- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਰਤੀ ਲੋਕਾਂ ਅਤੇ ਖਾਸ ਕਰਕੇ ਅੌਰਤਾਂ ਦੀ ਸੁਰੱਖਿਆ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਚਲਦਾ ਕਰਨਾ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਖੋਸਾ ਨੇ ਪਿੰਡ ਖੋਸਾ ਪਾਂਡੋ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 5 ਅਕਤੂਬਰ ਨੂੰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਮੀਟਿੰਗ ਹੋ ਰਹੀ ਹੈ, ਜ਼ਿਲ੍ਹਾ ਕਾਨਫਰੰਸ ਦੀ ਤਿਆਰੀ ਵਜੋਂ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਦੇ ਸਮੇਂ ਵਿਚ ਅੌਰਤਾਂ ਅਤੇ ਘੱਟ ਗਿਣਤੀਆਂ ਨਾਲ ਸਭ ਤੋਂ ਵੱਧ ਬੇਇਨਸਾਫ਼ੀ ਅਤੇ ਧੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ਦੀਆਂ ਘਟਨਾਵਾਂ ਇਸ ਦੀਆਂ ਸੱਜਰੀਆਂ

ਵਕੀਲ ਮਹਿਰੋ, ਮੋਗਾ
ਕਿਰਤੀ ਲੋਕਾਂ ਅਤੇ ਖਾਸ ਕਰਕੇ ਅੌਰਤਾਂ ਦੀ ਸੁਰੱਖਿਆ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਚਲਦਾ ਕਰਨਾ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਖੋਸਾ ਨੇ ਪਿੰਡ ਖੋਸਾ ਪਾਂਡੋ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 5 ਅਕਤੂਬਰ ਨੂੰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਮੀਟਿੰਗ ਹੋ ਰਹੀ ਹੈ, ਜ਼ਿਲ੍ਹਾ ਕਾਨਫਰੰਸ ਦੀ ਤਿਆਰੀ ਵਜੋਂ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਦੇ ਸਮੇਂ ਵਿਚ ਅੌਰਤਾਂ ਅਤੇ ਘੱਟ ਗਿਣਤੀਆਂ ਨਾਲ ਸਭ ਤੋਂ ਵੱਧ ਬੇਇਨਸਾਫ਼ੀ ਅਤੇ ਧੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ਦੀਆਂ ਘਟਨਾਵਾਂ ਇਸ ਦੀਆਂ ਸੱਜਰੀਆਂ ਉਦਾਹਰਨਾਂ ਹਨ। ਕੰਮਕਾਜੀ ਥਾਵਾਂ ਅਤੇ ਖਾਸ ਕਰਕੇ ਪ੍ਰਰਾਈਵੇਟ ਖੇਤਰ ਵਿਚ ਅੌਰਤਾਂ ਦਾ ਸਭ ਤੋਂ ਵੱਧ ਸ਼ੋਸ਼ਣ ਹੁੰਦਾ ਹੈ ਅਤੇ ਉਨ੍ਹਾਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾਂਦੀਆਂ ਹਨ, ਜਿਸ ਵਿਰੁੱਧ ਲੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸਤਰੀ ਆਪਣੇ ਗਠਨ ਤੋਂ ਲੈਕੇ ਹੁਣ ਤੱਕ ਲਗਾਤਾਰ ਇਸਤਰੀਆਂ ਨਾਲ ਹੋ ਰਹੀ ਬੇਇਨਸਾਫ਼ੀ ਅਤੇ ਹੋਰ ਸਮਾਜਿਕ ਮੁੱਦਿਆਂ ਤੇ ਲੜਾਈ ਲੜ ਰਹੀ ਹੈ। ਅੰਤ ਵਿਚ ਉਨਾਂ੍ਹ ਦੱਸਿਆ ਕਿ ਜ਼ਲਿ੍ਹਾ ਕਾਨਫਰੰਸ ਵਿਚ ਜਿੱਥੇ ਜ਼ਲਿ੍ਹਾ ਮੋਗਾ ਦੀ ਚੋਣ ਕੀਤੀ ਜਾਵੇਗੀ, ਕਾਨਫਰੰਸ ਲਈ ਡੈਲੀਗੇਟਾਂ ਦੀ ਵੀ ਚੋਣ ਹੋਵੇਗੀ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪੂਜਾ, ਕੁਲਦੀਪ ਕੌਰ, ਸੁਖਦੀਪ ਕੌਰ, ਜਸਵਿੰਦਰ ਕੌਰ, ਪ੍ਰਰੀਤਮ ਕੌਰ, ਦਿਲਪ੍ਰਰੀਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ।