- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਹਲਕਾ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਪਿੰਡ ਘੱਲ ਕਲਾਂ ਵਿਖੇ ਘੱਲ ਕਲਾਂ ਸਰਕਲ ਦੀ ਮੀਟਿੰਗ ਸਾਬਕਾ ਸਰਪੰਚ ਜਗਰਾਜ ਸਿੰਘ ਜੱਗਾ ਦੇ ਘਰ ਹੋਈ, ਜਿੱਥੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਾਜ਼ਰੀ ਭਰੀ। ਇਸ ਮੌਕੇ ’ਤੇ ਸਰਕਲ ਪ੍ਰਧਾਨ ਨਰਿੰਦਰ ਸਿੰਘ ਬੁੱਕਣ ਵਾਲਾ, ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ, ਸਾਬਕਾ ਸਰਕਲ ਪ੍ਰਧਾਨ ਪਵਨਦੀਪ ਸਿੰਘ, ਬਲਜੀਤ ਸਿੰਘ ਸਾਬਕਾ ਸਰਪੰਚ ਵਿਸ਼ੇਸ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਤਿਆਰੀ ਵੱਟਣ ਲਈ ਵਰਕਰਾਂ ਨੂੰ ਲਾਮਬੱਧ ਕੀਤਾ ਅਤੇ 24 ਸਤੰਬਰ ਨੂੰ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਮੋਗਾ ਵਿਖੇ ਧਰਨਾ ਲਗਾਇਆ ਜਾਣਾ ਹੈ ਅਤੇ ਉਸ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਤੇ ਡਿਊਟੀਆਂ ਵੀ ਲਗਵਾਈਆਂ। ਸੰਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਲੋਕ ਹੁਣ ਆਪ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖਫ਼ਾ ਹਨ ਕਿਉਂਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਕਰਜੇ ਵਿੱਚ ਡੁਬੋ ਦਿੱਤਾ ਹੈ ਅਤੇ ਸੂਬਾ ਵਿਕਾਸ ਪੱਖੋਂ ਵੀ ਪਛੜ ਗਿਆ ਹੈ ਅਤੇ ਅਤੇ ਸੂਬੇ ਦਾ ਜੋ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਸੂਬੇ ਦਾ ਹਰੇਕ ਵਰਗ ਖੁਸ਼ ਸੀ ਕਿਉਂਕਿ ਉਨ੍ਹਾਂ ਨੂੰ ਸਾਰੀਆਂ ਹੀ ਬੁਨਿਆਦੀ ਸਹੂਲਤਾਂ ਨਾਲ ਨਿਵਾਜਿਆ ਗਿਆ ਸੀ ਪਰ ਅੱਜ ਲੋਕ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਕੁੱਝ ਮਹੀਨੇ ਬਾਕੀ ਹਨ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਹੋਣਗੇ। ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੀ ਤਿਆਰੀ ਵਿਚ ਹੁਣੇ ਤੋਂ ਹੀ ਜੁੱਟ ਜਾਵੋ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਕਰਵਾਈ ਜਾ ਸਕੇ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਨਵਤੇਜ ਸਿੰਘ ਗਿੱਲ ਬੁੱਕਣ ਵਾਲਾ, ਰਾਜੂ ਆੜ੍ਹਤੀਆ, ਚਮਕੌਰ ਸਿੰਘ ਨੰਬਰਦਾਰ, ਸਤਨਾਮ ਸਿੰਘ, ਸੇਵਕ ਸਿੰਘ, ਭੋਲਾ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ ਅਤੇ ਜਤਿੰਦਰ ਸਿੰਘ ਤੋਂ ਇਲਾਵਾ ਵਰਕਰ ਹਾਜ਼ਰ ਸਨ।