
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਰਤੀ ਕਿਸਾਨ ਯੂਨੀ ਅਨ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਇਕਾਈ ਮੱਲੇਆਣਾ ਦੀ ਮੀਟਿੰਗ ਇਕਾਈ ਪ੍ਰਧਾਨ ਬਲਕਰਨ ਸਿੰਘ ਮੱਲੇਆਣਾ, ਬਲਾਕ ਆਗੂ ਛਿੰਦਰ ਸਿੰਘ ਮੱਲੇਆਣਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ 1 ਸਤੰਬਰ ਤੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਇਕ ਹਫ਼ਤੇ ਦਾ ਪੱਕਾ ਮੋਰਚਾ ਜਿਸ ਵਿਚ ਪੰਜਾਬ ਦੇ ਪਾਣੀਆਂ ਦਾ ਮਸਲਾ ਹਰੇਕ ਖੇਤ ਨੂੰ ਨਹਿਰੀ ਪਾਣੀ, ਹਰ ਘਰ ਨੂੰ ਪੀਣ ਯੋਗ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਪਾਣੀ ਨਾਲ ਸੰਬੰਧਿਤ ਹੋਰ ਮਸਲੇ ਹੱਲ ਕਰਵਾਉਣ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫ੍ਰੀ ਟਰੇਡ ਐਗਰੀਮੈਂਟ ਰੱਦ ਕਰਵਾਉਣ ਕਿਸਾਨੀ ਸਿਰ ਚੜ੍ਹੇ ਕਰਜ਼ੇ ਤੇ ਲੀਕ ਫੇਰਨ ਪੰਜਾਬ ਸਰਕਾਰ ਤੋਂ ਛੇ ਫਸਲਾਂ ਤੇ ਐੱਮਐੱਸਪੀ ’ਤੇ ਖ਼ਰੀਦ ਦੀ ਗਰੰਟੀ ਜਿਸ ਵਿਚ ਬਾਸਮਤੀ, ਮੂੰਗੀ, ਮੱਕੀ, ਆਲੂ, ਗੋਭੀ, ਮਟਰ ਫਸਲਾਂ ਦੀ ਖਰੀਦ ਦੀ ਗਰੰਟੀ ਅਤੇ ਲੈਂਡ ਪੂਲਿੰਗ ਨੀਤੀ ਦੇ ਰੱਦ ਕਰਵਾਉਣ ਅਤੇ ਹੋਰ ਕਿਸਾਨੀ ਦੀਆਂ ਮੰਗਾਂ ਨੂੰ ਲੈਕੇ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਧਰਨੇ ਵਿਚ ਲਾਮਬੰਦੀ ਕਰਨ ਸਬੰਧੀ ਕਿਰਤੀ ਕਿਸਾਨ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਵਿਚ ਕੈਂਪੇਨ ਮੁਹਿੰਮ ਚਲਾਈ ਗਈ ਹੈ ਤਾਂ ਜੋ ਤਿਆਰੀ ਕਰਕੇ ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਲੈਕੇ ਇਸ ਮੋਰਚੇ ਵਿਚ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਬਲਾਕ ਆਗੂ ਚਮਕੌਰ ਸਿੰਘ ਕੌਰੀ, ਇਕਾਈ ਪ੍ਰਧਾਨ ਬਖੀਰ ਸਿੰਘ ਲੋਪੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।