕਈ ਧਾਰਮਿਕ ਅਤੇ ਸਮਾਜਿਕ ਮੰਗਾਂ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਅੱਤਵਾਦ ਦੌਰਾਨ ਮਾਰੇ ਗਏ 35 ਹਜ਼ਾਰ ਤੋਂ ਵੱਧ ਅੱਤਵਾਦ ਪੀੜਤ ਪਰਿਵਾਰਾਂ ਲਈ 2003-06 ਦੌਰਾਨ ਕਰੀਬ 781 ਕਰੋੜ ਰੁਪਏ ਦੇ ਮੁਆਵਜ਼ੇ ਨੂੰ ਮਨਜ਼ੂਰੀ ਮਿਲੀ ਸੀ, ਜੋ ਅੱਜ ਦੀ ਮਹਿੰਗਾਈ ਨੂੰ ਦੇਖਦੇ ਹੋਏ ਇੰਨੇ ਸਾਲਾਂ ਮਗਰੋਂ ਅੱਜ 5100 ਕਰੋੜ ਦੀ ਮੰਗ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਹ ਰਕਮ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਤੱਕ ਨਹੀਂ ਪਹੁੰਚਾਈ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ, ਅਕਾਲੀ-ਭਾਜਪਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸ ਮਾਮਲੇ ਵਿਚ ਕੋਈ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਆਪਣੇ ਖਜ਼ਾਨੇ ’ਚੋਂ ਇਹ ਰਕਮ ਨਹੀਂ ਦੇ ਸਕਦੀ ਤਾਂ ਕੇਂਦਰ ਸਰਕਾਰ ਕੋਲੋਂ ਵਿਸ਼ੇਸ਼ ਪੈਕੇਜ ਦੀ ਮੰਗ ਕਰੇ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਕੇਵਲ ਸ਼ਿਵ ਸੈਨਾ ਦੀ ਨਹੀਂ, ਸਗੋਂ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਦੀ ਮੰਗ ਹੈ, ਜਿਨ੍ਹਾਂ ਨੇ ਅੱਤਵਾਦ ਦੇ ਦੌਰ ਵਿਚ ਆਪਣੇ ਪਰਿਵਾਰਕ ਮੈਂਬਰ ਗੁਆਏ। ਉਨ੍ਹਾਂ ਦੱਸਿਆ ਕਿ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਵੱਲੋਂ ਪਹਿਲਾਂ ਤੋਂ ਉਠਾਈ ਜਾ ਰਹੀ ਹਿੰਦੂ ਵਿਕਾਸ ਬੋਰਡ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਮੰਨਦੇ ਹੋਏ ਵਪਾਰੀ ਬੋਰਡ ਦੇ ਗਠਨ ਦੀ ਦਿਸ਼ਾ ਵਿਚ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਚ ਵਪਾਰੀ ਵਰਗ ਦੀ ਅਹਿਮ ਭੂਮਿਕਾ ਹੈ ਅਤੇ ਇਸ ਲਈ ਇਕ ਮਜ਼ਬੂਤ ਬੋਰਡ ਦਾ ਗਠਨ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਅੱਤਵਾਦ ਦੌਰਾਨ ਹੋਏ ਹਿੰਦੂਆਂ ਦੇ ਕਤਲੇਆਮ