- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਟਰੀ ਕਲੱਬ ਮੋਗਾ ਸਿਟੀ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਰੋਟਰੀ ਕਲੱਬ ਮੋਗਾ ਸਿਟੀ ਦੀ ਮੀਟਿੰਗ ਚੇਅਰਮੈਨ ਰੋਟੇਰੀਅਨ ਵਿਜੈ ਮਦਾਨ, ਪ੍ਰਧਾਨ ਰਾਜੀਵ ਬੇਦੀ, ਜਰਨਲ ਸੈਕਟਰੀ ਗੁਰਜੀਤ ਸਿੰਘ ਅਤੇ ਖਜ਼ਾਨਚੀ ਵਿਨੋਦ ਗਰਗ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਜਰਨਲ ਸੈਕਟਰੀ ਗੁਰਜੀਤ ਸਿੰਘ ਨੇ ਚਲਾਈ। ਇਸ ਦੌਰਾਨ ਉਨ੍ਹਾਂ ਨੇ ਕਲੱਬ ਦੇ ਮੈਂਬਰਾਂ ਨਾਲ ਆਉਣ ਵਾਲੇ ਸਮਾਜਿਕ ਪ੍ਰੋਜੈਕਟਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਚੇਅਰਮੈਨ ਰੋਟੇਰੀਅਨ ਵਿਜੈ ਮਦਾਨ ਨੇ ਦੱਸਿਆ ਕਿ ਰੋਟਰੀ ਕਲੱਬ ਮੋਗਾ ਸਿਟੀ ਪਿਛਲੇ 25 ਸਾਲਾਂ ਤੋਂ ਲਗਾਤਾਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਆਪਣਾ ਯੋਗਦਾਨ ਪਾ ਰਿਹਾ ਹੈ। ਕਲੱਬ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ 25 ਅਕਤੂਬਰ ਨੂੰ ਸਿਲਵਰ ਜੁਬਲੀ ਸਮਾਰੋਹ ਕਰਵਾਇਆ ਜਾ ਰਿਹਾ ਹੈ। ਸਮਾਰੋਹ ਦੌਰਾਨ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿਚ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਰੋਟਰੀ ਦੇ ਸਾਬਕਾ ਗਵਰਨਰ, ਮੌਜੂਦਾ ਗਵਰਨਰ ਅਤੇ ਕਲੱਬ ਦੇ ਸਾਬਕਾ ਤੇ ਮੌਜੂਦਾ ਪ੍ਰਧਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਚੇਅਰਮੈਨ ਵਿਜੈ ਮਦਾਨ, ਪ੍ਰਧਾਨ ਰਾਜੀਵ ਬੇਦੀ, ਜਰਨਲ ਸੈਕਟਰੀ ਗੁਰਜੀਤ ਸਿੰਘ ਅਤੇ ਖਜ਼ਾਨਚੀ ਵਿਨੋਦ ਗਰਗ ਨੇ ਦੱਸਿਆ ਕਿ ਕਲੱਬ ਦੇ 25ਵੇਂ ਸਾਲ ਨੂੰ ਯਾਦਗਾਰ ਬਣਾਉਣ ਲਈ ਹਾਲ ਹੀ ਵਿਚ 25 ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਲੱਬ ਵੱਲੋਂ ਵੱਖ ਵੱਖ ਸਮਾਜਿਕ ਪ੍ਰੋਜੈਕਟ ਵੀ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ 25 ਅਕਤੂਬਰ ਨੂੰ ਹੋਣ ਵਾਲਾ ਸਿਲਵਰ ਜੁਬਲੀ ਸਮਾਰੋਹ ਕਲੱਬ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਵਿਚ ਰੋਟਰੀ ਦੇ ਮੌਜੂਦਾ ਅਤੇ ਸਾਬਕਾ ਗਵਰਨਰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਉਨ੍ਹਾਂ ਦੇ ਸਮਾਜਿਕ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਨਰਿੰਦਰ ਕੁਮਾਰ, ਰਿਪਨ ਗੋਇਲ, ਰਾਜੇਸ਼ ਗੁਪਤਾ, ਯਸ਼ਪਾਲ ਅਗਰਵਾਲ, ਦਨੇਸ਼ ਜਿੰਦਲ, ਗੌਰਵ, ਪ੍ਰਦੀਪ, ਰਾਕੇਸ਼ ਗੋਇਲ, ਸਵਿੰਦਰ ਮਿੱਤਲ, ਨੀਰਜ ਅਗਰਵਾਲ, ਵਿਨੀਤ, ਸੰਜੀਵ ਅਰੋੜਾ, ਪ੍ਰੇਮ ਜਿੰਦਲ, ਵਿਨੋਦ ਗਰਗ ਸਮੇਤ ਕਲੱਬ ਦੇ ਮੈਂਬਰ ਹਾਜ਼ਰ ਸਨ।