- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ

ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਧਰਮਕੋਟ ਸਥਿਤ ਰਿਹਾਇਸ਼ ਵਿਖੇ ਐੱਸਸੀ ਵਿੰਗ ਹਲਕਾ ਧਰਮਕੋਟ ਦੇ ਸਰਕਲ ਪ੍ਰਧਾਨਾਂ ਅਤੇ ਆਗੂਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਐੱਸਸੀ ਵਿੰਗ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਐੱਸਸੀ ਵਿੰਗ ਦੇ ਪ੍ਰਧਾਨ ਰਣਧੀਰ ਸਿੰਘ ਥਰਾਜ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਵੱਲੋਂ ਹਲਕਾ ਧਰਮਕੋਟ ਦੇ ਐੱਸਸੀ ਵਿੰਗ ਦੇ ਆਗੂਆਂ ਅਤੇ ਸਰਕਲ ਪ੍ਰਧਾਨਾਂ ਨਾਲ ਜਥੇਬੰਦਕ ਮਾਮਲਿਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਮੱਖਣ ਬਰਾੜ ਨੇ ਕਿਹਾ ਕਿ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਸਰਕਲ ਪ੍ਰਧਾਨਾਂ ਅਤੇ ਆਗੂਆਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਪਿੰਡ ਪੱਧਰ ਤੱਕ ਜਥੇਬੰਦਕ ਗਤੀਵਿਧੀਆਂ ਨੂੰ ਸਰਗਰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਰਾਣੇ ਵਰਕਰਾਂ ਨਾਲ ਤਾਲਮੇਲ ਕਾਇਮ ਰੱਖਣ ਦੇ ਨਾਲ-ਨਾਲ ਨਵੇਂ ਵਰਕਰਾਂ ਨੂੰ ਵੀ ਜਥੇਬੰਦੀ ਨਾਲ ਜੋੜਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕਦਾ ਹੈ। ਸੁਰਜੀਤ ਸਿੰਘ ਲੁਹਾਰਾ, ਪ੍ਰਧਾਨ ਐੱਸਸੀ ਵਿੰਗ ਹਲਕਾ ਧਰਮਕੋਟ ਨੇ ਵੀ ਵਿੰਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜਥੇਬੰਦਕ ਮੀਟਿੰਗਾਂ ਰਾਹੀਂ ਵਿੰਗ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਲਈ ਯਤਨ ਜਾਰੀ ਹਨ। ਮੀਟਿੰਗ ਦੌਰਾਨ ਵੱਖ-ਵੱਖ ਸਰਕਲਾਂ ਵਿਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਵਰਕਰਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸਸੀ ਵਿੰਗ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨ, ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।