- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਏਕਤਾ

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਬੱਧਨੀ ਕਲਾਂ ਦੀ ਅਹਿਮ ਮੀਟਿੰਗ ਇਕਾਈ ਪ੍ਰਧਾਨ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਵੱਡਾ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਜਗਜੀਤ ਸਿੰਘ, ਕੇਵਲ ਕ੍ਰਿਸ਼ਨ ਸ਼ਰਮਾਂ ਅਤੇ ਮਾਸਟਰ ਸਵਰਨ ਸਿੰਘ ਆਦਿ ਬੁਲਾਰਿਆਂ ਨੇ ਕਿਹਾ ਕਿ ਸੂਬਾ ਕਮੇਟੀ ਦੀ ਫ਼ੈਂਸਲੇ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦਾ ਜੋ 5 ਅਕਤੂਬਰ ਨੂੰ ਅਣਮਿਥੇ ਸਮੇਂ ਲਈ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ, ਉਸ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਗਿਣਤੀ ਵਧਾਉਣ ਲਈ ਮੁਹੱਲਿਆਂ ’ਚ ਵੀ ਮੀਟਿਗਾਂ ਕਰਕੇ ਮਾਵਾਂ, ਭੈਣਾਂ ਦੀ ਵਧੇਰੇ ਸ਼ਮੂਲੀਅਤ ਕਰਵਾਈ ਜਾਵੇਗੀ, ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਅਮਰੀਕਾ ਦੀ ਟਰੰਪ ਸਰਕਾਰ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਨ, ਬੀਜ ਬਿੱਲ, ਬਿਜਲੀ ਬਿੱਲ 20 25 ਰੱਦ ਕਰਨ, ਕਾਸ਼ਤਕਾਰਾਂ ਕਿਸਾਨ ਤੇ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ, ਕਿਸਾਨ ਆਗੂਆਂ ਵਰਕਰਾਂ ’ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਨ, ਪਰਾਲੀ ਵਾਲੇ ਪਾਏ ਕੇਸ ਵੀ ਰੱਦ ਕਰਨ, ਖੁਦਕਸ਼ੀ ਪੀੜਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਅਤੇ ਸਰਕਾਰੀ ਨੌਕਰੀ ਦਿੱਤੀ ਜਾਣ ਆਦਿ ਦੀਆਂ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਦੇ ਵਿਰੋਧ ’ਚ ਇਹ ਰੋਸ ਧਰਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਵਲੋਂ ਕਣਕ ਦੀ ਫ਼ਸਲ ਤੇ ਵਧਾਏ ਗਏ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਜਾ ਮਜਾਕ ਦੱਸਿਆ। ਇਸ ਮੌਕੇੇ ਜਗਜੀਤ ਸਿੰਘ ਪ੍ਰਧਾਨ, ਕੇਵਲ ਕ੍ਰਿਸ਼ਨ ਸ਼ਰਮਾਂ ਖਜਾਨਚੀ, ਅਮਰਜੀਤ ਸਿੰਘ, ਕਾਕਾ, ਬੂਟਾ ਸਿੰਘ, ਕਲਿਆਣ ਸਿੰਘ , ਮਾਸਟਰ ਸਵਰਨ ਸਿੰਘ, ਨਛੱਤਰ ਸਿੰਘ ਗਿੱਲ, ਗੁਰਮੀਤ ਸਿੰਘ ਸਿੱਧੂ, ਹਰਜਿੰਦਰ ਸਿੰਘ ਗਿਆਨੀ, ਕਾਲਾ, ਜਸਕਰਨ ਸਿੰਘ, ਸੱਤਪਾਲ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ।